08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-07-2026

ਦੋ ਮਹੀਨੇ ਬਾਅਦ ਵੀ ਨਹੀਂ ਮਿਲਿਆ ਬੱਚੇ ਦਾ ਡਿਜੀਟਲ ਜਨਮ ਸਰਟੀਫਿਕੇਟ

Ad Position 21
No active advertisement
ਅਜੀਤ ਡੈਸਕ 15-07-2026
ਘਰੋਟਾ, 14 ਜੁਲਾਈ (ਸੰਜੀਵ ਗੁਪਤਾ)-ਪੰਜਾਬ ਸਰਕਾਰ ਵਲੋਂ ਸਰਕਾਰੀ ਸੇਵਾਵਾਂ ਨੂੰ ਡਿਜੀਟਲ ਤੇ ਸਮੇਂ ਸਿਰ ਮੁਹੱਈਆ ਕਰਵਾਉਣ ਦੇ ਦਾਅਵਿਆਂ ਦੇ ਬਾਵਜੂਦ ਕਈ ਲੋਕਾਂ ਨੂੰ ਅਜੇ ਵੀ ਦਫ਼ਤਰਾਂ ਦੇ ਚੱਕਰ ਕੱਟਣੇ ਪੈ ਰਹੇ ਹਨ। ਅਜਿਹਾ ਹੀ ਇਕ ਮਾਮਲਾ ਘਰੋਟਾ ਦੇ ਵਿਜੇ ਕੁਮਾਰ ਪੁੱਤਰ ਰਾਮ ਕਿਸ਼ਨ ਦਾ ਸਾਹਮਣੇ ਆਇਆ ਹੈ। ਵਿਜੇ ਕੁਮਾਰ ਨੇ ਦੱਸਿਆ ਕਿ ਉਸ ਨੇ ਆਪਣੇ ਪੁੱਤਰੀਂ ਨਵਨੀਤ ਦੇ ਜਨਮ ਸਰਟੀਫਿਕੇਟ ਨੂੰ ਡਿਜ਼ੀਟਲ ਕਰਵਾਉਣ ਲਈ ਅਰਜੀ ਨੰਬਰ 94911904 ਤਹਿਤ 14 ਮਈ 2026 ਨੂੰ ਸੇਵਾ ਕੇਂਦਰ ਵਿਚ ਅਰਜ਼ੀ ਦਿੱਤੀ ਸੀ। ਪਰ ਕਰੀਬ 2 ਮਹੀਨੇ ਬੀਤ ਜਾਣ ਦੇ ਬਾਵਜੂਦ ਅਜੇ ਤੱਕ ਉਸ ਦਾ ਡਿਜੀਟਲ ਜਨਮ ਸਰਟੀਫਿਕੇਟ ਜਾਰੀ ਨਹੀਂ ਹੋਇਆ। ਉਸ ਨੇ ਦੱਸਿਆ ਕਿ ਉਹ ਕਈ ਵਾਰ ਸੇਵਾ ਕੇਂਦਰ ਦੇ ਚੱਕਰ ਲਗਾ ਚੁੱਕਾ ਹੈ, ਪਰ ਹਰ ਵਾਰ ਜਲਦੀ ਹੋ ਜਾਵੇਗਾ ਕਹਿ ਕੇ ਵਾਪਸ ਭੇਜ ਦਿੱਤਾ ਜਾਂਦਾ ਹੈ। ਬਾਅਦ ਵਿਚ ਹਸਪਤਾਲ ਨਾਲ ਸੰਪਰਕ ਕਰਨ ਲਈ ਕਿਹਾ ਗਿਆ ਤੇ ਹੁਣ ਪਠਾਨਕੋਟ ਦਫ਼ਤਰ ਜਾਣ ਦੀ ਸਲਾਹ ਦਿੱਤੀ ਜਾ ਰਹੀ ਹੈ। ਵਿਜੇ ਕੁਮਾਰ ਨੇ ਕਿਹਾ ਕਿ ਉਹ ਇਕ ਦਿਹਾੜੀਦਾਰ ਮਜ਼ਦੂਰ ਹੈ ਤੇ ਹਰ ਵਾਰ ਦਫ਼ਤਰਾਂ ਦੇ ਚੱਕਰ ਲਗਾਉਣ ਲਈ ਉਸ ਨੂੰ ਆਪਣੀ ਦਿਹਾੜੀ ਛੱਡਣੀ ਪੈਂਦੀ ਹੈ। ਉਸ ਨੇ ਸਵਾਲ ਉਠਾਇਆ ਕਿ ਜੇ ਲੋਕਾਂ ਨੂੰ ਵਾਰ-ਵਾਰ ਖੱਜਲ-ਖੁਆਰ ਹੀ ਹੋਣਾ ਪਵੇ ਤਾਂ ਸਰਕਾਰੀ ਸੇਵਾਵਾਂ ਨੂੰ ਡਿਜੀਟਲ ਕਰਨ ਦਾ ਕੀ ਫਾਇਦਾ ? ਉਸ ਨੇ ਕਿਹਾ ਕਿ ਇਸ ਪ੍ਰਕਿਰਿਆ ਕਾਰਨ ਲੋਕਾਂ ਦੀ ਪ੍ਰੇਸ਼ਾਨੀ ਘੱਟਣ ਦੀ ਬਜਾਏ ਹੋਰ ਵੱਧ ਰਹੀ ਹੈ। ਵਿਜੇ ਕੁਮਾਰ ਨੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਤੇ ਡਿਪਟੀ ਕਮਿਸ਼ਨਰ ਪਠਾਨਕੋਟ ਨੂੰ ਅਪੀਲ ਕੀਤੀ ਹੈ ਕਿ ਉਸ ਦੇ ਪੁੱਤਰੀ ਦਾ ਡਿਜੀਟਲ ਜਨਮ ਸਰਟੀਫਿਕੇਟ ਜਲਦ ਜਾਰੀ ਕਰਵਾਇਆ ਜਾਵੇ ਤੇ ਇਸ ਮਾਮਲੇ ਦੀ ਜਾਂਚ ਕਰਕੇ ਇਹ ਯਕੀਨੀ ਬਣਾਇਆ ਜਾਵੇ ਕਿ ਭਵਿੱਖ ਵਿਚ ਕਿਸੇ ਵੀ ਨਾਗਰਿਕ ਨੂੰ ਇਸ ਤਰ੍ਹਾਂ ਦੀ ਖੱਜਲ-ਖੁਆਰੀ ਦਾ ਸਾਹਮਣਾ ਨਾ ਕਰਨਾ ਪਵੇ। ਪੰਜਾਬ ਦੀਆਂ ਆਨਲਾਈਨ ਸੇਵਾਵਾਂ ਦਾ ਮਕਸਦ ਨਾਗਰਿਕਾਂ ਨੂੰ ਸਮੇਂ ਸਿਰ ਸੇਵਾ ਦੇਣਾ ਹੈ ਤੇ ਬੇਵਜ੍ਹਾ ਦੇਰੀ ਉਸ ਮਕਸਦ ਦੇ ਉਲਟ ਹੈ।
Ad Position 22
No active advertisement
ਪਿਛਲੀ ਖ਼ਬਰ ਨਗਰ ਨਿਗਮ ਕਮਿਸ਼ਨਰ ਨੇ ਸੁਪਰ ਸਕਸ਼ਨ ਮਸ਼ੀਨਾਂ ਨਾਲ ਸੀਵਰੇਜ ਦੀ ਸਫ਼ਾਈ ਦੇ ਕੰਮ ਦਾ ਕੀਤਾ ਨਿਰੀਖਣ ਅਗਲੀ ਖ਼ਬਰ ਭਾਈ ਘਨੱਈਆ ਜੀ ਚੈਰੀਟੇਬਲ ਸੁਸਾਇਟੀ ਨੇ ਸਥਾਪਨਾ ਦਿਵਸ ਮਨਾਇਆ
Ad Position 24