14-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-07-2026

ਸਰਕਾਰੀ ਸਕੂਲਾਂ ਦੀ ਬਿਜਲੀ ਕੀਤੀ ਗੁੱਲ ਵਿਦਿਆਰਥੀ ਹੁੰਮਸ ਤੇ ਗਰਮੀ ਕਾਰਨ ਹਾਲੋ-ਬੇਹਾਲ

Ad Position 21
No active advertisement
ਅਜੀਤ ਡੈਸਕ 18-07-2026
ਬਟਾਲਾ, 17 ਜੁਲਾਈ (ਸਤਿੰਦਰ ਸਿੰਘ)-ਜਿੱਥੇ ਪੰਜਾਬ ਸਰਕਾਰ ਵਲੋਂ ਬਿਜਲੀ ਦੀ ਮੁਫ਼ਤ ਸਹੂਲਤ ਦਿੱਤੀ ਗਈ ਹੈ ਉਥੇ ਸਰਕਾਰੀ ਸਕੂਲਾਂ ਵਿਚ ਪ੍ਰੀ-ਪੇਡ ਮੀਟਰ ਲਗਾ ਕੇ ਬਿੱਲ ਲੇਟ ਹੋਣ ’ਤੇ ਬਿਜਲੀ ਕੱਟ ਦਿੱਤੀ ਗਈ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਐਲੀਮੈਂਟਰੀ ਟੀਚਰਜ਼ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਤੇਜਿੰਦਰ ਸ਼ਾਹ ਤੇ ਜਨਰਲ ਸਕੱਤਰ ਬਲਵਿੰਦਰ ਰਾਜ ਧਾਰੀਵਾਲ ਨੇ ਕਿਹਾ ਕਿ ਸਰਕਾਰ ਵਲੋਂ ਬਿਜਲੀ ਦੇ ਬਿੱਲਾਂ ਲਈ ਲੋੜੀਂਦਾ ਬਜਟ ਜਾਰੀ ਕਰਕੇ ਸਕੂਲਾਂ ਦੀ ਬਿਜਲੀ ਚਾਲੂ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਇਕ ਪਾਸੇ ਸਰਕਾਰ ਲੋਕਾਂ ਨੂੰ ਮੁਫ਼ਤ ਦੀਆਂ ਰਿਊੜੀਆਂ ਵੰਡ ਕੇ ਸਰਕਾਰੀ ਖਜ਼ਾਨੇ ਦੀ ਦੁਰਵਰਤੋਂ ਕਰ ਰਹੀ ਹੈ, ਦੂਸਰੇ ਪਾਸੇ ਸਰਕਾਰ ਸਕੂਲਾਂ ਦੇ ਬਿਜਲੀ ਬਿੱਲ ਭਰਨ ਲਈ ਲੋੜੀਂਦੇ ਪ੍ਰਬੰਧ ਨਹੀਂ ਕਰ ਰਹੀ। ਇਸ ਮੌਕੇ ਸੂਬਾ ਕਨਵੀਨਰ ਗੁਰਿੰਦਰ ਸਿੰਘ ਸਿੱਧੂ ਤੇ ਸੁਲੱਖਣ ਸਿੰਘ ਬੇਰੀ ਨੇ ਕਿਹਾ ਕਿ ਸਰਕਾਰ ਸਿਰਫ਼ ਮਸ਼ਹੂਰੀਆਂ ਹੋਰਡਿੰਗ ਬੋਰਡਾਂ ਰਾਹੀਂ ਤੇ ਸੋਸ਼ਲ ਮੀਡੀਆ ਵਿਚ ਸਿੱਖਿਆ ਕ੍ਰਾਂਤੀ ਦੀਆਂ ਗੱਲਾਂ ਕਰ ਰਹੀ ਹੈ, ਪਰ ਜ਼ਮੀਨੀ ਹਕੀਕਤਾਂ ਕੁਝ ਹੋਰ ਹਨ। ਉਨ੍ਹਾਂ ਕਿਹਾ ਕਿ ਸਰਕਾਰ ਬਿਜਲੀ ਬਿੱਲਾਂ ਦਾ ਪ੍ਰਬੰਧ ਕਰੇ। ਬਿੱਲ ਲੇਟ ਹੋਣ ’ਤੇ ਵੀ ਬਿਜਲੀ ਕੱਟੀ ਨਾ ਜਾਵੇ। ਜੇਕਰ ਸਰਕਾਰ ਨੇ ਇਸ ਪਾਸੇ ਕੋਈ ਧਿਆਨ ਨਾ ਦਿੱਤਾ ਤਾਂ ਐਲੀਮੈਂਟਰੀ ਟੀਚਰਜ਼ ਯੂਨੀਅਨ ਸੰਘਰਸ਼ ਦਾ ਰਾਹ ਅਖ਼ਤਿਆਰ ਕਰੇਗੀ। ਇਸ ਮੌਕੇ ਸਰਬਜੀਤ ਸਿੰਘ ਔਲਖ, ਸਰਬਜੀਤ ਸਿੰਘ ਭਿੰਡਰ, ਪਰਮਜੀਤ ਸਿੰਘ ਖਾਰਾ, ਜਗਜੀਤ ਸਿੰਘ ਬੇਦੀ, ਹਰਪਿੰਦਰ ਸਿੰਘ ਧਾਂਰੀਵਾਲ, ਜਸਪਾਲ ਸਿੰਘ ਕਾਹਲੋਂ ਵਿਨੋਦ ਕੁਮਾਰ, ਹਰਜੀਤ ਸਿੰਘ, ਧਰਮਿੰਦਰ ਸਿੰਘ, ਸਤਵਿੰਦਰ ਸਿੰਘ, ਜਗਬੀਰ ਸਿੰਘ ਦੀਨਾਨਗਰ, ਜਗਤਾਰ ਸਿੰਘ ਬੇਦੀ, ਨਵੀਨ ਸ਼ਰਮਾ, ਹਰਪ੍ਰੀਤ ਸਿੰਘ ਕੋਹਾੜ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਡੇਂਗੂ ਮੱਛਰ ਦੀ ਰੋਕਥਾਮ ਲਈ ਸਿਹਤ ਵਿਭਾਗ ਵਲੋਂ ਦਫ਼ਤਰਾਂ ’ਚ ਸਪਰੇਅ ਕਰਵਾਈ ਅਗਲੀ ਖ਼ਬਰ ਪ੍ਰਧਾਨ ਮੰਤਰੀ ਦੀ ਜਲੰਧਰ ਆਮਦ ’ਤੇ ਵਿਜੇ ਸੋਨੀ ਦੀ ਅਗਵਾਈ ’ਚ ਵਰਕਰਾਂ ਦਾ ਜਥਾ ਪਹੁੰਚਿਆ
Ad Position 24