07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-07-2026

ਵਿਧਾਇਕ ਸ਼ੈਰੀ ਕਲਸੀ ਵਲੋਂ ਠਠਿਆਰੀ ਗੇਟ ਵਿਖੇ ਅਤਿ ਆਧੁਨਿਕ ਤਕਨੀਕ ਵਾਲੀਆਂ ਲਾਈਟਾਂ ਦਾ ਉਦਘਾਟਨ

Ad Position 21
No active advertisement
ਅਜੀਤ ਡੈਸਕ 15-07-2026
ਬਟਾਲਾ, 14 ਜੁਲਾਈ (ਸਤਿੰਦਰ ਸਿੰਘ)-ਬਟਾਲਾ ਹਲਕੇ ਦੇ ਸਰਬਪੱਖੀ ਵਿਕਾਸ ਲਈ ਲਗਾਤਾਰ ਯਤਨਸ਼ੀਲ ਹਾਂ ਤੇ ਲੋਕਾਂ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਵੱਖ-ਵੱਖ ਵਿਕਾਸ ਕਾਰਜ ਕਰਵਾਏ ਗਏ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਤੇ ਬਟਾਲਾ ਦੇ ਨੌਜਵਾਨ ਵਿਧਾਇਕ ਅਮਨਸ਼ੇਰ ਸ਼ਿੰਘ ਸ਼ੈਰੀ ਕਲਸੀ ਨੇ ਠਠਿਆਰੀ ਗੇਟ ਵਿਖੇ ਲੋਕਾਂ ਦੀ ਮੌਜੂਦਗੀ ’ਚ ਅਤਿ ਆਧੁਨਿਕ ਤਕਨੀਕ ਵਾਲੀਆਂ ਲਾਈਟਾਂ ਦਾ ਉਦਘਾਟਨ ਕਰਨ ਉਪਰੰਤ ਕੀਤਾ। ਉਨ੍ਹਾਂ ਕਿਹਾ ਕਿ ਹੁਣ ਇਸ ਖੇਤਰ ਦੀਆਂ ਗਲੀਆਂ ਰੌਸ਼ਨ ਹੋਣਗੀਆਂ, ਜਿਸ ਨਾਲ ਇਥੋਂ ਦੇ ਵਸਨੀਕਾਂ ਨੂੰ ਰਾਤ ਵੇਲੇ ਆਉਣ-ਜਾਣ ਵਿਚ ਸਹੂਲਤ ਮਿਲੇਗੀ ਤੇ ਸੁਰੱਖਿਆ ਵੀ ਵਧੇਗੀ। ਉਨ੍ਹਾਂ ਦੁਹਰਾਇਆ ਕਿ ਹਲਕੇ ਦਾ ਵਿਕਾਸ ਹੀ ਮੇਰੀ ਮੁੱਖ ਤਰਜੀਹ ਹੈ, ਜਿਸ ਲਈ ਉਹ ਦਿਨ-ਰਾਤ ਲੋਕਾਂ ਦੀ ਸੇਵਾ ਵਿਚ ਹਾਜ਼ਰ ਹਨ। ਇਸ ਮੌਕੇ ਠਠਿਆਰੀ ਗੇਟ ਦੇ ਵਸਨੀਕਾਂ ਨਾਲ ਗੱਲਬਾਤ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਦੱਸਿਆ ਕਿ ਇਤਿਹਾਸਕ ਤੇ ਧਾਰਮਿਕ ਸ਼ਹਿਰ ਬਟਾਲਾ ਨੂੰ ਹੋਰ ਖੂਬਸੂਰਤ ਬਣਾਉਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ ਤੇ ਪਾਰਦਰਸ਼ੀ ਢੰਗ ਨਾਲ ਵਿਕਾਸ ਕੰਮ ਤੇਜਗਤੀ ਨਾਲ ਚੱਲ ਰਹੇ ਹਨ। ਉਨ੍ਹਾਂ ਦੱਸਿਆ ਕਿ ਸ਼ਹੀਦ ਭਾਈ ਸੁੱਖਾ ਸਿੰਘ-ਭਾਈ ਮਹਿਤਾਬ ਦੀ ਯਾਦ ’ਚ ਉਸਾਰੇ ਨਵੇਂ ਚੌਂਕ ਦਾ ਉਦਘਾਟਨ ਕਰਕੇ ਲੋਕ ਸਮਰਪਿਤ ਕੀਤਾ ਗਿਆ ਹੈੈ। ਇਸ ਚੌਕ ਵਿਚ ਸ਼ਾਨਦਾਰ ਲਾਈਟਾਂ ਵੀ ਲਗਾਈਆਂ ਗਈਆਂ ਹਨ। ਇਸ ਤੋਂ ਪਹਿਲਾਂ ਵੀ ਸ਼ਹੀਦ ਭਗਤ ਸਿੰਘ ਚੌਂਕ ਅਗਰਸੈਨ ਚੌਂਕ ਆਦਿ ਦੀ ਉਸਾਰੀ ਕੀਤੀ ਜਾ ਚੁੱਕੀ ਹੈ। ਇਸ ਮੌਕੇ ਇਥੋਂ ਦੇ ਵਸਨੀਕਾਂ ਨੇ ਵਿਧਾਇਕ ਸ਼ੈਰੀ ਕਲਸੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਲਾਈਟਾਂ ਲੱਗਣ ਨਾਲ ਉਨ੍ਹਾਂ ਨੂੰ ਬਹੁਤ ਰਾਹਤ ਮਿਲੀ ਹੈ ਅਤੇ ਸਵੇਰੇ ਤੜਕਸਾਰ ਤੇ ਰਾਤ ਸਮੇਂ ਲਾਈਟਾਂ ਲੱਗਣ ਨਾਲ ਬਹੁਤ ਲਾਭ ਮਿਲੇਗਾ।
Ad Position 22
No active advertisement
ਪਿਛਲੀ ਖ਼ਬਰ 17 ਨੂੰ ਨੋਟੀਫ਼ਿਕੇਸ਼ਨ ਦੀਆਂ ਜ਼ਿਲ੍ਹਾ ਹੈੱਡ ਕੁਆਰਟਰ ’ਤੇ ਸਾੜੀਆਂ ਜਾਣਗੀਆਂ ਕਾਪੀਆਂ-ਸੁਰਿੰਦਰ ਪੱਪੂ ਅਗਲੀ ਖ਼ਬਰ ਭਾਰਤੀ ਜਨਤਾ ਪਾਰਟੀ ਦੇ ਮਨਸੂਬਿਆਂ ਦੀ ਗਵਾਹੀ ਭਰਦਾ ਹੈ ਭਾਜਪਾ ਆਗੂ ਦਾ ਐਸ.ਆਈ.ਆਰ. ਸਬੰਧੀ ਬਿਆਨ- ਸ਼ਮਸ਼ੇਰ ਸਿੰਘ
Ad Position 24