13-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-07-2026

ਸਫਾਈ ਸੇਵਕਾਂ ਦੀ ਹੜਤਾਲ ਨਾਲ ਸ਼ਹਿਰ ’ਚ ਲੱਗੇ ਗੰਦਗੀ ਦੇ ਢੇਰ

Ad Position 21
No active advertisement
ਅਜੀਤ ਡੈਸਕ 16-07-2026
ਧਾਰੀਵਾਲ, 15 ਜੁਲਾਈ (ਸਵਰਨ ਸਿੰਘ)-ਨਗਰ ਕੌਂਸਲ ਧਾਰੀਵਾਲ ਦੇ ਸਫਾਈ ਸੇਵਕਾਂ ਦੀ 8 ਜੁੁਲਾਈ ਤੋਂ ਚੱਲ ਰਹੀ ਹੜਤਾਲ ਕਾਰਨ ਸ਼ਹਿਰ ਵਿਚ ਸਫਾਈ ਪ੍ਰਬੰਧ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਗਿਆ ਹੈ। ਸ਼ਹਿਰ ’ਚੋਂ ਲੰਘਦੇ ਮੁੱਖ ਮਾਰਗ, ਮੁੱਖ ਬਾਜ਼ਾਰਾਂ, ਰਿਹਾਇਸ਼ੀ ਇਲਾਕਿਆਂ ਤੇ ਗਲੀਆਂ ਦੇ ਕਿਨਾਰਿਆਂ ’ਤੇ ਗੰਦੇ ਕੂੜੇ ਦੇ ਢੇਰ ਆਮ ਹੀ ਵੇਖਣ ਨੂੰ ਮਿਲ ਰਹੇ ਹਨ। ਇਸ ਗੰਦਗੀ ਕਾਰਨ ਆਸੇ-ਪਾਸੇ ਗੰਦੀ ਬਦਬੂ ਫੈਲ ਰਹੀ ਹੈ ਅਤੇ ਮੱਛਰ-ਮੱਖੀਆਂ ਦੀ ਗਿਣਤੀ ’ਚ ਵੀ ਵਾਧਾ ਹੋ ਰਿਹਾ ਹੈ, ਜਿਸ ਨਾਲ ਲੋਕਾਂ ’ਚ ਬਿਮਾਰੀਆਂ ਫੈਲਣ ਦਾ ਡਰ ਬਣਿਆ ਹੋਇਆ ਹੈ। ਸ਼ਹਿਰ ਵਾਸੀਆਂ ਦਾ ਕਹਿਣਾ ਹੈ ਕਿ ਪਿਛਲੇ ਕੁਝ ਦਿਨਾਂ ਤੋਂ ਕੂੜਾ ਨਹੀਂ ਚੁੱਕਿਆ ਗਿਆ, ਜਿਸ ਕਾਰਨ ਆਮ ਲੋਕਾਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਵਪਾਰੀਆਂ ਨੇ ਵੀ ਚਿੰਤਾ ਜਾਹਿਰ ਕਰਦਿਆਂ ਕਿਹਾ ਕਿ ਗੰਦਗੀ ਕਾਰਨ ਗਾਹਕਾਂ ਦੀ ਆਵਾਜਾਈ ਪ੍ਰਭਾਵਿਤ ਹੋ ਰਹੀ ਹੈ ਤੇ ਸ਼ਹਿਰ ਦਾ ਅਕਸ ਖਰਾਬ ਹੋ ਰਿਹਾ ਹੈ। ਸ਼ਹਿਰ ਦੇ ਲੋਕਾਂ ਨੇ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਸਫਾਈ ਸੇਵਕਾਂ ਦੀਆਂ ਜਾਇਜ਼ ਮੰਗਾਂ ਨੂੰ ਜਲਦ ਲਾਗੂ ਕਰਕੇ ਹੱਲ ਕੱਢਿਆ ਜਾਵੇ ਤਾਂ ਜੋ ਹੜਤਾਲ ਖਤਮ ਹੋ ਸਕੇ ਤੇ ਸ਼ਹਿਰ ਵਿਚ ਸਾਫ-ਸਫਾਈ ਦਾ ਪ੍ਰਬੰਧ ਮੁੜ ਤੋਂ ਸੁਚਾਰੂ ਹੋ ਸਕਣ। ਦੱਸਣਯੋਗ ਹੈ ਕਿ ਜੇਕਰ ਹੜਤਾਲ ਹੋਰ ਲੰਬੀ ਚੱਲੀ ਤਾਂ ਗੰਦਗੀ ਹੋਰ ਵਧਣ ਨਾਲ ਸਿਹਤ ਨਾਲ ਸਬੰਧਿਤ ਹੋਰ ਗੰਭੀਰ ਸਮੱਸਿਆਵਾਂ ਪੈਦਾ ਹੋ ਸਕਦੀਆਂ ਹਨ।
Ad Position 22
No active advertisement
ਪਿਛਲੀ ਖ਼ਬਰ ਕੇਂਦਰ ਦੀਆਂ ਦੇਸ਼ ਵਿਰੋਧੀ ਨੀਤੀਆਂ ਖ਼ਿਲਾਫ 22 ਨੂੰ ਸੂਬੇ ਦੇ ਸਮੂਹ ਟੋਲ ਪਲਾਜ਼ੇ ਬੰਦ ਕੀਤੇ ਜਾਣਗੇ -ਪੀ.ਕੇ.ਯੂ. ਅਗਲੀ ਖ਼ਬਰ ਜਥੇਦਾਰ ਜਲਾਲ ਉਸਮਾ ਨੇ ਸ਼੍ਰੋਮਣੀ ਕਮੇਟੀ ਵਲੋਂ ਲੋੜਵੰਦ ਪਰਿਵਾਰਾਂ ਨੂੰ ਸਹਾਇਤਾ ਰਾਸ਼ੀ ਦਾ ਚੈੱਕ ਭੇਟ ਕੀਤਾ
Ad Position 24