08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-07-2026

ਨਗਰ ਨਿਗਮ ਦਫ਼ਤਰ ਅੱਗੇ ਸਫਾਈ ਸੇਵਕਾਂ ਦੀ ਹੜਤਾਲ

Ad Position 21
No active advertisement
ਅਜੀਤ ਡੈਸਕ 15-07-2026
ਪਠਾਨਕੋਟ, 14 ਜੁਲਾਈ (ਸੁਮਿਤ)-ਨਗਰ ਨਿਗਮ ਦਫ਼ਤਰ ਦੇ ਸਾਹਮਣੇ ਸਫਾਈ ਸੇਵਕ ਯੂਨੀਅਨ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਹੜਤਾਲ ਅਤੇ ਧਰਨਾ ਦਿੱਤਾ ਗਿਆ। ਯੂਨੀਅਨ ਦੇ ਪ੍ਰਧਾਨ ਰਮੇਸ਼ ਕੁਮਾਰ ਕੱਟੋ ਦੀ ਅਗਵਾਈ ਹੇਠ ਹੋਏ ਇਸ ਪ੍ਰਦਰਸ਼ਨ ਵਿਚ ਵੱਡੀ ਗਿਣਤੀ ’ਚ ਸਫਾਈ ਸੇਵਕਾਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਸੀਵਰਮੈਨ ਯੂਨੀਅਨ ਅਤੇ ਡਰਾਈਵਰ ਯੂਨੀਅਨ ਦੇ ਮੈਂਬਰ ਵੀ ਵੱਡੀ ਗਿਣਤੀ ਵਿਚ ਹਾਜ਼ਰ ਰਹੇ ਅਤੇ ਸਫਾਈ ਸੇਵਕਾਂ ਦੇ ਸੰਘਰਸ਼ ਦਾ ਸਮਰਥਨ ਕੀਤਾ। ਪ੍ਰਦਰਸ਼ਨਕਾਰੀਆਂ ਨੇ ਆਪਣੀਆਂ ਲੰਬੇ ਸਮੇਂ ਤੋਂ ਲੰਬਿਤ ਮੰਗਾਂ ਨੂੰ ਤੁਰੰਤ ਪੂਰਾ ਕਰਨ ਦੀ ਮੰਗ ਕਰਦਿਆਂ ਨਗਰ ਨਿਗਮ ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਯੂਨੀਅਨ ਆਗੂਆਂ ਨੇ ਕਿਹਾ ਕਿ ਕਰਮਚਾਰੀਆਂ ਦੀਆਂ ਕਈ ਮੰਗਾਂ ਲੰਬੇ ਸਮੇਂ ਤੋਂ ਅਣਸੁਣੀਆਂ ਪਈਆਂ ਹਨ, ਪਰ ਪ੍ਰਸ਼ਾਸਨ ਵਲੋਂ ਉਨ੍ਹਾਂ ਦੇ ਹੱਲ ਲਈ ਕੋਈ ਗੰਭੀਰ ਕਦਮ ਨਹੀਂ ਚੁੱਕਿਆ ਜਾ ਰਿਹਾ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਜਲਦੀ ਹੀ ਮੰਗਾਂ ਦਾ ਨਿਪਟਾਰਾ ਨਾ ਕੀਤਾ ਗਿਆ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ, ਜਿਸ ਦੀ ਪੂਰੀ ਜ਼ਿੰਮੇਵਾਰੀ ਪ੍ਰਸ਼ਾਸਨ ਦੀ ਹੋਵੇਗੀ। ਧਰਨੇ ਦੌਰਾਨ ਮੇਨ ਬਾਜ਼ਾਰ ਵਿਚ ਲੱਗੇ ਵੱਡੇ ਟ੍ਰੈਫਿਕ ਜਾਮ ਕਾਰਨ ਲੋਕਾਂ ਨੂੰ ਖੱਜਲ ਖੁਆਰ ਹੋਣਾ ਪਿਆ, ਜਦਕਿ ਪੁਲਿਸ ਥਾਣਾ ਡਵੀਜ਼ਨ ਨੰਬਰ ਇਕ ਦੀ ਥਾਣਾ ਮੁਖੀ ਇੰਸਪੈਕਟਰ ਅਮਨਪ੍ਰੀਤ ਕੌਰ ਵਲੋਂ ਪ੍ਰਦਰਰਸ਼ਨਕਾਰੀਆਂ ਨੂੰ ਧਰਨਾ ਚੁੱਕਣ ਦੀ ਅਪੀਲ ਕੀਤੀ ਗਈ l
Ad Position 22
No active advertisement
ਪਿਛਲੀ ਖ਼ਬਰ ਵਿੱਦਿਆ ਐਜੂਕੇਸ਼ਨ ਸੁਸਾਇਟੀ ਵਲੋਂ ਮੁਫ਼ਤ ਅੱਖਾਂ ਦੀ ਜਾਂਚ ਕੈਂਪ ਅਗਲੀ ਖ਼ਬਰ ਭਦਰੋਆ ’ਚ ਜੰਗਲਾਤ ਵਿਭਾਗ ਦੀ ਵੱਡੀ ਕਾਰਵਾਈ
Ad Position 24