14-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-07-2026

ਪੰਜਾਬ ਮੁਲਾਜ਼ਮ ਤੇ ਪੈਨਸ਼ਨਰ ਦੀ ਸਾਂਝੀ ਤਾਲਮੇਲ ਕਮੇਟੀ ਵਲੋਂ ਪੱਤਰ ਦੀਆਂ ਕਾਪੀਆਂ ਸਾੜ ਕੇ ਪੰਜਾਬ ਸਰਕਾਰ ਦਾ ਕੀਤਾ ਵਿਰੋਧ

Ad Position 21
No active advertisement
ਅਜੀਤ ਡੈਸਕ 18-07-2026
ਬਟਾਲਾ, 17 ਜੁਲਾਈ (ਸਤਿੰਦਰ ਸਿੰਘ)-ਸਾਂਝਾ ਮੁਲਾਜ਼ਮ ਮੰਚ ਤੇ ਮੁਲਾਜ਼ਮ ਤੇ ਪੈਨਸ਼ਨਰ ਯੂਨੀਅਨ ਪੰਜਾਬ ਦੇ ਸੂਬਾਈ ਆਗੂਆਂ ਵਲੋਂ ਲਏ ਫੈਸਲੇ ਅਨੁਸਾਰ ਜ਼ਿਲ੍ਹਾ ਕੋਆਰਡੀਨੇਸ਼ਨ ਕਮੇਟੀ ਗੁਰਦਾਸਪੁਰ ਵਲੋਂ ਬਟਾਲਾ ਦੇ ਪੰਜਾਬ ਰੋਡਵੇਜ਼ ਦਫਤਰ ਵਿਚ 17 ਜੁਲਾਈ 20 ਦੇ ਪੱਤਰ ਦੀਆਂ ਕਾਪੀਆਂ ਸਾੜੀਆਂ ਗਈਆਂ ਤੇ ਵਿਰੋਧ ਵਿਚ ‘ਕਾਲਾ ਦਿਨ’ ਮਨਾਇਆ ਗਿਆ। ਇਥੇ ਭਾਰੀ ਗਿਣਤੀ ਵਿਚ ਮੁਲਾਜ਼ਮ ਅਤੇ ਪੈਨਸ਼ਨਰ ਦੇ ਆਗੂ ਸੋਮ ਸਿੰਘ, ਗੁਰਜੀਤ ਸਿੰਘ ਰੰਧਾਵਾ, ਦਿਲਬਾਗ ਸਿੰਘ ਪੱਡਾ, ਸਤਨਾਮ ਸਿੰਘ ਡੇਹਰੀਵਾਲ, ਹਰਜਿੰਦਰ ਸਿੰਘ, ਜਤਿੰਦਰ ਸਿੰਘ ਵਿਰਕ, ਗੁਰਪ੍ਰੀਤ ਸਿੰਘ ਰੰਗੀਲਪੁਰਾ, ਦਿਲਬਾਗ ਸਿੰਘ ਬੁੱਟਰ, ਤਰਸੇਮ ਪਾਲ ਸ਼ਰਮਾ, ਪਲਵਿੰਦਰ ਸਿੰਘ, ਰਛਪਾਲ ਸਿੰਘ ਉਦੋਕੇ, ਹਰਜੀਤ ਸਿੰਘ, ਰਾਮ ਸਿੰਘ, ਇਮੈਨੂਅਲ ਨਾਹਰ, ਮਨਪ੍ਰੀਤ ਸਿੰਘ, ਮਨਬੀਰ ਸਿੰਘ ਬਾਠ, ਸੂਬਾ ਸਿੰਘ ਖਹਿਰਾ ਸਮੇਤ ਹੋਰ ਬੁਲਾਰਿਆਂ ਨੇ ਕਿਹਾ ਕਿ ਪੰਜਾਬ ਸਰਕਾਰ ਮੁਲਾਜ਼ਮ ਮਾਰੂ ਨੀਤੀਆਂ ’ਤੇ ਕੰਮ ਕਰ ਰਹੀ ਹੈ, ਕੱਚੇ ਮੁਲਾਜ਼ਮ ਪੱਕੇ ਨਹੀਂ ਕੀਤੇ ਜਾ ਰਹੇ, 2.59 ਦਾ ਫਾਰਮੂਲਾ ਲਾਗੂ ਨਹੀਂ ਕੀਤਾ ਗਿਆ, 200 ਰੁਪਏ ਜਜੀਆ ਟੈਕਸ ਬੰਦ ਨਹੀਂ ਕੀਤਾ ਗਿਆ ਅਤੇ ਰਹਿੰਦੀਆਂ ਮੁਲਾਜ਼ਮ ਮੰਗਾਂ ਪੂਰੀਆਂ ਨਹੀਂ ਕੀਤੀਆਂ ਗਈਆਂ। ਉਨ੍ਹਾਂ ਇਸ ਮੌਕੇ 7 ਅਗਸਤ ਨੂੰ ਚੰਡੀਗੜ੍ਹ ਵਿਖੇ ਰੱਖੀ ਗਈ ਵੱਡੀ ਮਹਾਂ ਰੈਲੀ ਦੀਆਂ ਤਿਆਰੀਆਂ ਲਈ ਆਪਣੇ ਸਾਥੀਆਂ ਨੂੰ ਲਾਮਬੰਦ ਕੀਤਾ ਅਤੇ ਕਿਹਾ ਕਿ ਵੱਡੀ ਗਿਣਤੀ ਵਿਚ ਮੁਲਾਜ਼ਮ ਸਾਥੀ ਰੈਲੀ ਵਿਚ ਪੁੱਜਣਗੇ। ਇਸ ਤੋਂ ਇਲਾਵਾ ਪਵਨ ਕੁਮਾਰ, ਹਰਜੀਤ ਸਿੰਘ, ਕੰਸਰਾਜ, ਵੱਸਣ ਸਿੰਘ, ਮਨਬੀਰ ਸਿੰਘ, ਤਜਿੰਦਰ ਸਿੰਘ, ਹਰਵੰਤ ਸਿੰਘ, ਸਾਗਰ, ਹਰਵਿੰਦਰ ਸਿੰਘ, ਮੁਖਤਾਰ ਮਸੀਹ ਗਿੱਲ, ਗੁਰਚਰਨ ਸਿੰਘ, ਰਣਬੀਰ ਸਿੰਘ, ਤਰਲੋਕ ਸਿੰਘ, ਹਰਦਵਿੰਦਰ ਸਿੰਘ, ਪਰਮਜੀਤ ਸਿੰਘ, ਅਰਜਨ ਸਿੰਘ, ਸੁਰਜੀਤ ਸਿੰਘ, ਹਰਜੀਤ ਸਿੰਘ, ਮਨਬੀਰ ਸਿੰਘ, ਅਰੁਣ ਕੁਮਾਰ, ਰਵਿੰਦਰ ਕੁਮਾਰ, ਗਗਨਦੀਪ ਸਿੰਘ, ਗੁਰਮੀਤ ਮਸੀਹ ਸਾਥੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਛੁੱਟੀ ’ਤੇ ਆਏ ਵਿਅਕਤੀ ਦੀ ਲਾਸ਼ ਭੇਦਭਰੀ ਹਾਲਤ ਵਿਚ ਪਿੰਡ ਦੇ ਹੀ ਘਰ ’ਚੋਂ ਮਿਲੀ - ਮਾਮਲਾ ਦਰਜ ਅਗਲੀ ਖ਼ਬਰ ਬੀ.ਐੱਡ. ਦੀ ਪ੍ਰਵੇਸ਼ ਪ੍ਰੀਖਿਆ ’ਚ ਦਾਖ਼ਲੇ ਦੀ ਅੰਤਿਮ ਮਿਤੀ 20 ਜੁਲਾਈ -ਚੇਅਰਮੈਨ ਚਾਹਲ
Ad Position 24