ਗੁਰਦਾਸਪੁਰ, 16 ਜੁਲਾਈ (ਅਸ਼ੋਕ ਸ਼ਰਮਾ)-ਪੰਜਾਬ ਰਾਜ ਬਿਜਲੀ ਬੋਰਡ ਕਰਮਚਾਰੀ ਦਲ ਗੁਰਦਾਸਪੁਰ ਦੇ ਆਗੂਆਂ ਨੇ ਆਪਣੀਆਂ ਹੱਕੀ ਮੰਗਾਂ ਪ੍ਰਤੀ ਡਿਪਟੀ ਚੀਫ ਇੰਜੀਨੀਅਰ ਅਮਿਤ ਕੁਮਾਰ ਸ਼ਰਮਾ ਨੂੰ ਮੰਗ ਪੱਤਰ ਸੌਪ ਕੇ ਜਾਣੂ ਕਰਵਾਇਆ। ਜਾਣਕਾਰੀ ਦਿੰਦੇ ਹੋਏ ਸਰਕਲ ਪ੍ਰਧਾਨ ਦਿਲਬਾਗ ਸਿੰਘ ਬੁੱਟਰ, ਸੁਖਵਿੰਦਰ ਸਿੰਘ ਗਿੱਲ, ਤਰਲੋਕ ਸਿੰਘ ਖੁਸ਼ੀਪੁਰ, ਬਲਵਿੰਦਰ ਸਿੰਘ ਝਾਵਰ, ਜਗਦੀਪ ਸਿੰਘ, ਰਕੇਸ਼ ਠਾਕੁਰ, ਦਰਸ਼ਨ ਕੁਮਾਰ ਨੇ ਦੱਸਿਆ ਕਿ ਡਿਪਟੀ ਚੀਫ ਇੰਜੀ: ਨੇ ਕਰਮਚਾਰੀ ਦਲ ਦੀਆਂ ਸਾਰੀਆਂ ਮੰਗਾਂ ਨੂੰ ਗੰਭੀਰਤਾ ਨਾਲ ਸੁਣ ਕੇ ਹੱਲ ਕਰਨ ਦਾ ਭਰੋਸਾ ਦਿੱਤਾ ਹੈ। ਇਸ ਮੌਕੇ ਗੁਰਜੀਤ ਸਿੰਘ ਘੁੰਮਣ ਸੁਪਰਡੈਂਟ ਵੀ ਹਾਜ਼ਰ ਸਨ।