ਸ੍ਰੀ ਹਰਿਗੋਬਿੰਦਪੁਰ, 17 ਜੁਲਾਈ (ਕੰਵਲਜੀਤ ਸਿੰਘ ਚੀਮਾ)-ਵਿਧਾਨ ਸਭਾ ਹਲਕਾ ਸ੍ਰੀ ਹਰਿਗੋਬਿੰਦਪੁਰ ਤੋਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਡਾ: ਕਮਲਜੀਤ ਸਿੰਘ ਕੇ.ਜੇ. ਸਿੰਘ ਨੇ ਬੀਤੇ ਦਿਨੀਂ ਸਾਹਿਬ ਪੈਲੇਸ ਅਠਵਾਲ ਵਿਖੇ ਕੀਤੀ ਗਈ ਮੀਟਿੰਗ ਦੌਰਾਨ ਵੱਡੀ ਗਿਣਤੀ ’ਚ ਇਕੱਤਰ ਹੋਏ ਹਲਕੇ ਦੇ ਵੱਖ-ਵੱਖ ਪਿੰਡਾਂ ਨੇ ਪਾਰਟੀ ਵਰਕਰਾਂ ਦਾ ਧੰਨਵਾਦ ਕੀਤਾ। ਇਸ ਸਮੇਂ ਡਾ: ਕੇ.ਜੇ. ਸਿੰਘ ਨੇ ਕਿਹਾ ਕਿ ਵਿਧਾਨ ਸਭਾ 2027 ਦੀਆਂ ਚੋਣਾਂ ’ਚ ਜੇਕਰ ਪਾਰਟੀ ਵਲੋਂ ਉਨ੍ਹਾਂ ਨੂੰ ਚੋਣ ਲੜਨ ਦਾ ਮੌਕਾ ਮਿਲਦਾ ਹੈ ਤਾਂ ਉਹ ਚੋਣ ਲੜਨ ਲਈ ਤਿਆਰ ਹਨ। ਉਨ੍ਹਾਂ ਕਿਹਾ ਕਿ ਬੈਠਕ ’ਚ ਇਕੱਤਰ ਹੋ ਕਿ ਹਲਕੇ ਦੇ ਲੋਕਾਂ ਨੇ ਵੱਡੀ ਗਿਣਤੀ ਵਿਚ ਉਨ੍ਹਾਂ ਦਾ ਸਾਥ ਦੇਣ ਦਾ ਸਬੂਤ ਪੇਸ਼ ਕੀਤਾ ਹੈ। ਡਾ. ਕੇ.ਜੇ. ਸਿੰਘ ਨੇ ਕਿਹਾ ਕਿ ਪੰਜਾਬ ’ਚ ਆਮ ਆਦਮੀ ਪਾਰਟੀ ਸਰਕਾਰ ਦੀ ਅਗਵਾਈ ਕਰ ਰਹੇ ਮੁੱਖ ਮੰਤਰੀ ਭਗਵੰਤ ਮਾਨ ਪਿਛਲੇ ਸਾਢੇ ਚਾਰ ਸਾਲਾਂ ਦੌਰਾਨ ਕੀਤੇ ਗਏ ਲੋਕ ਭਲਾਈ ਦੇ ਕੰਮ ਤੇ ਪੰਜਾਬ ਦੇ ਵਿਕਾਸ ਨੂੰ ਵੇਖਦੇ ਹੋਏ ਪੰਜਾਬ ਦੇ ਲੋਕ 2027 ਵਿਚ ਦੁਬਾਰਾ ‘ਆਪ’ ਦੀ ਸਰਕਾਰ ਬਣਾਉਣਗੇ। ਉਨ੍ਹਾਂ ਕਿਹਾ ਕਿ ਵਿਧਾਨ ਸਭਾ ਹਲਕਾ ਸ੍ਰੀ ਹਰਿਗੋਬਿੰਦਪੁਰ ਵਿਚ ਉਨ੍ਹਾਂ ਵਲੋਂ ਪਿਛਲੇ ਲੰਮੇ ਸਮੇਂ ਤੋਂ ਆਮ ਆਦਮੀ ਪਾਰਟੀ ਦੀ ਮਜ਼ਬੂਤੀ ਲਈ ਕੰਮ ਕੀਤਾ ਜਾ ਰਿਹਾ ਹੈ ਤੇ ਲੋਕਾਂ ਦੇ ਹਰੇਕ ਦੁੱਖ-ਸੁੱਖ ਵਿਚ ਉਹ ਸ਼ਾਮਿਲ ਹੁੰਦੇ ਹਨ। ਉਨ੍ਹਾਂ ਕਿਹਾ ਕਿ ਹਲਕੇ ਦੇ ਲੋਕਾਂ ਵਲੋਂ ਮਿਲੇ ਪਿਆਰ ਸਦਕਾ ਕੀਤੀ ਗਈ ਮੀਟਿੰਗ ਸਫ਼ਲ ਹੋਈ ਹੈ।