ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-07-2026

ਐਸ.ਆਈ.ਆਰ. ਸੰਬੰਧੀ ਕਾਂਗਰਸ ਪਾਰਟੀ ਵਲੋਂ ਸਿਖਲਾਈ ਕੈਂਪ ਅੱਜ ਕਮਿਊਨਿਟੀ ਹਾਲ ਬਟਾਲਾ ਵਿਖੇ ਲੱਗੇਗਾ- ਐਡਵੋਕੇਟ ਅਮਨਦੀਪ ਜੈਤੀਪੁਰ

Ad Position 21
No active advertisement
ਅਜੀਤ ਡੈਸਕ 14-07-2026
ਬਟਾਲਾ, 13 ਜੁਲਾਈ (ਸਤਿੰਦਰ ਸਿੰਘ)-ਬਟਾਲਾ ਹਲਕੇ ਤੋਂ ਸੀਨੀਅਰ ਕਾਂਗਰਸੀ ਆਗੂ ਐਡਵੋਕੇਟ ਅਮਨਦੀਪ ਜੈਂਤੀਪੁਰ ਨੇ ਕਾਂਗਰਸ ਪਾਰਟੀ ਦੇ ਸਮੂਹ ਸੀਨੀਅਰ ਆਗੂਆਂ, ਕੌਂਸਲਰਾਂ, ਪੰਚਾਂ, ਸਰਪੰਚਾਂ, ਬੂਥ ਇੰਚਾਰਜਾਂ ਤੇ ਸਮੂਹ ਵਰਕਰਾਂ ਨੂੰ ਪਾਰਟੀ ਹਾਈਕਮਾਂਡ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਲਗਾਏ ਜਾ ਰਹੇ ਐਸ.ਆਈ.ਆਰ. ਸਬੰਧੀ ਵਿਸ਼ੇਸ਼ ਸਿਖਲਾਈ ਕੈਂਪ ’ਚ ਵੱਧ ਤੋਂ ਵੱਧ ਗਿਣਤੀ ਵਿਚ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਦੱਸਿਆ ਕਿ ਇਹ ਕੈਂਪ ਅੱਜ 14 ਜੁਲਾਈ ਨੂੰ ਸਵੇਰੇ 10:00 ਵਜੇ ਕਮਿਊਨਿਟੀ ਹਾਲ ਖਜ਼ੂਰੀ ਗੇਟ ਬਟਾਲਾ ਵਿਖੇ ਲੱਗੇਗਾ। ਇਸ ਦੌਰਾਨ ਪਾਰਟੀ ਦੇ ਸੀਨੀਅਰ ਆਗੂ ਪੰਜਾਬ ਭਰ ’ਚ ਚੱਲ ਰਹੀ ਐਸ.ਆਈ.ਆਰ. ਪ੍ਰਕਿਰਿਆ ਸਬੰਧੀ ਵਿਸਥਾਰ ਪੂਰਵਕ ਜਾਣਕਾਰੀ ਦੇਣਗੇ ਅਤੇ ਬੂਥ ਪੱਧਰ ’ਤੇ ਕੀਤੇ ਜਾਣ ਵਾਲੇ ਕੰਮਾਂ ਬਾਰੇ ਵਰਕਰਾਂ ਨੂੰ ਸਿਖਲਾਈ ਦਿੱਤੀ ਜਾਵੇਗੀ। ਐਡਵੋਕੇਟ ਅਮਨਦੀਪ ਜੈਂਤੀਪੁਰ ਨੇ ਕਿਹਾ ਕਿ ਕਾਂਗਰਸ ਪਾਰਟੀ ਲੋਕਤੰਤਰੀ ਪ੍ਰਕਿਰਿਆ ਨੂੰ ਮਜ਼ਬੂਤ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਤੇ ਹਰ ਵਰਕਰ ਨੂੰ ਆਪਣੇ ਫਰਜ਼ਾਂ ਅਤੇ ਜ਼ਿੰਮੇਵਾਰੀਆਂ ਪ੍ਰਤੀ ਜਾਗਰੂਕ ਹੋਣਾ ਚਾਹੀਦਾ ਹੈ। ਉਨ੍ਹਾਂ ਸਮੂਹ ਅਹੁਦੇਦਾਰਾਂ ਤੇ ਵਰਕਰਾਂ ਨੂੰ ਸਮੇਂ ਦੀ ਪਾਬੰਦੀ ਨਾਲ ਸਿਖਲਾਈ ਕੈਂਪ ਵਿਚ ਹਾਜ਼ਰ ਹੋਣ ਦੀ ਅਪੀਲ ਕਰਦਿਆਂ ਕਿਹਾ ਕਿ ਪਾਰਟੀ ਹਾਈਕਮਾਂਡ ਦੇ ਦਿਸ਼ਾ-ਨਿਰਦੇਸ਼ਾਂ ਨੂੰ ਜ਼ਮੀਨੀ ਪੱਧਰ ’ਤੇ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਇਹ ਸਿਖਲਾਈ ਬੇਹੱਦ ਮਹੱਤਵਪੂਰਨ ਹੈ।
Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਕਿਸ਼ਨਕੋਟ ਵਲੋਂ ਗੁਰਦੁਆਰਾ ਦਮਦਮਾ ਸਾਹਿਬ ਵਿਖੇ ਸ਼ੁਕਰਾਨਾ ਸਮਾਗਮ 15 ਨੂੰ ਅਗਲੀ ਖ਼ਬਰ ਜ਼ਿਲ੍ਹਾ ਪ੍ਰਧਾਨ ਘੁੰਮਣ ਦੀ ਅਗਵਾਈ ’ਚ ਸਾਬਕਾ ਸਰਪੰਚ ਮੇਜਰ ਸਿੰਘ ਵਲੋਂ ਮੀਟਿੰਗ
Ad Position 24
No active advertisement