ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-07-2026

ਐੱਸ.ਡੀ. ਕਾਲਜ ਫ਼ਾਰ ਗਰਲਜ਼ ਵਿਖੇ ਸਟਾਫ਼ ਲਈ ਹਫ਼ਤਾਵਾਰੀ ਸਹੂਲਤ ਵਿਕਾਸ ਸਬੰਧੀ ਸਮਾਗਮ

Ad Position 21
No active advertisement
ਅਜੀਤ ਡੈਸਕ 14-07-2026
ਫ਼ਤਹਿਗੜ੍ਹ ਚੂੜੀਆਂ, 13 ਜੁਲਾਈ (ਐਮ.ਐਸ. ਫੁੱਲ)-ਪੰਡਿਤ ਮੋਹਨ ਲਾਲ ਐੱਸ.ਡੀ. ਕਾਲਜ ਫ਼ਾਰ ਗਰਲਜ਼ ਫ਼ਤਹਿਗੜ੍ਹ ਚੂੜੀਆਂ ਵਿਖੇ ਸਹੂਲਤ ਵਿਕਾਸ ਦੇ ਅੰਤਰਗਤ ਸਟਾਫ਼ ਮੈਂਬਰਾਂ ਦੇ ਗਿਆਨ ਤੇ ਹੁਨਰ ਵਿਚ ਵਾਧਾ ਕਰਨ ਲਈ ਇਕ ਹਫ਼ਤੇ ਦਾ ਵਿਸ਼ੇਸ਼ ਸਥਿਤੀ ਸਬੰਧੀ ਸਫ਼ਲਤਾ ਪੂਰਵਕ ਕਰਵਾਇਆ ਗਿਆ। ਇਸ ਦੌਰਾਨ ਸਟਾਫ਼ ਨੂੰ ਮੌਜੂਦਾ ਸਮੇਂ ਦੀਆਂ ਲੋੜਾਂ ਮੁਤਾਬਕ ਕਈ ਤਰ੍ਹਾਂ ਦੀਆਂ ਮਹੱਤਵਪੂਰਨ ਕਲਾਵਾਂ ਬਾਰੇ ਸਿਖਲਾਈ ਦਿੱਤੀ ਗਈ। ਇਸ ਤਹਿਤ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ। ਕਾਲਜ ਦੇ ਪ੍ਰਿੰਸੀਪਲ ਡਾ. ਮ੍ਰਿਣਾਲ ਗੁਪਤਾ ਨੇ ਕਿਹਾ ਕਿ ਅਧਿਆਪਕ ਹਮੇਸ਼ਾ ਹੀ ਵਿਦਿਆਰਥੀਆਂ ਦੇ ਭਵਿੱਖ ਤੇ ਬਿਹਤਰੀ ਲਈ ਕਾਰਜਸ਼ੀਲ ਰਹਿੰਦੇ ਹਨ, ਇਸ ਲਈ ਉਨ੍ਹਾਂ ਨੂੰ ਆਪਣੇ ਰੁਝੇਵਿਆਂ ’ਚੋਂ ਕੁਝ ਸਮਾਂ ਖ਼ੁਦ ਦੇ ਵਿਕਾਸ ਲਈ ਵੀ ਜ਼ਰੂਰ ਕੱਢਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਅਜਿਹੇ ਸਮਾਗਮਾਂ ਸਦਕਾ ਅਧਿਆਪਕਾਂ ਨੂੰ ਬਹੁਤ ਹੀ ਵਧੀਆ ਮੌਕਾ ਮਿਲਦਾ ਹੈ, ਜਿਸ ਨਾਲ ਉਹ ਨਵੀਆਂ ਤਕਨੀਕਾਂ ਤੇ ਹੁਨਰ ਸਿੱਖ ਕੇ ਆਪਣੇ-ਆਪ ਨੂੰ ਸਮੇਂ ਦੇ ਹਾਣੀ ਬਣਾ ਸਕਦੇ ਹਨ। ਇਸ ਮੌਕੇ ਪ੍ਰਿੰਸੀਪਲ ਵਲੋਂ ਇਸ ਪ੍ਰੋਗਰਾਮ ਦੇ ਇੰਚਾਰਜ ਡਾ. ਸਤਿੰਦਰ ਕੌਰ ਤੇ ਇਸ ਨੂੰ ਸਫ਼ਲ ਬਣਾਉਣ ਵਿਚ ਅਹਿਮ ਯੋਗਦਾਨ ਪਾਉਣ ਵਾਲੇ ਵੱਖ-ਵੱਖ ਹੁਨਰਾਂ ਦੇ ਸਿਖਲਾਈਦਾਤਾਵਾਂ ਦੀ ਵਿਸ਼ੇਸ਼ ਤੌਰ ’ਤੇ ਸ਼ਲਾਘਾ ਕੀਤੀ ਗਈ। ਉਨ੍ਹਾਂ ਇਸ ਮੌਕੇ ਸ਼ਾਨਦਾਰ ਭੂਮਿਕਾ ਨਿਭਾਉਣ ਤੇ ਵੱਖ-ਵੱਖ ਵਿਸ਼ਿਆਂ ਦੀ ਸਿਖਲਾਈ ਦੇਣ ਵਾਲੇ ਸਟਾਫ਼ ਮੈਂਬਰਾਂ ਜਿਨ੍ਹਾਂ ਵਿਚ ਜੀਵਨ ਪਾਂਧੀ, ਅਨੀਤਾ ਭੰਡਾਰੀ, ਰਵਿੰਦਰ ਕੌਰ, ਗੁਰਲੀਨ ਕੌਰ, ਮਨੀਸ਼ਾ, ਰਮਨਜੀਤ ਕੌਰ, ਜੋਤੀ, ਹਿਮਾਂਸ਼ੀ, ਰਮਨਦੀਪ ਕੌਰ ਅਤੇ ਕਿਰਨਦੀਪ ਕੌਰ ਦੁਆਰਾ ਨਿਭਾਈ ਗਈ ਭੂਮਿਕਾ ਦੀ ਭਰਪੂਰ ਸ਼ਾਲਾਘਾ ਕਰਦਿਆਂ ਹੌਂਸਲਾ ਅਫ਼ਜ਼ਾਈ ਕੀਤੀ।
Ad Position 22
No active advertisement
ਪਿਛਲੀ ਖ਼ਬਰ ਗੁਰਜੀਤ ਕੌਰ ਰੰਧਾਵਾ ਨੇ ਨਗਰ ਕੌਂਸਲ ਫ਼ਤਹਿਗੜ੍ਹ ਚੂੜੀਆਂ ਦੇ ਉਪ ਪ੍ਰਧਾਨ ਦਾ ਅਹੁਦਾ ਸੰਭਾਲਿਆ ਅਗਲੀ ਖ਼ਬਰ ਲਕਸੀਹਾਂ ’ਚ ਮੁੱਖ ਸੜਕ ਦੀ ਖਸਤਾ ਹਾਲਤ ਨੇ ਧਾਰਿਆਂ ਛੱਪੜ ਦਾ ਰੂਪ
Ad Position 24
No active advertisement