ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-07-2026

ਵਿਧਾਇਕ ਸ਼ੈਰੀ ਕਲਸੀ ਨੇ ਬਾਬਾ ਬਲਾਕ ਨਾਥ ਜੀ ਦੇ ਮੰਦਰ ਸਾਹਮਣੇ ਸਟਰੀਟ ਲਾਈਟਾਂ ਦਾ ਕੀਤਾ ਉਦਘਾਟਨ

Ad Position 21
No active advertisement
ਅਜੀਤ ਡੈਸਕ 14-07-2026
ਬਟਾਲਾ, 13 ਜੁਲਾਈ (ਸਤਿੰਦਰ ਸਿੰਘ)-ਪੰਜਾਬ ਦੇ ਕਾਰਜਕਾਰੀ ਪ੍ਰਧਾਨ ਤੇ ਬਟਾਲਾ ਦੇ ਨੌਜਵਾਨ ਵਿਧਾਇਕ ਅਮਨਸ਼ੇਰ ਸ਼ਿੰਘ ਸੈਰੀ ਕਲਸੀ ਵਲੋਂ ਬਟਾਲਾ ਸ਼ਹਿਰ ਨੂੰ ਸੁੰਦਰ ਬਣਾਉਣ ਲਈ ਖਾਸ ਉਪਰਾਲੇ ਕੀਤੇ ਜਾ ਰਹੇ ਹਨ, ਜਿਸ ਦੇ ਚਲਦਿਆਂ ਉਨ੍ਹਾਂ ਵਲੋਂ ਸ਼ਹਿਰ ਵਾਸੀਆਂ ਦੀ ਮੌਜੂਦਗੀ ਵਿਚ ਬਾਬਾ ਬਲਾਕ ਨਾਥ ਜੀ ਦੇ ਮੰਦਿਰ ਸਾਹਮਣੇ ਸਟਰੀਟ ਲਾਈਟਾਂ ਉਦਘਾਟਨ ਦਾ ਕੀਤਾ। ਸ਼ਹਿਰ ਵਾਸੀਆਂ ਨਾਲ ਗੱਲਬਾਤ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਦੱਸਿਆ ਕਿ ਇਤਿਹਾਸਕ ਤੇ ਧਾਰਮਿਕ ਸ਼ਹਿਰ ਬਟਾਲਾ ਨੂੰ ਹੋਰ ਖੂਬਸੂਰਤ ਬਣਾਉਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ ਤੇ ਪਾਰਦਰਸ਼ੀ ਢੰਗ ਨਾਲ ਵਿਕਾਸ ਕੰਮ ਤੇਜਗਤੀ ਨਾਲ ਚੱਲ ਰਹੇ ਹਨ। ਉਨ੍ਹਾਂ ਦੱਸਿਆ ਕਿ ਸ਼ਹਿਰ ਦੀਆਂ ਵੱਖ-ਵੱਖ ਵਾਰਡਾਂ ਵਿਚ ਵਿਕਾਸ ਕੰਮ ਬਿਨ੍ਹਾਂ ਪੱਖਪਾਤ ਦੇ ਕਰਵਾਏ ਜਾ ਰਹੇ ਹਨ। ਸ਼ਹਿਰ ਅੰਦਰ ਚੌਕਾਂ ਨੂੰ ਚੌੜਾ ਕਰਕੇ ਖੂਬਸੂਰਤ ਬਣਾਇਆ ਗਿਆ ਹੈ। ਬੀਤੀ ਰਾਤ ਸ਼ਹੀਦ ਭਾਈ ਸੁੱਖਾ ਸਿੰਘ-ਭਾਈ ਮਹਿਤਾਬ ਸਿੰਘ ਦੀ ਯਾਦ ਵਿਚ ਉਸਾਰੇ ਨਵੇਂ ਚੌਕ ਦਾ ਉਦਘਾਟਨ ਕਰਕੇ ਲੋਕ ਸਮਰਪਿਤ ਕੀਤਾ ਗਿਆ ਹੈੈ। ਇਸ ਚੌਕ ’ਚ ਸ਼ਾਨਦਾਰ ਲਾਈਟਾਂ ਵੀ ਲਗਾਈਆਂ ਗਈਆਂ ਹਨ। ਇਸ ਤੋਂ ਪਹਿਲਾਂ ਵੀ ਸ਼ਹੀਦ ਭਗਤ ਸਿੰਘ ਚੌਕ ਅਗਰਸੈਨ ਚੌਂਕ ਆਦਿ ਦੀ ਉਸਾਰੀ ਕੀਤੀ ਜਾ ਚੁੱਕੀ ਹੈ। ਵਿਧਾਇਕ ਸ਼ੈਰੀ ਕਲਸੀ ਨੇ ਅੱਗੇ ਕਿਹਾ ਕਿ ਉਨ੍ਹਾਂ ਦਾ ਮੁੱਖ ਉਦੇਸ਼ ਬਟਾਲੇ ਦਾ ਸਰਬਪੱਖੀ ਵਿਕਾਸ ਕਰਵਾਉਣਾ ਤੇ ਦਹਾਕਿਆਂ ਤੋਂ ਮੁਸ਼ਕਿਲਾਂ ਨਾਲ ਜੂਝ ਰਹੇ ਸ਼ਹਿਰ ਵਾਸੀਆਂ ਦੀਆਂ ਮੁਸ਼ਕਿਲਾਂ ਦਾ ਨਿਪਟਾਰਾ ਕਰਨਾ ਹੈ, ਜਿਸ ਲਈ ਉਹ ਦਿਨ ਰਾਤ ਲੋਕਾਂ ਦੀ ਸੇਵਾ ਵਿਚ ਲੱਗੇ ਹੋਏ ਹਨ। ਇਸ ਮੌਕੇ ਸਿਟੀ ਰੋਡ ਦੇ ਦੁਕਾਨਦਾਰਾਂ ਤੇ ਵਸਨੀਕਾਂ ਨੇ ਵਿਧਾਇਕ ਸ਼ੈਰੀ ਕਲਸੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਲਾਈਟਾਂ ਲੱਗਣ ਨਾਲ ਉਨ੍ਹਾਂ ਨੂੰ ਬਹੁਤ ਰਾਹਤ ਮਿਲੀ ਹੈ ਤੇ ਸਵੇਰੇ ਤੜਕਸਾਰ ਅਤੇ ਰਾਤ ਸਮੇਂ ਸਟਰੀਟ ਲਾਈਟਾਂ ਲੱਗਣ ਨਾਲ ਬਹੁਤ ਲਾਭ ਮਿਲੇਗਾ।
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਪ੍ਰਧਾਨ ਘੁੰਮਣ ਦੀ ਅਗਵਾਈ ’ਚ ਸਾਬਕਾ ਸਰਪੰਚ ਮੇਜਰ ਸਿੰਘ ਵਲੋਂ ਮੀਟਿੰਗ ਅਗਲੀ ਖ਼ਬਰ ਸੰਤ ਬਾਬਾ ਹਜ਼ਾਰਾ ਸਿੰਘ ਕਾਲਜ ਆਫ਼ ਐਜੂਕੇਸ਼ਨ ਛੀਨਾ ਦੀ ਵਿਦਿਆਰਥਣ ਸੋਨ ਤਗਮੇ ਨਾਲ ਸਨਮਾਨਿਤ
Ad Position 24
No active advertisement