07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-07-2026

17 ਨੂੰ ਨੋਟੀਫ਼ਿਕੇਸ਼ਨ ਦੀਆਂ ਜ਼ਿਲ੍ਹਾ ਹੈੱਡ ਕੁਆਰਟਰ ’ਤੇ ਸਾੜੀਆਂ ਜਾਣਗੀਆਂ ਕਾਪੀਆਂ-ਸੁਰਿੰਦਰ ਪੱਪੂ

Ad Position 21
No active advertisement
ਅਜੀਤ ਡੈਸਕ 15-07-2026
ਗੁਰਦਾਸਪੁਰ, 14 ਜੁਲਾਈ (ਅਸ਼ੋਕ ਸ਼ਰਮਾ)-ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਤੇ ਟਰਾਂਸਕੋ ਪੈਨਸ਼ਨਰਜ਼ ਐਸੋਸੀਏਸ਼ਨ ਦੇ ਸਰਕਲ ਗੁਰਦਾਸਪੁਰ ਦੇ ਸਰਕਲ ਸਕੱਤਰ ਸੁਰਿੰਦਰ ਪੱਪੂ ਨੇ ਵਿਸ਼ੇਸ਼ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆਂ ਲੰਮੇ ਸਮੇਂ ਤੋਂ ਲਟਕਦੀਆਂ ਮੰਗਾਂ ਪੰਜਾਬ ਸਰਕਾਰ ਕੋਲੋਂ ਮਨਵਾਉਣ ਲਈ 17 ਜੁਲਾਈ ਨੂੰ ਮੋਹਾਲੀ ਵਿਖੇ ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਫ਼ਰੰਟ ਪੰਜਾਬ ਵਲੋਂ ਜੋ ਰੋਸ ਰੈਲੀ ਕੀਤੀ ਜਾਣੀ ਸੀ, ਉਹ ਪ੍ਰਧਾਨ ਮੰਤਰੀ ਦੀ 17 ਨੂੰ ਚੰਡੀਗੜ ਫੇਰੀ ਕਰਕੇ ਰੱਦ ਕਰ ਦਿੱਤੀ ਹੈ। ਹੁਣ ਇਹ ਰੈਲੀ 7 ਅਗਸਤ ਨੂੰ ਚੰਡੀਗੜ੍ਹ ਦੇ 39 ਸੈਕਟਰ ਵਿਖੇ ਹੋਵੇਗੀ। ਸ੍ਰੀ ਪੱਪੂ ਨੇ ਦੱਸਿਆ ਕਿ ਪੈਨਸ਼ਨਰ ਐਸੋਸੀਏਸ਼ਨ ਸੂਬਾ ਕਮੇਟੀ ਪੰਜਾਬ ਤੇ ਮੁਲਾਜ਼ਮ ਸਾਂਝਾ ਪੈਨਸ਼ਨਰ ਫ਼ਰੰਟ ਪੰਜਾਬ ’ਤੇ ਹੁਣ 17-7-20 ਵਾਲਾ ਕੇਂਦਰੀ ਪੈਟਰਨ ਸਕੇਲ ਲਾਗੂ ਕਰਨ ਸਬੰਧੀ ਜਾਰੀ ਨੋਟੀਫ਼ਿਕੇਸ਼ਨ ਦੀਆਂ ਭਰਾਤਰੀ ਜਥੇਬੰਦੀਆਂ ਦੇ ਸਹਿਯੋਗ ਨਾਲ ਕਾਪੀਆਂ ਸਾੜ ਕੇ ਰੋਸ ਪ੍ਰਗਟ ਕੀਤਾ ਜਾਵੇਗਾ। ਉਨ੍ਹਾਂ ਨੇ ਪੈਨਸ਼ਨਰ ਐਸੋਸੀਏਸ਼ਨ ਪਾਵਰਕਾਮ ਤੇ ਟਰਾਂਸਕੋ ਸਰਕਲ ਗੁਰਦਾਸਪੁਰ ਦੀ ਵਰਕਿੰਗ ਕਮੇਟੀ ਮੈਂਬਰਾਂ ਨੂੰ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਮੈਂਬਰਾਂ ਨਾਲ 17 ਜੁਲਾਈ ਨੂੰ ਲੈ ਕੇ ਸਵੇਰੇ 10 ਵਜੇ ਗੁਰੂ ਨਾਨਕ ਪਾਰਕ ਗੁਰਦਾਸਪੁਰ ਵਿਖੇ ਇਕੱਠੇ ਹੋਣ ਤਾਂ ਜੋ ਭਰਾਤਰੀ ਜਥੇਬੰਦੀਆਂ ਨਾਲ ਰਲ ਕੇ 17-7-20 ਵਾਲੇ ਨੋਟੀਫ਼ਿਕੇਸ਼ਨ ਦੀਆਂ ਕਾਪੀਆਂ ਸਾੜ ਕੇ ਆਪਣੇ ਡੀ.ਏ, ਏਰੀਅਰ, ਪੁਰਾਣੀ ਪੈਨਸ਼ਨ ਬਹਾਲ ਕਰਵਾਉਣ, 2.59 ਗੁਣਾਂਕ ਲੈਣ ਲਈ ਪੰਜਾਬ ਸਰਕਾਰ ਕੋਲੋ ਮੰਗਾਂ ਮਨਵਾਈਆਂ ਜਾਣ।
Ad Position 22
No active advertisement
ਪਿਛਲੀ ਖ਼ਬਰ ਕਿਰਤੀ ਕਿਸਾਨ ਯੂਨੀਅਨ ਵਲੋਂ ਪਿੰਡ ਸੁਲਤਾਨੀ ਵਿਖੇ ਮੀਟਿੰਗ ਅਗਲੀ ਖ਼ਬਰ ਵਿਧਾਇਕ ਸ਼ੈਰੀ ਕਲਸੀ ਵਲੋਂ ਠਠਿਆਰੀ ਗੇਟ ਵਿਖੇ ਅਤਿ ਆਧੁਨਿਕ ਤਕਨੀਕ ਵਾਲੀਆਂ ਲਾਈਟਾਂ ਦਾ ਉਦਘਾਟਨ
Ad Position 24