11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-07-2026

ਪਿੰਡ ਰਸੂਲਪੁਰ ਟੱਪਰੀਆਂ ਵਿਖੇ ਹਲਕਾ ਇੰਚਾਰਜ ਬਲਬੀਰ ਸਿੰਘ ਪੰਨੂੰ ਨੇ ਰਾਸ਼ਨ ਕਿੱਟਾਂ ਵੰਡੀਆਂ

Ad Position 21
No active advertisement
ਅਜੀਤ ਡੈਸਕ 17-07-2026
ਫਤਿਹਗੜ੍ਹ ਚੂੜੀਆਂ, 16 ਜੁਲਾਈ (ਅਵਤਾਰ ਸਿੰਘ ਰੰਧਾਵਾ)-ਪਿੰਡ ਰਸੂਲਪੁਰ ਟੱਪਰੀਆਂ ਵਿਖੇ ਹਲਕਾ ਇੰਚਾਰਜ ਬਲਬੀਰ ਸਿੰਘ ਪੰਨੂੰ ਨੇ ਮੀਟਿੰਗ ਉਪਰੰਤ ਰਾਸ਼ਨ ਕਿੱਟਾਂ ਵੰਡੀਆਂ। ਇਸ ਮੌਕੇ ਪੰਨੂ ਨੇ ਕਿਹਾ ਕਿ ਜਿਵੇਂ ਪਿੰਡ ਵਾਸੀਆਂ ਦੀ ਮੰਗ ’ਤੇ ਪੀਣ ਵਾਲੇ ਸਾਫ ਸੁਥਰੇ ਪਾਣੀ ਦੀ ਸਮੱਸਿਆ ਦਾ ਹੱਲ ਕੀਤਾ ਗਿਆ ਹੈ, ਇਵੇਂ ਹੀ ਇਥੇ ਹੋਰ ਵਿਕਾਸ ਕਾਰਜ ਵੱਡੀ ਪੱਧਰ ’ਤੇ ਕਰਵਾਏ ਗਏ ਹਨ। ਉਨਾਂ ਕਿਹਾ ਕਿ ਪਿੰਡ ਰਸੂਲਪੁਰ ਟੱਪਰੀਆਂ ਨੂੰ ਹਰ ਪੱਖੋਂ ਸ਼ਾਨਦਾਰ ਬਣਾਇਆ ਜਾਵੇਗਾ ਤੇ ਅਸੀਂ ਪਿੰਡ ਰਸੂਲਪੁਰ ਟੱਪਰੀਆਂ ਲਈ ਮੋਢੇ ਨਾਲ ਮੋਢਾ ਜੋੜ ਕੇ ਚੱਲਾਂਗੇ। ਇਸ ਮੌਕੇ ਹਲਕਾ ਇੰਚਾਰਜ ਬਲਬੀਰ ਸਿੰਘ ਪੰਨੂ ਨੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਯੋਗ ਮੁਸ਼ਕਲਾਂ ਦਾ ਹੱਲ ਮੌਕੇ ’ਤੇ ਕੀਤਾ। ਇਸ ਮੌਕੇ ਸਰਪੰਚ ਲਛਮੀ, ਸੀਨੀਅਰ ਆਫ ਆਗੂ ਜਸਵੰਤ ਸਿੰਘ, ਬਲਕਾਰ ਸਿੰਘ ਪੰਚ, ਨਿੰਦਰ ਕੌਰ ਗੁਰਵਿੰਦਰ ਸਿੰਘ, ਮਨਪ੍ਰੀਤ ਸਿੰਘ, ਚਤਰਜੀਤ ਸਿੰਘ, ਕੁਲਵੰਤ ਸਿੰਘ, ਗੁਰਬਿੰਦਰ ਸਿੰਘ ਕਾਦੀਆਂ ਰਾਜਪੂਤਾਂ, ਬਲਾਕ ਪ੍ਰਧਾਨ ਸ਼ਮਸ਼ੇਰ ਸਿੰਘ ਸ਼ੇਰਾ ਫੌਜੀ, ਸੀਨੀਅਰ ਆਗੂ ਗੁਰਪ੍ਰੀਤ ਸਿੰਘ ਖੋਦੇ ਬਾਂਗਰ, ਹਰਦੀਪ ਸਿੰਘ ਦਮੋਦਰ, ਮਲਜਿੰਦਰ ਸਿੰਘ, ਬਲਬੀਰ ਸਿੰਘ ਢਡਿਆਲਾ ਨੱਤ, ਰਣਧੀਰ ਸਿੰਘ ਸੁਖਦੇਵ ਸਿੰਘ ਬਲਵਿੰਦਰ ਸਿੰਘ ਸਤਨਾਮ ਸਿੰਘ ਸਰਬਜੀਤ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਬਲਕਾਰ ਸਿੰਘ ਡਕੌਂਦਾ ਦੀ 16ਵੀਂ ਬਰਸੀ ਮਨਾਈ ਅਗਲੀ ਖ਼ਬਰ ਪੰਜਾਬ ਰਾਜ ਬਿਜਲੀ ਬੋਰਡ ਕਰਮਚਾਰੀ ਦਲ ਨੇ ਚੀਫ ਇੰਜੀਨੀਅਰ ਨੂੰ ਸੌਂਪਿਆ ਮੰਗ ਪੱਤਰ
Ad Position 24