14-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-07-2026

ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਨੂੰ ਹਲਕਾ ਡੇਰਾ ਬਾਬਾ ਨਾਨਕ ਤੋਂ ਭਰਵਾਂ ਹੁੰਗਾਰਾ ਮਿਲ ਰਿਹਾ - ਪ੍ਰਧਾਨ ਗਿੱਲ

Ad Position 21
No active advertisement
ਅਜੀਤ ਡੈਸਕ 18-07-2026
ਡੇਰਾ ਬਾਬਾ ਨਾਨਕ, 17 ਜੁਲਾਈ (ਹੀਰਾ ਸਿੰਘ ਮਾਂਗਟ)-ਸ਼੍ਰੋਮਣੀ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਨੂੰ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ’ਚ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਜ਼ਿਲ੍ਹਾ ਗੁਰਦਾਸਪੁਰ ਦੇ ਪ੍ਰਧਾਨ ਸਤਿੰਦਰਜੀਤ ਸਿੰਘ ਗਿੱਲ ਨੇ ਡੇਰਾ ਬਾਬਾ ਨਾਨਕ ਵਿਖੇ ਕੀਤਾ। ਪ੍ਰਧਾਨ ਸਤਿੰਦਰਜੀਤ ਸਿੰਘ ਗਿੱਲ ਬੀਤੇ ਦਿਨੀਂ ਵਾਰਿਸ ਪੰਜਾਬ ਦੇ ਪਾਰਟੀ ਵਲੋਂ ਡੇਰਾ ਬਾਬਾ ਨਾਨਕ ਦੀ ਸਰਹੱਦ ’ਤੇ ਸੰਸਦ ਮੈਂਬਰ ਭਾਈ ਅੰਮ੍ਰਿਤਪਾਲ ਸਿੰਘ ਖਾਲਸਾ ਦੇ ਪਿਤਾ ਬਾਪੂ ਤਰਸੇਮ ਸਿੰਘ ਖਾਲਸਾ ਦੀ ਅਗਵਾਈ ਹੇਠ ਕਰਵਾਏ ਗਏ ਅਰਦਾਸ ਸਮਾਗਮ ਮੌਕੇ ਪੁੱਜੀਆਂ ਸੰਗਤਾਂ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕਰਨ ਵਾਸਤੇ ਅੱਜ ਡੇਰਾ ਬਾਬਾ ਨਾਨਕ ਵਿਖੇ ਪੁੱਜੇ ਸਨ, ਜਿਨਾਂ ਵਲੋਂ ਵੱਡੀ ਗਿਣਤੀ ’ਚ ਅਰਦਾਸ ਸਮਾਗਮ ਵਿਚ ਪਹੁੰਚਣ ਵਾਲੀਆਂ ਸੰਗਤਾਂ ਅਤੇ ਪਾਰਟੀ ਆਗੂਆਂ ਦਾ ਵਿਸ਼ੇਸ ਤੌਰ ’ਤੇ ਧੰਨਵਾਦ ਕੀਤਾ ਗਿਆ। ਉਨ੍ਹਾਂ ਕਿਹਾ ਕਿ ਹਲਕਾ ਡੇਰਾ ਬਾਬਾ ਨਾਨਕ ਦੇ ਲੋਕ ਪੰਜਾਬ ਦੀਆਂ ਵੱਖ-ਵੱਖ ਰਵਾਇਤੀ ਪਾਰਟੀਆਂ ਨੂੰ ਪਰਖ ਚੁੱਕੇ ਹਨ ਤੇ ਹੁਣ ਉਹ ਪੰਜਾਬ ਦੀ ਵਾਂਗ ਡੋਰ ਭਾਈ ਅੰਮ੍ਰਿਤਪਾਲ ਸਿੰਘ ਖਾਲਸਾ ਦੇ ਹੱਥ ਦੇਣਾ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿਚ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਨੂੰ ਹੋਰ ਵੱਡਾ ਬਲ ਮਿਲੇਗਾ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਭਾਈ ਸਤਿੰਦਰਜੀਤ ਸਿੰਘ ਗਿੱਲ ਤੋਂ ਇਲਾਵਾ ਬੀਬੀ ਅਮਨਦੀਪ ਕੌਰ ਰੰਧਾਵਾ ਮੀਤ ਪ੍ਰਧਾਨ ਇਸਤਰੀ ਵਿੰਗ ਪੰਜਾਬ, ਮਨਜੀਤ ਸਿੰਘ ਪਾਹੜਾ, ਦਲਬੀਰ ਸਿੰਘ ਚਾਹਲ, ਰਜਿੰਦਰ ਕੌਰ ਗਿੱਲ, ਬਾਬਾ ਹਰਜੋਤ ਸਿੰਘ, ਜੋਗਿੰਦਰ ਸਿੰਘ ਪੱਖੋਕੇ ਤੇ ਗੁਰਨਾਮ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪ੍ਰਧਾਨ ਮੰਤਰੀ ਦੀ ਜਲੰਧਰ ਆਮਦ ’ਤੇ ਵਿਜੇ ਸੋਨੀ ਦੀ ਅਗਵਾਈ ’ਚ ਵਰਕਰਾਂ ਦਾ ਜਥਾ ਪਹੁੰਚਿਆ ਅਗਲੀ ਖ਼ਬਰ ਸਰਕਾਰੀ ਕੰਨਿਆ ਸਕੂਲ ਫਤਹਿਗੜ੍ਹ ਚੂੜੀਆਂ ’ਚ ਐਨ.ਸੀ.ਸੀ. ਰੈਲੀ ਦੌਰਾਨ ਭਾਰੀ ਉਤਸ਼ਾਹ
Ad Position 24