08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-07-2026

ਕੈਬਨਿਟ ਮੰਤਰੀ ਕਟਾਰੂਚੱਕ ਵਲੋਂ ਭੋਆ ਹਲਕੇ ਦੇ ਪਿੰਡ ਨਾਲਾ ਸਮੇਤ 3 ਪਿੰਡਾਂ ’ਚ ਲੋਕ ਮਿਲਣੀਆਂ

Ad Position 21
No active advertisement
ਅਜੀਤ ਡੈਸਕ 15-07-2026
ਘਰੋਟਾ, 14 ਜੁਲਾਈ (ਸੰਜੀਵ ਗੁਪਤਾ)-ਪੰਜਾਬ ਸਰਕਾਰ ਵਲੋਂ ਲੋਕ ਭਲਾਈ ਤੇ ਵਿਕਾਸ ਕਾਰਜਾਂ ਨੂੰ ਤਰਜੀਹ ਦੇਣ ਦੇ ਮੱਦੇਨਜ਼ਰ ਵਿਧਾਨ ਸਭਾ ਹਲਕਾ ਭੋਆ ਦੇ ਪਿੰਡ ਨਾਲਾ, ਲਾਹੜੀ ਬਾਵਿਆਂ ਤੇ ਪਿੰਡ ਮੈਰਾ ਕਾਲੋਨੀ ਵਿਖੇ ਲੋਕ ਮਿਲਣੀਆਂ ਕਰਵਾਈਆਂ ਗਈਆਂ। ਇਸ ਮੌਕੇ ਪੰਜਾਬ ਦੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਵੱਡੇ ਜਨ ਸਮੂਹ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਨੇ ਸੱਤਾ ’ਚ ਆਉਣ ਤੋਂ ਪਹਿਲਾਂ ਜਨਤਾ ਨਾਲ ਕੀਤੇ ਹਰ ਵਾਅਦੇ ਨੂੰ ਪੂਰਾ ਕੀਤਾ ਹੈ ਤੇ ਲੋਕ ਸਰਕਾਰ ਦੇ ਵਿਕਾਸ ਕਾਰਜਾਂ ’ਤੇ ਜਨ ਭਲਾਈ ਨੀਤੀਆਂ ਨਾਲ ਪੂਰੀ ਤਰ੍ਹਾਂ ਸੰਤੁਸ਼ਟ ਹਨ। ਉਨ੍ਹਾਂ ਕਿਹਾ ਕਿ ਪੰਜਾਬ ’ਚ ਸੜਕ ਸੁਰੱਖਿਆ ਤੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਸੜਕਾਂ ਦਾ ਜਾਲ ਵਿਛਾਇਆ ਗਿਆ ਹੈ। ਵਿਧਾਨ ਸਭਾ ਹਲਕਾ ਭੋਆ ਦੀਆਂ ਕਈ ਅਜਿਹੀਆਂ ਸੜਕਾਂ ਅਤੇ ਮੁੱਖ ਮਾਰਗ, ਜਿਨ੍ਹਾਂ ਵੱਲ ਪਿਛਲੀਆਂ ਸਰਕਾਰਾਂ ਨੇ ਕੋਈ ਧਿਆਨ ਨਹੀਂ ਦਿੱਤਾ, ਮੌਜੂਦਾ ਸਰਕਾਰ ਵਲੋਂ ਇਨ੍ਹਾਂ ਸੜਕਾਂ ਦਾ ਨਵ ਨਿਰਮਾਣ ਕਰਵਾਇਆ ਹੈ ਅਤੇ ਚੌੜਾਈ ਵਿਚ ਵੀ ਵਾਧਾ ਕੀਤਾ ਗਿਆ ਹੈ, ਤਾਂ ਜੋ ਲੋਕਾਂ ਨੂੰ ਆਵਾਜਾਈ ਵਿਚ ਕਿਸੇ ਤਰ੍ਹਾਂ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਅਤੇ ਖੇਡਾਂ ਨਾਲ ਜੋੜਨ ਲਈ ਸਰਕਾਰ ਵਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਇਸ ਮੌਕੇ ਠਾਕੁਰ ਮਨੋਹਰ ਸਿੰਘ ਨਰੋਟ ਜੈਮਲ ਸਿੰਘ ਮਾਰਕਿਟ ਕਮੇਟੀ ਚੇਅਰਮੈਨ, ਪਵਨ ਕਟਾਰੂਚੱਕ ਚੇਅਰਮੈਨ ਬਲਾਕ ਸੰਮਤੀ ਘਰੋਟਾ, ਸਾਹਿਬ ਸਿੰਘ ਸਾਬਾ ਮੈਂਬਰ ਜ਼ਿਲ੍ਹਾ ਪ੍ਰੀਸ਼ਦ, ਭੁਪਿੰਦਰ ਸਿੰਘ ਕਟਾਰੂਚੱਕ ਮੈਂਬਰ ਜ਼ਿਲ੍ਹਾ ਪ੍ਰੀਸ਼ਦ, ਵਿਜੇ ਕਟਾਰੂਚੱਕ, ਅਨੀਤਾ ਦੇਵੀ ਬਲਾਕ ਸੰਮਤੀ ਮੈਂਬਰ, ਨੀਰੂ ਸ਼ਰਮਾ ਵਾਈਸ ਚੇਅਰਮੈਨ ਬਲਾਕ ਸੰਮਤੀ ਅਤੇ ਬਲਕਾਰ ਸਿੰਘ ਨਾਲਾ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਮੱਕੀ ਦੀ ਫਸਲ ’ਚ ਫਾਲ ਆਰਮੀਵਰਮ ਦੇ ਵਧਦੇ ਹਮਲੇ ਤੋਂ ਕਿਸਾਨ ਸੁਚੇਤ ਰਹਿਣ-ਡਾ. ਪਠਾਨੀਆ ਅਗਲੀ ਖ਼ਬਰ ਦੀਕਸ਼ਾ ਭਾਰਦਵਾਜ ਬਣੀ ਮਾਡਰਨ ਸੰਦੀਪਨੀ ਸਕੂਲ ਪਠਾਨਕੋਟ ਦੀ ਨਵੀਂ ਪ੍ਰਿੰਸੀਪਲ
Ad Position 24