ਬਟਾਲਾ, 12 ਜੁਲਾਈ (ਹਰਦੇਵ ਸਿੰਘ ਸੰਧੂ)-ਬੀਤੀ ਰਾਤ ਅੰਮ੍ਰਿਤਸਰ ਰੋਡ ’ਤੇ ਹੋਏ ਇਕ ਸੜਕ ਹਾਦਸੇ ’ਚ ਇਕ ਸਾਇਕਲ ਸਵਾਰ ਵਿਅਕਤੀ ਦੀ ਮੌਤ ਹੋ ਗਈ। ਇਸ ਬਾਰੇ ਤਫਤੀਸ਼ ਅਫ਼ਸਰ ਸਬ ਇੰਸਪੈਕਟਰ ਗੁਰਮੀਤ ਸਿੰਘ ਨੇ ਦੱਸਿਆ ਕਿ ਬੀਤੀ ਰਾਤ ਬਟਾਲਾ ਅੰਮ੍ਰਿਤਸਰ ਰੋਡ ’ਤੇ ਪੈਂਦੀ ਡੀਲਕਸ ਵਾਲੀ ਪੁਲੀ ਨਜ਼ਦੀਕ ਅੰਮ੍ਰਿਤਸਰ ਵਾਲੇ ਪਾਸੇ ਤੋਂ ਆ ਰਹੀ ਥਾਰ ਨੇ ਸੜਕ ਪਾਰ ਕਰ ਰਹੇ ਸਾਇਕਲ ਸਵਾਰ ਮਜ਼ਦੂਰ ਨੂੰ ਆਪਣੀ ਲਪੇਟ ’ਚ ਲੈ ਲਿਆ। ਜਿਸ ਕਾਰਨ ਸਾਇਕਲ ਸਵਾਰ ਕੁਲਵੰਤ ਸਿੰਘ (65) ਪੁੰਤਰ ਚਰਨ ਸਿੰਘ ਵਾਸੀ ਪਿੰਡ ਧੀਰ ਦੀ ਮੌਕੇ ਉੱਪਰ ਮੌਤ ਹੋ ਗਈ। ਸਬ ਇੰਸਪੈਕਟਰ ਨੇ ਦੱਸਿਆ ਕਿ ਥਾਰ ਨੰ. ਪੀਬੀ06 ਬੀਪੀ 8160 ਨੂੰ ਰਣਜੋਧ ਸਿੰਘ ਪੁੱਤਰ ਤਰਸੇਮ ਸਿੰਘ ਵਾਸੀ ਪਿੰਡ ਤਤਲੇ ਚਲਾ ਰਿਹਾ ਸੀ। ਉਨ੍ਹਾਂ ਦੱਸਿਆ ਕਿ ਲਾਸ਼ ਨੂੰ ਕਬਜ਼ੇ ’ਚ ਲੈ ਕੇ ਸਿਵਿਲ ਹਸਪਤਾਲ ਬਟਾਲਾ ਤੋਂ ਪੋਸਟਮਾਰਟਮ ਕਰਵਾ ਕੇ ਮ੍ਰਿਤਕ ਦੇ ਪ੍ਰੀਵਾਰ ਨੂੰ ਸੋਂਪ ਦਿੱਤੀ। ਮ੍ਰਿਤਕ ਦੇ ਪੁੱਤਰ ਗੁਰਮੇਜ ਸਿੰਘ ਦੇ ਬਿਆਨਾਂ ’ਤੇ ਥਾਰ ਚਾਲਕ ਉੱਪਰ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।
ਥਾਰ ਵਲੋਂ ਟੱਕਰ ਮਾਰਨ ਕਾਰਨ ਸਾਈਕਲ ਸਵਾਰ ਵਿਅਕਤੀ ਦੀ ਮੌਤ
ਅਜੀਤ ਡੈਸਕ
13-07-2026