ਬਟਾਲਾ, 12 ਜੁਲਾਈ (ਸਤਿੰਦਰ ਸਿੰਘ)-ਬੀਤੇ ਦਿਨੀਂ ਵੁੱਡਸਟਾਕ ਪਬਲਿਕ ਸਕੂਲ ਬਟਾਲਾ ’ਚ ਸਕੂਲ ਦੀ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਡਾ. ਸਤਨਾਮ ਸਿੰਘ ਨਿੱਜਰ, ਚੇਅਰਪਰਸਨ ਡਾ. ਸਤਿੰਦਰਜੀਤ ਨਿੱਜਰ, ਪ੍ਰਿੰਸੀਪਲ ਡਾਕਟਰ ਐਨਸੀ, ਵਿਦਿਅਕ ਡਾਇਰੈਕਟਰ ਸ਼੍ਰੀਮਤੀ ਵਸੂਧਾ ਸ਼ਰਮਾ ਦੀ ਯੋਗ ਰਹਿਨੁਮਾਈ ਤੇ ਦਿਸ਼ਾ ਨਿਰਦੇਸ਼ਾਂ ਹੇਠ ਸਹੋਦਿਆ ਅੰਤਰ ਸਕੂਲ ਕਲਾ ਤੇ ਸਾਹਿਤਕ ਉਤਸਵ ਕਰਵਾਇਆ ਗਿਆ। ਇਸ ਮੁਕਾਬਲੇ ਵਿਚ ਬਟਾਲਾ ਸ਼ਹਿਰ ਦੇ ਵੱਡੀ ਗਿਣਤੀ ’ਚ ਸਕੂਲਾਂ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ। ਇਸ ਮੁਕਾਬਲੇ ਵਿਚ ਪੈਨਸਲ ਨਾਲ ਚਿੱਤਰਕਾਰੀ, ਭਾਸ਼ਣ ਪ੍ਰਤੀਯੋਗਿਤਾ, ਪਰੋਪ ਨਾਲ ਕਹਾਣੀ ਸੁਣਾਉਣਾ ਆਦਿ ਮੁਕਾਬਲੇ ਕਰਵਾਏ ਗਏ, ਜਿਸ ’ਚ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਹਿੱਸਾ ਲਿਆ। ਮੁਕਾਬਲੇ ’ਚ ਜੇਤੂ ਵਿਦਿਆਰਥੀਆਂ ਨੂੰ ਚੇਅਰਪਰਸਨ ਡਾ. ਸਤਿੰਦਰਜੀਤ ਨਿੱਜਰ ਤੇ ਵਿੱਦਿਅਕ ਡਾਇਰੈਕਟਰ ਸ਼੍ਰੀਮਤੀ ਵਸੂਧਾ ਸ਼ਰਮਾ ਵਲੋਂ ਟਰਾਫ਼ੀ ਤੇ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ।
ਵੁੱਡਸਟਾਕ ਪਬਲਿਕ ਸਕੂਲ ਬਟਾਲਾ ਵਿਚ ਸਹੋਦਿਆ ਅੰਤਰ ਸਕੂਲ ਕਲਾ ਤੇ ਸਾਹਿਤਕ ਉਤਸਵ ਕਰਵਾਇਆ
ਅਜੀਤ ਡੈਸਕ
13-07-2026