ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-07-2026

ਬੀ. ਪੀ. ਟੀ. ਚੌਥੇ ਸਾਲ ’ਚ ਪਹਿਲਾ ਸਥਾਨ ਹਾਸਿਲ ਕਰ ਕਸ਼ਿਸ਼ ਮਾਹਨਾ ਬਣੀ ਗੋਲਡ ਮੈਡਲਿਸਟ

Ad Position 21
No active advertisement
ਅਜੀਤ ਡੈਸਕ 13-07-2026

 ਅੰਮ੍ਰਿਤਸਰ, 12 ਜੁਲਾਈ (ਰਾਜੇਸ਼ ਕੁਮਾਰ ਸ਼ਰਮਾ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਦੀ 51ਵੀਂ ਕਾਨਵੋਕੇਸ਼ਨ ਦੌਰਾਨ ਬੈਚਲਰ ਆਫ਼ ਫਿਜ਼ਿਓਥੈਰੇਪੀ (ਬੀਪੀਟੀ) ਚੌਥੇ ਸਾਲ ਦੀ ਵਿਦਿਆਰਥਣ ਕਸ਼ਿਸ਼ ਮਾਹਨਾ ਨੇ ਸ਼ਾਨਦਾਰ ਅਕਾਦਮਿਕ ਪ੍ਰਦਰਸ਼ਨ ਕਰਦਿਆਂ ਯੂਨੀਵਰਸਿਟੀ ਵਿਚ ਪਹਿਲਾ ਸਥਾਨ ਹਾਸਿਲ ਕੀਤਾ ਅਤੇ ਗੋਲਡ ਮੈਡਲ ਆਪਣੇ ਨਾਂ ਕੀਤਾ। ਕਨਵੋਕੇਸ਼ਨ ਦੌਰਾਨ ਪੰਜਾਬ ਦੇ ਰਾਜਪਾਲ ਅਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਕੁਲਪਤੀ ਗੁਲਾਬ ਚੰਦ ਕਟਾਰੀਆ ਨੇ ਮੈਡਲ ਅਤੇ ਡਿਗਰੀ ਪ੍ਰਦਾਨ ਕਰਕੇ ਵਿਦਿਆਰਥਣ ਨੂੰ ਸਨਮਾਨਿਤ ਕੀਤਾ। ਇਸ ਮੌਕੇ ਪੰਜਾਬ ਦੇ ਉੱਚ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਨਿਊ ਜਰਸੀ ਤੋਂ ਅਟਾਰਨੀ ਐਟ ਲਾਅ ਜਸਪ੍ਰੀਤ ਸਿੰਘ ਵੀ ਵਿਸ਼ੇਸ਼ ਮਹਿਮਾਨ ਦੇ ਤੌਰ ’ਤੇ ਕਾਨਵੋਕੇਸ਼ਨ ’ਚ ਹਿੱਸਾ ਲੈਣ ਲਈ ਪਹੁੰਚੇ ਹੋਏ ਸਨ । ਕਨਵੋਕੇਸ਼ਨ ਦੀ ਪ੍ਰਧਾਨਗੀ ਯੂਨੀਵਰਸਿਟੀ ਦੇ ਉਪ ਕੁਲਪਤੀ ਪ੍ਰੋ (ਡਾ) ਕਰਮਜੀਤ ਸਿੰਘ ਨੇ ਕੀਤੀ। ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਕਨਵੋਕੇਸ਼ਨ ਸਮਾਰੋਹ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਡਿਗਰੀ ਅਤੇ ਮੈਡਲ ਸਿਰਫ਼ ਸਨਮਾਨ ਨਹੀਂ, ਸਗੋਂ ਸਮਾਜ ਪ੍ਰਤੀ ਜ਼ਿੰਮੇਵਾਰੀ ਦਾ ਵੀ ਪ੍ਰਤੀਕ ਹਨ। ਉਨ੍ਹਾਂ ਵਿਦਿਆਰਥੀਆਂ ਨੂੰ ਆਪਣੀ ਸਿੱਖਿਆ ਅਤੇ ਯੋਗਤਾ ਨੂੰ ਦੇਸ਼ ਦੀ ਤਰੱਕੀ ਅਤੇ ਲੋਕ ਭਲਾਈ ਲਈ ਸਮਰਪਿਤ ਕਰਨ ਦਾ ਸੱਦਾ ਦਿੱਤਾ। ਪੰਜਾਬ ਦੇ ਉੱਚ ਸਿੱਖਿਆ ਅਤੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਸ਼ਿਸ਼ ਮਾਹਨਾ ਸਮੇਤ ਹੋਰਨਾਂ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਪੰਜਾਬ ਦੇ ਨੌਜਵਾਨ ਸਿੱਖਿਆ ਦੇ ਖੇਤਰ ਵਿਚ ਦੇਸ਼ ਅਤੇ ਵਿਸ਼ਵ ਪੱਧਰ ’ਤੇ ਆਪਣੀ ਵੱਖਰੀ ਪਛਾਣ ਬਣਾ ਰਹੇ ਹਨ। ਉਨ੍ਹਾਂ ਕਿਹਾ ਕਿ ਗੋਲਡ ਮੈਡਲ ਹਾਸਿਲ ਕਰਨ ਵਾਲੇ ਵਿਦਿਆਰਥੀ ਹੋਰਨਾਂ ਲਈ ਪ੍ਰੇਰਣਾ ਹਨ ਅਤੇ ਪੰਜਾਬ ਸਰਕਾਰ ਸਿੱਖਿਆ ਦੇ ਮਿਆਰ ਨੂੰ ਹੋਰ ਉੱਚਾ ਚੁੱਕਣ ਅਤੇ ਵਿਦਿਆਰਥੀਆਂ ਨੂੰ ਵਿਸ਼ਵ ਪੱਧਰੀ ਮੌਕੇ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਕਸ਼ਿਸ਼ ਮਾਹਨਾ ਦੀ ਇਸ ਉਪਲਬਧੀ ਨਾਲ ਉਸਦੇ ਪਰਿਵਾਰ, ਅਧਿਆਪਕਾਂ ਅਤੇ ਸਾਥੀ ਵਿਦਿਆਰਥੀਆਂ ਵਿੱਚ ਖੁਸ਼ੀ ਦੀ ਲਹਿਰ ਦੌੜ ਗਈ। ਸਿੱਖਿਆ ਜਗਤ ਨਾਲ ਜੁੜੀਆਂ ਸ਼ਖ਼ਸੀਅਤਾਂ ਨੇ ਇਸ ਸਫਲਤਾ ਨੂੰ ਮਿਹਨਤ, ਲਗਨ ਅਤੇ ਅਨੁਸ਼ਾਸਨ ਦਾ ਨਤੀਜਾ ਦੱਸਦਿਆਂ ਕਿਹਾ ਕਿ ਇਹ ਪ੍ਰਾਪਤੀ ਹੋਰਨਾਂ ਵਿਦਿਆਰਥੀਆਂ ਲਈ ਵੀ ਪ੍ਰੇਰਣਾ ਸਰੋਤ ਬਣੇਗੀ । ਕਸ਼ਿਸ਼ ਮਾਹਨਾ ਦੀ ਇਸ ਸ਼ਾਨਦਾਰ ਸਫਲਤਾ ‘ਤੇ ਪਰਿਵਾਰਕ ਮੈਂਬਰਾਂ, ਰਿਸ਼ਤੇਦਾਰਾਂ, ਦੋਸਤਾਂ ਅਤੇ ਸ਼ੁਭਚਿੰਤਕਾਂ ਨੇ ਵਧਾਈ ਦਿੰਦਿਆਂ ਉਸਦੇ ਉੱਜਵਲ ਭਵਿੱਖ ਲਈ ਸ਼ੁਭਕਾਮਨਾਵਾਂ ਪ੍ਰਗਟ ਕੀਤੀਆਂ ।

Ad Position 22
No active advertisement
ਪਿਛਲੀ ਖ਼ਬਰ ਬੀ. ਪੀ. ਟੀ. ਚੌਥੇ ਸਾਲ ’ਚ ਪਹਿਲਾ ਸਥਾਨ ਹਾਸਿਲ ਕਰ ਕਸ਼ਿਸ਼ ਮਾਹਨਾ ਬਣੀ ਗੋਲਡ ਮੈਡਲਿਸਟ ਅਗਲੀ ਖ਼ਬਰ ਭ੍ਰਿਸ਼ਟਾਚਾਰ ਦੇ ਮੁੱਦੇ ’ਤੇ ਸੱਤਾਧਾਰੀ ਆਗੂ ਚੁੱਪ ਕਿਉਂ– ਗਿੱਲ ਬੇਰਕਲਾਂ
Ad Position 24
No active advertisement