07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-07-2026

‘ਆਪ’ ਦੇ ਮੀਡੀਆ ਤੇ ਐੱਸ.ਸੀ. ਵਿੰਗ ਆਗੂਆਂ ਨੇ ਹਲਕਾ ਇੰਚਾਰਜ ਮਾਹਲ ਨਾਲ ਕੀਤੀ ਮੀਟਿੰਗ

Ad Position 21
No active advertisement
ਅਜੀਤ ਡੈਸਕ 15-07-2026
ਧਾਰੀਵਾਲ, 14 ਜੁਲਾਈ (ਸਵਰਨ ਸਿੰਘ)-ਆਮ ਆਦਮੀ ਪਾਰਟੀ ਵਿਧਾਨ ਸਭਾ ਹਲਕਾ ਕਾਦੀਆਂ ਦੇ ਇੰਚਾਰਜ ਗੁਰਇਕਬਾਲ ਸਿੰਘ ਮਾਹਲ ਨਾਲ ਮੁੱਖਦੇਵ ਸਿੰਘ ਆਲੋਵਾਲ ਜ਼ਿਲ੍ਹਾ ਮੀਡੀਆ ਇੰਚਾਰਜ ‘ਆਪ’, ਜਸਵਿੰਦਰਪਾਲ ਜ਼ਿਲ੍ਹਾ ਪ੍ਰਧਾਨ ਐੱਸ.ਸੀ. ਵਿੰਗ, ਰਣਜੋਧ ਸਿੰਘ ਛੋਟੇਪੁਰ ਮੀਡੀਆ ਇੰਚਾਰਜ ਹਲਕਾ ਕਾਦੀਆਂ ਆਦਿ ਨੇ ਮੀਟਿੰਗ ਕੀਤੀ। ਇਸ ਮੌਕੇ ਹਲਕਾ ਕਾਦੀਆਂ ਦੇ ਬਲਾਕ ਧਾਰੀਵਾਲ ਦੇ ਪਿੰਡਾਂ ਵਿਚ ਹੋਣ ਵਾਲੀਆਂ ਮੀਟਿੰਗਾਂ ’ਤੇ ਵਿਚਾਰ ਚਰਚਾ ਕੀਤੀ ਗਈ, ਜਿਸ ’ਤੇ ਹਲਕਾ ਇੰਚਾਰਜ ਗੁਰਇਕਬਾਲ ਸਿੰਘ ਮਾਹਲ ਨੇ ਕਿਹਾ ਕਿ ਪਾਰਟੀ ਦੇ ਹਰੇਕ ਵਰਕਰ ਅਤੇ ਆਗੂ ਨੂੰ ਨਾਲ ਲੈ ਕੇ ਚੱਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਦੀ ਮੁੱਖ ਮੰਤਰੀ ਸ: ਭਗੰਵਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੀਆਂ ਪ੍ਰਾਪਤੀਆਂ ਅਤੇ ਸਕੀਮਾਂ ਨੂੰ ਘਰ-ਘਰ ਤੱਕ ਪਹੁੰਚਾਇਆ ਜਾਵੇਗਾ। ਮੀਟਿੰਗ ਉਪਰੰਤ ਉਕਤ ਆਗੂਆਂ ਨੇ ਸ: ਮਾਹਲ ਨੂੰ ਸਿਰੋਪਾਓ ਨਾਲ ਸਨਮਾਨਿਤ ਕੀਤਾ।
Ad Position 22
No active advertisement
ਪਿਛਲੀ ਖ਼ਬਰ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਵਿਸ਼ਾਲ ਮੋਟਰਸਾਈਕਲ ਮਾਰਚ ਅੱਜ ਅਗਲੀ ਖ਼ਬਰ ਹੈਰੋਇਨ ਸਮੇਤ 2 ਦੋਸ਼ੀ ਗ੍ਰਿਫ਼ਤਾਰ
Ad Position 24
No active advertisement