ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-07-2026

ਕਬਾੜ ਦੇ ਗੁਦਾਮ ਨੂੰ ਭਿਆਨਕ ਅੱਗ ਲੱਗਣ ਨਾਲ ਹੋਇਆ ਭਾਰੀ ਨੁਕਸਾਨ

Ad Position 21
No active advertisement
ਅਜੀਤ ਡੈਸਕ 13-07-2026

ਬਟਾਲਾ, 12 ਜੁਲਾਈ (ਹਰਦੇਵ ਸਿੰਘ ਸੰਧੂ)-ਅੱਜ ਸਵੇਰੇ ਤੜਕਸਾਰ ਬਟਾਲਾ ’ਚ ਇਕ ਕਬਾੜ ਦੇ ਗੁਦਾਮ ਅੰਦਰ ਭਿਆਨਕ ਅੱਗ ਲੱਗਣ ਕਾਰਨ ਭਾਰੀ ਨੁਕਸਾਨ ਹੋਣ ਦਾ ਅਨੁਮਾਨ ਹੈ। ਇਸ ਬਾਰੇ ਮੌਕੇ ’ਤੇ ਪਹੁੰਚੇ ਵਰਿੰਦਰ ਸ਼ਰਮਾ ਨੇ ਦੱਸਿਆ ਕਿ ਇਹ ਕਬਾੜ ਦਾ ਗੁਦਾਮ ਅਸ਼ਵਨੀ ਮਹਾਜਨ ਦਾ ਹੈ। ਜਿਸ ’ਚ ਸਵੇਰੇ 4 ਵਜੇ ਸੈਰ ਕਰਨ ਜਾਂਦੇ ਵਿਅਕਤੀਆਂ ਨੇ ਗੁਦਾਮ ਅੰਦਰੋ ਧੂੰਆ ਨਿਕਲਦਾ ਦੇਖਿਆ ਤੇ ਸਾਨੂੰ ਸੂਚਿਤ ਕੀਤਾ ਤਾਂ ਅਸੀਂ ਤਰੁੰਤ ਮੌਕੇ ’ਤੇ ਪਹੁੰਚੇ ਤੇ ਫਾਇਰ ਬਿਗ੍ਰੇਡ ਨੂੰ ਸੂਚਿਤ ਕੀਤਾ ਤੇ ਬਹੁਤ ਹੀ ਜਲਦੀ ਫਾਇਰ ਬਿਗ੍ਰੇਡ ਗੱਡੀਆਂ ਦੇ ਰਾਕੇਸ਼ ਕੁਮਾਰ ਫਾਇਰ ਅਫ਼ਸਰ ਦੀ ਅਗਵਾਈ ਵਿਚ ਘਟਨਾ ਵਾਲੀ ਸਥਾਨ ’ਤੇ ਪਹੁੰਚੀਆ ਤੇ ਅੱਗ ’ਤੇ ਕਾਬੂ ਪਾਉਣਾ ਸ਼ੁਰੂ ਕੀਤਾ। ਅੱਗ ਨੇ ਭਿਆਨਕ ਰੂਪ ਧਾਰਨ ਕਰ ਲਿਆ। ਉਨ੍ਹਾਂ ਦੱਸਿਆ ਕਿ ਅੱਗ ’ਤੇ ਕਾਬੂ ਨਾ ਪੈਂਦਾ ਦੇਖ ਕੇ ਅੰਮ੍ਰਿਤਸਰ, ਗੁਰਦਾਸਪੁਰ ਤੋਂ ਅੱਗ ਬੁਝਾਉਣ ਵਾਲੀਆਂ ਗੱਡੀਆਂ ਮੰਗਵਾਈਆਂ ਗਈਆਂ। ਕਰੀਬ 15-16 ਗੱਡੀਆਂ ਵਲੋਂ ਇਸ ਭਿਆਨਕ ਅੱਗ ’ਤੇ ਕਾਬੂ ਪਾਇਆ ਗਿਆ। ਉਨ੍ਹਾਂ ਦੱਸਿਆ ਕਿ ਅੱਗ ਲੱਣ ਦੇ ਕਾਰਨਾਂ ਦਾ ਪਤਾ ਨਹੀ ਲੱਗ ਸਕਿਆ ਪਰ ਅੱਗ ਕਾਰਨ ਬਹੁਤ ਵੱਡਾ ਨੁਕਸਾਨ ਹੋਇਆ ਹੈ।

Ad Position 22
No active advertisement
ਪਿਛਲੀ ਖ਼ਬਰ ਨਵੇਂ ਬਣੇ ਨਹਿਰ ਦੇ ਪੁਲ ’ਤੇ ਰੇਲਿੰਗ ਲਗਾਉਣ ਦੀ ਮੰਗ, ਕਿਸੇ ਵੇਲੇ ਵੀ ਵਾਪਰ ਸਕਦਾ ਹਾਦਸਾ ਅਗਲੀ ਖ਼ਬਰ ਜ਼ਮੀਨੀ ਵਿਵਾਦ ਨੂੰ ਲੈ ਕੇ ਗੋਲੀਆਂ ਚਲਾਉਣ ਵਾਲੇ 4 ਵਿਅਕਤੀਆਂ ਖਿਲਾਫ਼ ਪਰਚਾ ਦਰਜ - ਭਾਲ ਜਾਰੀ
Ad Position 24
No active advertisement