08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-07-2026

ਵਿੱਦਿਆ ਐਜੂਕੇਸ਼ਨ ਸੁਸਾਇਟੀ ਵਲੋਂ ਮੁਫ਼ਤ ਅੱਖਾਂ ਦੀ ਜਾਂਚ ਕੈਂਪ

Ad Position 21
No active advertisement
ਅਜੀਤ ਡੈਸਕ 15-07-2026
ਪਠਾਨਕੋਟ, 14 ਜੁਲਾਈ (ਸੰਧੂ)-ਮਨੁੱਖਤਾ ਦੀ ਸੇਵਾ ਤੇ ਸਮਾਜ ਭਲਾਈ ਲਈ ਸਮਰਪਿਤ ਵਿੱਦਿਆ ਐਜੂਕੇਸ਼ਨ ਸੁਸਾਇਟੀ ਵਲੋਂ ਪ੍ਰਧਾਨ ਵਿਜੇ ਪਾਸੀ ਦੀ ਅਗਵਾਈ ਹੇਠ ਮੁਫ਼ਤ ਅੱਖਾਂ ਦੀ ਜਾਂਚ ਕੈਂਪ ਲਗਾਇਆ ਗਿਆ। ਕੈਂਪ ’ਚ ਡਾ: ਕੇ.ਡੀ.ਆਈ. ਹਸਪਤਾਲ ਦੀ ਮਾਹਿਰ ਮੈਡੀਕਲ ਟੀਮ ਨੇ ਸੇਵਾਵਾਂ ਨਿਭਾਈਆਂ। ਸਹਾਇਕ ਸਤਨਾਮ ਸਿੰਘ ਨੇ ਵੱਡੀ ਗਿਣਤੀ ’ਚ ਪਹੁੰਚੇ ਮਰੀਜ਼ਾਂ ਦੀ ਅੱਖਾਂ ਦੀ ਜਾਂਚ ਕਰਕੇ ਉਨ੍ਹਾਂ ਨੂੰ ਲੋੜੀਂਦੀਆਂ ਸਿਹਤ ਸਲਾਹਾਂ ਦਿੱਤੀਆਂ। ਇਸ ਮੌਕੇ ਪ੍ਰਧਾਨ ਵਿਜੇ ਪਾਸੀ ਨੇ ਕਿਹਾ ਕਿ ਵਿੱਦਿਆ ਐਜੂਕੇਸ਼ਨ ਸੁਸਾਇਟੀ ਸਮਾਜ ਭਲਾਈ ਦੇ ਕਾਰਜਾਂ ਲਈ ਹਮੇਸ਼ਾ ਵਚਨਬੱਧ ਰਹੀ ਹੈ ਤੇ ਭਵਿੱਖ ’ਚ ਵੀ ਲੋੜਵੰਦ ਲੋਕਾਂ ਤੱਕ ਸਿਹਤ ਅਤੇ ਹੋਰ ਸੇਵਾਵਾਂ ਪਹੁੰਚਾਉਣ ਲਈ ਇਸ ਤਰ੍ਹਾਂ ਦੇ ਉਪਰਾਲੇ ਜਾਰੀ ਰਹਿਣਗੇ। ਇਸ ਮੌਕੇ ਅਵਤਾਰ ਅਬਰੋਲ ਅਤੇ ਰਾਕੇਸ਼ ਖੰਨਾ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਚੁਣੌਤੀਪੂਰਨ ਦੌਰ ’ਚ ਕੇਂਦਰ ਸਰਕਾਰ ਨੇ ਉਦਯੋਗ ਜਗਤ ਨੂੰ ਰਾਹਤ ਦੇਣ ਲਈ ਕਈ ਮਹੱਤਵਪੂਰਨ ਫ਼ੈਸਲੇ ਲਏ- ਬੈਰਮਪੁਰ ਅਗਲੀ ਖ਼ਬਰ ਨਗਰ ਨਿਗਮ ਦਫ਼ਤਰ ਅੱਗੇ ਸਫਾਈ ਸੇਵਕਾਂ ਦੀ ਹੜਤਾਲ
Ad Position 24