11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-07-2026

ਬਲਕਾਰ ਸਿੰਘ ਡਕੌਂਦਾ ਦੀ 16ਵੀਂ ਬਰਸੀ ਮਨਾਈ

Ad Position 21
No active advertisement
ਅਜੀਤ ਡੈਸਕ 17-07-2026
ਗੁਰਦਾਸਪੁਰ, 16 ਜੁਲਾਈ (ਚੱਕਰਾਜਾ)-ਬਲਕਾਰ ਸਿੰਘ ਡਕੌਦਾ ਦੀ 16ਵੀਂ ਬਰਸੀ ਗੁਰਦੁਆਰਾ ਟਾਹਲੀ ਸਾਹਿਬ ਗਾਹਲੜੀ ਵਿਖੇ ਬੀ.ਕੇ.ਯੂ ਡਕੌਦਾ ਦੇ ਜ਼ਿਲ੍ਹਾ ਪ੍ਰਧਾਨ ਗੁਰਵਿੰਦਰ ਸਿੰਘ ਜੀਵਨਚੱਕ ਦੀ ਪ੍ਰਧਾਨਗੀ ਹੇਠ ਮਨਾਈ ਗਈ। ਇਸ ਮੌਕੇ ਜਥੇਬੰਦੀ ਦੇ ਜ਼ਿਲ੍ਹਾ ਭਰ ਤੋਂ ਆਗੂ ਸ਼ਾਮਿਲ ਹੋਏ। ਇਸ ਮੌਕੇ ਵੱਖ- ਵੱਖ ਆਗੂਆਂ ਨੇ ਬਲਕਾਰ ਸਿੰਘ ਡਕੌਦਾ ਨੂੰ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਉਨ੍ਹਾਂ ਦੇ ਜੀਵਨ, ਸੰਘਰਸ਼ਾਂ, ਕਿਸਾਨੀ ਮਸਲੇ ਹੱਲ ਕਰਵਾਉਣ ਤੇ ਜਥੇਬੰਦੀ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਪਾਏ ਗਏ ਯੋਗਦਾਨ ਬਾਰੇ ਚਾਨਣਾ ਪਾਇਆ ਗਿਆ। ਇਸ ਮੌਕੇ ਆਗੂਆਂ ਨੇ ਕਿਹਾ ਕਿ ਬਲਕਾਰ ਸਿੰਘ ਡਕੌਦਾ ਦਾ ਕਿਸਾਨੀ ਸੰਘਰਸ਼ ’ਚ ਅਹਿਮ ਯੋਗਦਾਨ ਰਿਹਾ ਹੈ, ਜਿਸ ਨੂੰ ਕਦੇ ਭੁਲਾਇਆ ਨਹੀਂ ਜਾ ਸਕਦਾ। ਇਸ ਮੌਕੇ ਆਗੂਆਂ ਵਲੋਂ ਉਨ੍ਹਾਂ ਦੀ ਸੋਚ ’ਤੇ ਪਹਿਰਾ ਦੇਣ ਦੀ ਵਿਉਂਤਬੰਦੀ ਗਈ। ਇਸ ਮੌਕੇ ਜ਼ਿਲ੍ਹਾ ਜਨਰਲ ਸਕੱਤਰ ਦਲਬੀਰ ਸਿੰਘ, ਜਨਰਲ ਸਕੱਤਰ ਪ੍ਰਗਟ ਸਿੰਘ, ਜ਼ਿਲ੍ਹਾ ਮੀਤ ਪ੍ਰਧਾਨ ਗੁਰਮੀਤ ਸਿੰਘ, ਕੈਸ਼ੀਅਰ ਕੁਲਵਿੰਦਰ ਸਿੰਘ, ਜਸਵੰਤ ਸਿੰਘ ਪ੍ਰਧਾਨ ਮਗਰਮੂਧੀਆਂ, ਪ੍ਰੇਮ ਸਿੰਘ ਸੇਖਾ, ਹਰਜੀਤ ਸਿੰਘ ਬਸੰਤਕੋਟ, ਲਖਵਿੰਦਰ ਸਿੰਘ ਬਸੰਤਕੋਟ, ਵਿਕਰਮਜੀਤ ਸਿੰਘ ਪੀਰਾਂਬਾਗ, ਮਨੀਰ ਮਸੀਹ ਪੀਰਾਂਬਾਗ, ਗੁਰਵਿੰਦਰ ਸਿੰਘ ਜੀਵਨਚੱਕ, ਕਸ਼ਮੀਰ ਸਿੰਘ ਗਾਹਲੜੀ, ਆਤਮਾ ਸਿੰਘ, ਜੋਧ ਸਿੰਘ, ਬਲਬੀਰ ਸਿੰਘ ਤੇ ਸੁਖਦੇਵ ਸਿੰਘ ਮਿਆਣੀ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਤਿਮਾਹੀ ਮੀਟਿੰਗ *12 ਸਤੰਬਰ ਨੂੰ ਲੱਗੇਗੀ ਨੈਸ਼ਨਲ ਲੋਕ ਅਦਾਲਤ ਅਗਲੀ ਖ਼ਬਰ ਪਿੰਡ ਰਸੂਲਪੁਰ ਟੱਪਰੀਆਂ ਵਿਖੇ ਹਲਕਾ ਇੰਚਾਰਜ ਬਲਬੀਰ ਸਿੰਘ ਪੰਨੂੰ ਨੇ ਰਾਸ਼ਨ ਕਿੱਟਾਂ ਵੰਡੀਆਂ
Ad Position 24