07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-07-2026

ਹੈਰੋਇਨ ਸਮੇਤ 2 ਦੋਸ਼ੀ ਗ੍ਰਿਫ਼ਤਾਰ

Ad Position 21
No active advertisement
ਅਜੀਤ ਡੈਸਕ 15-07-2026
ਗੁਰਦਾਸਪੁਰ, 14 ਜੁਲਾਈ (ਚੱਕਰਾਜਾ)-ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਕਾਰਵਾਈ ਕਰਦਿਆਂ ਥਾਣਾ ਦੀਨਾਨਗਰ ਦੀ ਪੁਲਿਸ ਵਲੋਂ ਇਕ ਔਰਤ ਨੂੰ ਗ੍ਰਿਫ਼ਤਾਰ ਕਰਕੇ ਉਸ ਪਾਸੋਂ 5 ਗਰਾਮ ਹੈਰੋਇਨ ਬਰਾਮਦ ਕੀਤੀ ਗਈ। ਜਿਸ ’ਤੇ ਦੋਸ਼ਣ ਖ਼ਿਲਾਫ਼ ਥਾਣਾ ਦੀਨਾਨਗਰ ਵਿਖੇ ਐਨ.ਡੀ.ਪੀ.ਐਸ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ। ਇਸੇ ਤਰ੍ਹਾਂ ਥਾਣਾ ਤਿੱਬੜ ਦੀ ਪੁਲਿਸ ਵਲੋਂ ਦੀਪਕ ਨੂੰ ਗ੍ਰਿਫ਼ਤਾਰ ਕਰਕੇ ਉਸ ਪਾਸੋਂ 6 ਗਰਾਮ ਹੈਰੋਇਨ ਬਰਾਮਦ ਹੋਈ। ਜਿਸ ’ਤੇ ਦੋਸ਼ੀ ਖ਼ਿਲਾਫ਼ ਥਾਣਾ ਤਿੱਬੜ ਵਿਖੇ ਮਾਮਲਾ ਦਰਜ ਕੀਤਾ ਗਿਆ। ਜ਼ਿਲ੍ਹਾ ਪੁਲਿਸ ਮੁਖੀ ਆਦਿੱਤਯ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਗੈਰ ਕਾਨੂੰਨੀ/ਨਸ਼ਿਆਂ ਦਾ ਕਾਰੋਬਾਰ ਕਰਨ ਵਾਲਿਆਂ ਦੀ ਇਤਲਾਹ ਪੁਲਿਸ ਨੂੰ ਦਿੱਤੀ ਜਾਵੇ ਤਾਂ ਜੋ ਇਨ੍ਹਾਂ ਖ਼ਿਲਾਫ਼ ਠੋਸ ਕਾਰਵਾਈ ਕੀਤੀ ਜਾ ਸਕੇ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪੁਲਿਸ ਮਾੜੇ ਅਨਸਰਾਂ ਨੂੰ ਕਾਬੂ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ।
Ad Position 22
No active advertisement
ਪਿਛਲੀ ਖ਼ਬਰ ‘ਆਪ’ ਦੇ ਮੀਡੀਆ ਤੇ ਐੱਸ.ਸੀ. ਵਿੰਗ ਆਗੂਆਂ ਨੇ ਹਲਕਾ ਇੰਚਾਰਜ ਮਾਹਲ ਨਾਲ ਕੀਤੀ ਮੀਟਿੰਗ ਅਗਲੀ ਖ਼ਬਰ ਛੋਟਾ ਹਾਥੀ ਦਰੱਖਤ ਨਾਲ ਟਕਰਾਉਣ ’ਤੇ ਇਕੋ ਪਰਿਵਾਰ ਦੇ 3 ਲੋਕ ਜ਼ਖ਼ਮੀ
Ad Position 24
No active advertisement