ਹਰਚੋਵਾਲ, 12 ਜੁਲਾਈ (ਢਿੱਲੋਂ, ਭਾਮ)-ਪਿੰਡ ਢਪੱਈ ਵਿਚ ਅੱਜ ਦੋ ਪਾਰਟੀਆਂ ’ਚ ਲਗਭਗ 13 ਮਰਲੇ ਜ਼ਮੀਨੀ ਵਿਵਾਦ ਨੂੰ ਲੈ ਕੇ ਹੋਏ ਝਗੜੇ ਦੌਰਾਨ ਇਕ ਧਿਰ ਵਲੋਂ ਦੂਸਰੀ ਧਿਰ ’ਤੇ ਗੋਲੀ ਚਲਾ ਦਿੱਤੀ। ਚੌਕੀ ਹਰਚੋਵਾਲ ਦੇ ਇੰਚਾਰਜ ਏ.ਐਸ.ਆਈ. ਸਤਵਿੰਦਰ ਸਿੰਘ ਨੇ ਦੱਸਿਆ ਕਿ ਭੁਪਿੰਦਰ ਸਿੰਘ ਪੁੱਤਰ ਚੰਨਣ ਸਿੰਘ ਵਾਸੀ ਢਪੱਈ ਦੇ ਬਿਆਨਾਂ ਦੇ ਆਧਾਰ ’ਤੇ ਸਰਵਣ ਸਿੰਘ ਪੁੱਤਰ ਮਾਨ ਸਿੰਘ, ਹਰਪਾਲ ਸਿੰਘ ਪੁੱਤਰ ਮਾਨ ਸਿੰਘ, ਜੋਰਾਵਰ ਸਿੰਘ ਪੁੱਤਰ ਮੁਖਤਾਰ ਸਿੰਘ, ਬਲਰਾਜ ਸਿੰਘ ਪੁੱਤਰ ਬਲਦੇਵ ਸਿੰਘ ਦੇ ਖਿਲਾਫ਼ ਪਰਚਾ ਦਰਜ ਕਰ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਖ਼ਿਲਾਫ਼ ਭਾਰਤੀ ਨਿਆਂ ਸੰਹਿਤਾ (ਬੀਐਨਐਸ) ਦੀਆਂ ਧਾਰਾਵਾਂ 109, 190, 191 ਅਤੇ 3, ਨਾਲ ਹੀ ਆਰਮਜ਼ ਐਕਟ ਦੀਆਂ ਧਾਰਾਵਾਂ 27, 54 ਤੇ 59 ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਮੁੱਢਲੀ ਜਾਂਚ ਅਨੁਸਾਰ ਕਰੀਬ 13 ਮਰਲੇ ਜ਼ਮੀਨ ਨੂੰ ਲੈ ਕੇ ਚੱਲ ਰਹੇ ਵਿਵਾਦ ਦੌਰਾਨ ਗੋਲੀ ਚਲਾਈ ਗਈ। ਹਾਲਾਂਕਿ ਇਸ ਘਟਨਾ ਵਿਚ ਕਿਸੇ ਦੇ ਜ਼ਖ਼ਮੀ ਹੋਣ ਜਾਂ ਕਿਸੇ ਤਰ੍ਹਾਂ ਦੇ ਜਾਨੀ ਨੁਕਸਾਨ ਦੀ ਕੋਈ ਸੂਚਨਾ ਨਹੀਂ ਹੈ। ਉਨ੍ਹਾਂ ਕਿਹਾ ਕਿ ਗੋਲੀ ਚਲਾਉਣ ਵਾਲੇ ਦੋਸ਼ੀ ਅਜੇ ਪੁਲਿਸ ਦੀ ਗ੍ਰਿਫ਼ਤ ਤੋਂ ਬਾਹਰ ਹਨ। ਉਨ੍ਹਾਂ ਕਿਹਾ ਕਿ ਦੋਸ਼ੀਆਂ ਨੂੰ ਜਲਦ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।
ਜ਼ਮੀਨੀ ਵਿਵਾਦ ਨੂੰ ਲੈ ਕੇ ਗੋਲੀਆਂ ਚਲਾਉਣ ਵਾਲੇ 4 ਵਿਅਕਤੀਆਂ ਖਿਲਾਫ਼ ਪਰਚਾ ਦਰਜ - ਭਾਲ ਜਾਰੀ
ਅਜੀਤ ਡੈਸਕ
13-07-2026