11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-07-2026

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਤਿਮਾਹੀ ਮੀਟਿੰਗ *12 ਸਤੰਬਰ ਨੂੰ ਲੱਗੇਗੀ ਨੈਸ਼ਨਲ ਲੋਕ ਅਦਾਲਤ

Ad Position 21
No active advertisement
ਅਜੀਤ ਡੈਸਕ 17-07-2026
ਗੁਰਦਾਸਪੁਰ, 16 ਜੁਲਾਈ (ਅਸ਼ੋਕ ਸ਼ਰਮਾ)-ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦਿਲਬਾਗ ਸਿੰਘ ਜੌਹਲ ਅਤੇ ਹਰਪ੍ਰੀਤ ਸਿੰਘ ਸਕੱਤਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅਤੇ ਮੀਡੀਏਸ਼ਨ ਦੀ ਤਿਮਾਹੀ ਮੀਟਿੰਗ ਕਰਵਾਈ ਗਈ। ਇਸ ਮੌਕੇ ਜਿਲ੍ਹਾ ਤੇ ਸੈਸ਼ਨ ਜੱਜ ਦਿਲਬਾਗ ਸਿੰਘ ਜੌਹਲ ਨੇ ਅਪ੍ਰੈਲ ਤੋਂ ਜੂਨ 2026 ਸਬੰਧੀ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀਆਂ ਗਤੀਵਿਧੀਆਂ ਬਾਰੇ ਜਾਣੂ ਕਰਵਾਇਆ। ਉਨ੍ਹਾਂ ਦੱਸਿਆ ਕਿ 12 ਸਤੰਬਰ ਨੂੰ ਅਗਲੀ ਨੈਸ਼ਨਲ ਲੋਕ ਅਦਾਲਤ ਲਗਾਈ ਜਾ ਰਹੀ ਹੈ। ਇਸ ਨੈਸ਼ਨਲ ਲੋਕ ਅਦਾਲਤ ਸਾਰੀਆਂ ਦੀਵਾਨੀ ਤੇ ਫੌਜਦਾਰੀ ਅਦਾਲਤਾਂ ਵਿਚ ਲਗਾਈ ਜਾਂਦੀ ਹੈ। ਇਸ ਨੈਸ਼ਨਲ ਲੋਕ ਅਦਾਲਤ ਵਿਚ ਫੌਜਦਾਰੀ, ਚੈੱਕ ਬਾਉਂਸ, ਬੈਂਕਾਂ ਦੇ ਕੇਸ, ਐਕਸੀਡੈਂਟ ਕਲੇਮ ਕੇਸ ਤੇ ਪਰਿਵਾਰਿਕ ਝਗੜੇ ਆਦਿ ਕਿਸਮਾਂ ਦੇ ਕੇਸ ਲਗਾਏ ਜਾਣਗੇ। ਇਸ ਤੋਂ ਇਲਾਵਾ ਇਸ ਨੈਸ਼ਨਲ ਲੋਕ ਅਦਾਲਤ ’ਚ ਪ੍ਰੀ-ਲੀਟੀਗੇਟਿਵ ਕੇਸ ਜਿਵੇਂ ਕਿ ਬੈਂਕ ਰਿਕਵਰੀ ਕੇਸ, ਜਲ ਸਪਲਾਈ, ਲੇਬਰ ਆਦਿ ਕੇਸ ਵੀ ਲਗਾਏ ਜਾਣਗੇ। ਉਨ੍ਹਾਂ ਨੇ ਵੱਧ ਤੋਂ ਵੱਧ ਲੋਕਾਂ ਨੂੰ ਇਸ ਲੋਕ ਅਦਾਲਤ ਦਾ ਲਾਭ ਲੈਣ ਦੀ ਅਪੀਲ ਕੀਤੀ।
Ad Position 22
No active advertisement
ਪਿਛਲੀ ਖ਼ਬਰ ਕਿਰਤੀ ਕਿਸਾਨ ਯੂਨੀਅਨ ਦੇ ਆਗੂਆਂ ਦੀ ਮੀਟਿੰਗ ਅਗਲੀ ਖ਼ਬਰ ਬਲਕਾਰ ਸਿੰਘ ਡਕੌਂਦਾ ਦੀ 16ਵੀਂ ਬਰਸੀ ਮਨਾਈ
Ad Position 24