ਬਟਾਲਾ, 16 ਜੁਲਾਈ (ਸਤਿੰਦਰ ਸਿੰਘ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਵਲੋਂ ਕਰਵਾਏ ਯੂਥ ਫੈਸਟੀਵਲ ’ਚ ਗੁਰੂ ਨਾਨਕ ਕਾਲਜ ਬਟਾਲਾ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪਹਿਲੀਆਂ, ਦੂਜੀਆਂ ਤੇ ਤੀਜੀਆਂ ਪੁਜ਼ੀਸ਼ਨਾਂ ਹਾਸਿਲ ਕਰਕੇ ਕਾਲਜ ਦਾ ਨਾਂਅ ਰੌਸ਼ਨ ਕੀਤਾ। ਵਿਦਿਆਰਥੀਆਂ ਨੇ ਵੱਖ-ਵੱਖ ਸੱਭਿਆਚਾਰਕ ਮੁਕਾਬਲਿਆਂ ’ਚ ਆਪਣੀ ਕਾਬਲੀਅਤ, ਜੋਸ਼ ਤੇ ਹੋਸ਼ ਨਾਲ ਸਭ ਦਾ ਮਨ ਮੋਹ ਲਿਆ। ਵਿਦਿਆਰਥੀਆਂ ਨੇ ਲੁੱਡੀ, ਭੰਗੜਾ, ਕਵੀਸ਼ਰੀ ਤੇ ਐਲੂਕਿਊਸ਼ਨ ’ਚ ਪਹਿਲਾ ਤੇ ਵਾਰ, ਕਵਿਤਾ ਵਿਚ ਤੀਸਰਾ ਸਥਾਨ ਹਾਸਲ ਕੀਤਾ। ਇਸ ਉਪਲਬਧੀ ‘ਤੇ ਕਾਲਜ ਦੇ ਪ੍ਰਿੰਸੀਪਲ ਡਾ. ਚਰਨਜੀਤ ਸਿੰਘ ਸੰਧੂ ਨੇ ਸਮੂਹ ਜੇਤੂ ਵਿਦਿਆਰਥੀਆਂ ਨੂੰ ਦਿਲੋਂ ਮੁਬਾਰਕਬਾਦ ਤੇ ਹੌਂਸਲਾ ਅਫ਼ਜਾਈ ਦਿੱਤੀ। ਉਨ੍ਹਾਂ ਕਿਹਾ ਕਿ ਇਹ ਸਫ਼ਲਤਾ ਕਾਲਜ ਦੀ ਸੱਭਿਆਚਾਰਕ ਮਿਰਾਸ ਤੇ ਵਿਦਿਆਰਥੀਆਂ ਦੀ ਮਿਹਨਤ ਦਾ ਨਤੀਜਾ ਹੈ। ਇਸ ਮੌਕੇ ਪੋਸਟ ਗਰੈਜੂਏਟ ਪੰਜਾਬੀ ਵਿਭਾਗ ਦੇ ਮੁਖੀ ਡਾ. ਗੁਰਬੀਰ ਸਿੰਘ ਨੇ ਕਿਹਾ ਕਿ ਗੁਰੂ ਨਾਨਕ ਕਾਲਜ ਹਮੇਸ਼ਾਂ ਹੀ ਅਕਾਦਮਿਕ ਦੇ ਨਾਲ-ਨਾਲ ਸੱਭਿਆਚਾਰਕ ਖੇਤਰ ਵਿਚ ਵੀ ਅੱਗੇ ਰਿਹਾ ਹੈ ਤੇ ਵਿਦਿਆਰਥੀਆਂ ਦੀਆਂ ਇਸ ਕਿਸਮ ਦੀਆਂ ਕਾਮਯਾਬੀਆਂ ਕਾਲਜ ਦਾ ਮਾਣ ਵਧਾਉਂਦੀਆਂ ਹਨ। ਸੱਭਿਆਚਾਰਕ ਗਤੀਵਿਧੀਆਂ ਦੀ ਇੰਚਾਰਜ ਹਰਮੀਤ ਕੌਰ ਤੇ ਕੋਆਰਡੀਨੇਟਰ ਅਮਨਪ੍ਰੀਤ ਕੌਰ ਨੇ ਵੀ ਵਿਦਿਆਰਥੀਆਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਹ ਉਪਲਬਧੀ ਉਨ੍ਹਾਂ ਦੀ ਲਗਨ ਅਤੇ ਸਹਿਯੋਗ ਦਾ ਨਤੀਜਾ ਹੈ। ਇਸ ਮੌਕੇ ਪ੍ਰੋ. ਨਵਤੇਜ ਕੌਰ, ਡਾ. ਮਨਦੀਪ ਕੌਰ, ਪ੍ਰੋ. ਦਵਿੰਦਰ ਕੌਰ, ਪ੍ਰੋ. ਗੁਰਮੁਖ ਸਿੰਘ, ਪ੍ਰੋ. ਸ਼ਹਿਬਾਜਦੀਪ ਸਿੰਘ, ਪ੍ਰੋ. ਬਚਿੱਤਰ ਸਿੰਘ, ਪ੍ਰੋ. ਰਾਜਬੀਰ ਕੌਰ, ਪ੍ਰੋ. ਸ਼ੁਭਪ੍ਰੀਤ ਕੌਰ, ਪ੍ਰੋ. ਅਮਨਦੀਪ ਕੌਰ, ਪ੍ਰੋ. ਗੁਰਸ਼ਰਨ ਕੋਰ, ਪ੍ਰੋ. ਮਨਪ੍ਰੀਤ ਕੌਰ, ਪ੍ਰੋ. ਨੇਹਾ, ਪ੍ਰੋ. ਨਵਦੀਪ ਕੌਰ, ਪ੍ਰੋ. ਹਰਮਨਦੀਪ ਕੌਰ, ਪ੍ਰੋ. ਗੁਰਵਿੰਦਰ ਸਿੰਘ, ਸੁਪਰਡੈਂਟ ਗੁਰਭੇਜ ਸਿੰਘ, ਗੁਰਪਿੰਦਰ ਸਿੰਘ, ਨਜਿੰਦਰਪਾਲ ਸਿੰਘ, ਕਸ਼ਮੀਰ ਸਿੰਘ ਅਤੇ ਸਮੂਹ ਸਟਾਫ਼ ਨੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ।