07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-07-2026

ਐਡਵੋਕੇਟ ਅਮਨਦੀਪ ਜੈਂਤੀਪੁਰ ਦੀ ਅਗਵਾਈ ’ਚ ਕਾਂਗਰਸ ਦੇ ਬੂਥ ਲੈਵਲ ਏਜੰਟਾਂ ਦਾ ਐਸ.ਆਈ.ਆਰ. ਸਿਖਲਾਈ ਕੈਂਪ ਲੱਗਾ

Ad Position 21
No active advertisement
ਅਜੀਤ ਡੈਸਕ 15-07-2026
ਬਟਾਲਾ, 14 ਜੁਲਾਈ (ਸਤਿੰਦਰ ਸਿੰਘ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਬਟਾਲਾ ਹਲਕੇ ਵਿਚ ਐਡਵੋਕੇਟ ਅਮਨਦੀਪ ਜੈਂਤੀਪੁਰ ਦੀ ਅਗਵਾਈ ਹੇਠ ਐਸ.ਆਈ.ਆਰ. (ਸਪੈਸ਼ਲ ਇੰਸੈਂਟਿਵ ਰਵਿਜਨ) ਸਬੰਧੀ ਇਕ ਵਿਸ਼ੇਸ਼ ਸਿਖਲਾਈ ਕੈਂਪ ਲਗਾਇਆ ਗਿਆ, ਜਿਸ ਵਿਚ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸੀਨੀਅਰ ਆਗੂ ਟੀਨਾ ਚੌਧਰੀ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ ਅਤੇ ਹਾਜ਼ਰ ਬੂਥ ਲੈਵਲ ਏਜੰਟਾਂ (ਬੀ.ਐਲ.ਏ.), ਕਾਂਗਰਸੀ ਆਗੂਆਂ ਤੇ ਵਰਕਰਾਂ ਨੂੰ ਐਸ.ਆਈ.ਆਰ. ਦੀ ਪੂਰੀ ਪ੍ਰਕਿਰਿਆ, ਜ਼ਿੰਮੇਵਾਰੀਆਂ ਅਤੇ ਸਾਵਧਾਨੀਆਂ ਬਾਰੇ ਵਿਸਥਾਰ ਨਾਲ ਜਾਣੂ ਕਰਵਾਇਆ। ਇਸ ਮੌਕੇ ਟੀਨਾ ਚੌਧਰੀ ਨੇ ਕਿਹਾ ਕਿ ਭਾਰਤੀ ਚੋਣ ਕਮਿਸ਼ਨ ਵਲੋਂ ਚਲਾਈ ਜਾ ਰਹੀ ਐਸ.ਆਈ.ਆਰ. ਮੁਹਿੰਮ ਦੌਰਾਨ ਵੋਟਰ ਸੂਚੀਆਂ ਦੀ ਡੂੰਘਾਈ ਨਾਲ ਜਾਂਚ ਕੀਤੀ ਜਾਂਦੀ ਹੈ, ਜਿਸ ’ਚ ਨਵੇਂ ਵੋਟਰਾਂ ਦੇ ਨਾਂਅ ਸ਼ਾਮਲ ਕਰਨ, ਮ੍ਰਿਤਕ ਜਾਂ ਜਾਅਲੀ ਵੋਟਰਾਂ ਦੇ ਨਾਂਅ ਹਟਾਉਣ ਅਤੇ ਯੋਗ ਵੋਟਰਾਂ ਨੂੰ ਸਹੀ ਰੱਖਣ ਦੀ ਪ੍ਰਕਿਰਿਆ ਸ਼ਾਮਲ ਹੁੰਦੀ ਹੈ। ਉਨ੍ਹਾਂ ਕਿਹਾ ਕਿ ਇਸ ਪ੍ਰਕਿਰਿਆ ਦੌਰਾਨ ਬੂਥ ਲੈਵਲ ਏਜੰਟ ਦੀ ਭੂਮਿਕਾ ਬਹੁਤ ਹੀ ਮਹੱਤਵਪੂਰਨ ਹੈ, ਕਿਉਂਕਿ ਉਹ ਆਪਣੇ ਬੂਥ ਦੀ ਵੋਟਰ ਸੂਚੀ ’ਤੇ ਨਿਗਰਾਨੀ ਰੱਖਦੇ ਹਨ ਅਤੇ ਜੇਕਰ ਕਿਸੇ ਯੋਗ ਵੋਟਰ ਦਾ ਨਾਂਅ ਗਲਤ ਤਰੀਕੇ ਨਾਲ ਹਟਾਉਣ ਦੀ ਕੋਸ਼ਿਸ਼ ਕੀਤੀ ਜਾਂਦੀ ਹੈ ਤਾਂ ਉਸ ਦਾ ਤੁਰੰਤ ਇਤਰਾਜ਼ ਦਰਜ ਕਰਵਾ ਸਕਦੇ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਪੂਰੇ ਪੰਜਾਬ ’ਚ ਐਸ.ਆਈ.ਆਰ. ਦੀ ਪ੍ਰਕਿਰਿਆ ’ਤੇ ਤਿੱਖੀ ਨਜ਼ਰ ਰੱਖ ਰਹੀ ਹੈ ਅਤੇ ਕਿਸੇ ਵੀ ਯੋਗ ਵੋਟਰ ਦੀ ਵੋਟ ਕੱਟਣ ਦੀ ਕੋਸ਼ਿਸ਼ ਨੂੰ ਕਦੇ ਵੀ ਸਫਲ ਨਹੀਂ ਹੋਣ ਦਿੱਤਾ ਜਾਵੇਗਾ। ਟੀਨਾ ਚੌਧਰੀ ਨੇ ਕਿਹਾ ਕਿ ਲੋਕਤੰਤਰ ਦੀ ਸਭ ਤੋਂ ਵੱਡੀ ਤਾਕਤ ਵੋਟ ਦਾ ਅਧਿਕਾਰ ਹੈ ਤੇ ਇਸ ਅਧਿਕਾਰ ਦੀ ਰੱਖਿਆ ਕਰਨਾ ਕਾਂਗਰਸ ਪਾਰਟੀ ਦਾ ਫਰਜ਼ ਹੈ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵੀ ਥਾਂ ’ਤੇ ਰਾਜਨੀਤਿਕ ਦਬਾਅ ਜਾਂ ਕਿਸੇ ਸਾਜ਼ਿਸ਼ ਤਹਿਤ ਵੋਟਰਾਂ ਦੇ ਨਾਂਅ ਕੱਟਣ ਦੀ ਕੋਸ਼ਿਸ਼ ਹੋਈ ਤਾਂ ਕਾਂਗਰਸ ਪਾਰਟੀ ਕਾਨੂੰਨੀ ਤੇ ਲੋਕਤੰਤਰੀ ਢੰਗ ਨਾਲ ਉਸ ਦਾ ਡਟ ਕੇ ਵਿਰੋਧ ਕਰੇਗੀ। ਕੈਂਪ ਨੂੰ ਸੰਬੋਧਨ ਕਰਦਿਆਂ ਐਡਵੋਕੇਟ ਅਮਨਦੀਪ ਜੈਂਤੀਪੁਰ ਨੇ ਕਿਹਾ ਕਿ ਬਟਾਲਾ ਹਲਕੇ ਦੇ ਸਾਰੇ ਬੀ.ਐਲ.ਏ., ਮੌਜੂਦਾ ਤੇ ਸਾਬਕਾ ਕੌਂਸਲਰ, ਪੰਚ-ਸਰਪੰਚ, ਬਲਾਕ ਸੰਮਤੀ ਮੈਂਬਰ ਅਤੇ ਕਾਂਗਰਸ ਦੇ ਅਹੁਦੇਦਾਰਾਂ ਨੂੰ ਇਸ ਸਿਖਲਾਹੀ ਰਾਹੀਂ ਐਸ.ਆਈ.ਆਰ. ਸਬੰਧੀ ਪੂਰੀ ਜਾਣਕਾਰੀ ਦਿੱਤੀ ਗਈ ਹੈ ਤਾਂ ਜੋ ਉਹ ਆਪਣੇ-ਆਪਣੇ ਖੇਤਰਾਂ ਵਿਚ ਲੋਕਾਂ ਨੂੰ ਵੀ ਜਾਗਰੂਕ ਕਰ ਸਕਣ ਅਤੇ ਕਿਸੇ ਵੀ ਯੋਗ ਵੋਟਰ ਦਾ ਨਾਂਅ ਵੋਟਰ ਸੂਚੀ ਵਿਚੋਂ ਗਲਤ ਤਰੀਕੇ ਨਾਲ ਹਟਣ ਨਾ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਲੋਕਤੰਤਰ ਅਤੇ ਸੰਵਿਧਾਨ ਦੀ ਰੱਖਿਆ ਲਈ ਵਚਨਬੱਧ ਹੈ ਅਤੇ ਹਰ ਵਰਕਰ ਨੂੰ ਲੋਕਾਂ ਦੇ ਵੋਟ ਦੇ ਅਧਿਕਾਰ ਦੀ ਰੱਖਿਆ ਲਈ ਪੂਰੀ ਤਨਦੇਹੀ ਨਾਲ ਕੰਮ ਕਰਨ ਦੀ ਲੋੜ ਹੈ।
Ad Position 22
No active advertisement
ਪਿਛਲੀ ਖ਼ਬਰ ਛੋਟਾ ਹਾਥੀ ਦਰੱਖਤ ਨਾਲ ਟਕਰਾਉਣ ’ਤੇ ਇਕੋ ਪਰਿਵਾਰ ਦੇ 3 ਲੋਕ ਜ਼ਖ਼ਮੀ ਅਗਲੀ ਖ਼ਬਰ ਪੰਜ ਪੰਥਕ ਜਥੇਬੰਦੀਆਂ ਵਲੋਂ ‘ਸਤਲੁਜ’ ਫ਼ਿਲਮ ਦੁਬਾਰਾ ਰਿਲੀਜ਼ ਕਰਵਾਉਣ ਤੇ ਟਰੁੱਥ ਕਮਿਸ਼ਨ’ ਬਣਾਉਣ ਲਈ ਦਿੱਤਾ ਮੰਗ ਪੱਤਰ
Ad Position 24
No active advertisement