14-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-07-2026

ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਵੱਡੀ ਗਿਣਤੀ ’ਚ ਔਰਤਾਂ ਨੂੰ 3,000 ਰੁਪਏ ਮਿਲੇ- ਅਰਵਿੰਦ ਕੇਜਰੀਵਾਲ

Ad Position 21
No active advertisement
ਅਜੀਤ ਡੈਸਕ 18-07-2026
ਪਠਾਨਕੋਟ, 17 ਜੁਲਾਈ (ਅ.ਬ.)- ਆਮ ਆਦਮੀ ਪਾਰਟੀ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਇੱਥੇ ‘ਇੱਕ ਸ਼ਾਮ ਭਗਵਾਨ ਸ਼ਿਵ ਕੇ ਨਾਮ’ ਭਜਨ ਸੰਧਿਆ ’ਚ ਹਜਾਰਾਂ ਸ਼ਰਧਾਲੂਆਂ ਨਾਲ ਸ਼ਮਲ ਹੋਏ। ਹਰ ਧਰਮ ਨੂੰ ਸੰਭਾਲਣ ਤੇ ਪ੍ਰਫੁੱਲਤ ਕਰਨ ਲਈ ਸਰਕਾਰ ਦੀ ਵਚਨਬੱਧਤਾ ਦੁਹਰਾਉਂਦਿਆਂ ‘ਆਪ‘ ਮੁਖੀ ਨੇ ਕਿਹਾ ਕਿ ਪੰਜਾਬ ਸਾਰੇ ਧਰਮਾਂ ਦੀ ਅਮੀਰ ਅਧਿਆਤਮਿਕ ਵਿਰਾਸਤ ਦੇ ਨਾਲ-ਨਾਲ ਸਨਾਤਨ ਪਰੰਪਰਾਵਾਂ ਨੂੰ ਮਨਾਉਣ ਦੇ ਯਤਨਾਂ ਦਾ ਗਵਾਹ ਬਣ ਰਿਹਾ ਹੈ। ਇਕੱਠ ਨੂੰ ਸੰਬੋਧਨ ਕਰਦਿਆਂ ‘ਆਪ’ ਮੁਖੀ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸ਼ਾਨੋ ਸ਼ੌਕਤ ਨਾਲ ਮਨਾਉਣ, ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਦਿਹਾੜੇ ਦੀਆਂ ਚੱਲ ਰਹੀਆਂ ਤਿਆਰੀਆਂ/ਜਸ਼ਨਾਂ, ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ‘ ਦੇ ਵਿਸਥਾਰ ਅਤੇ ਪਟਿਆਲਾ ਦੇ ਇਤਿਹਾਸਕ ਕਾਲੀ ਮਾਤਾ ਮੰਦਰ ਦੇ ਪੁਨਰ-ਵਿਕਾਸ ਦਾ ਜ਼ਿਕਰ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਸਾਰੇ 22 ਜ਼ਿਲਿਆਂ ਵਿੱਚ ‘ਇੱਕ ਸ਼ਾਮ ਭਗਵਾਨ ਸ਼ਿਵ ਕੇ ਨਾਮ‘ ਪ੍ਰੋਗਰਾਮ ਕਰਵਾਏ ਜਾ ਰਹੇ ਹਨ ਅਤੇ ਲੋਕ ਖੁਸ਼ੀ ਦਾ ਪ੍ਰਗਟਾਵਾ ਕਰ ਰਹੇ ਹਨ ਕਿ ਸੂਬੇ ਵਿੱਚ ਪਹਿਲੀ ਵਾਰ ਸਨਾਤਨ ਧਰਮ ਲਈ ਇੰਨੇ ਵੱਡੇ ਪੱਧਰ ‘ਤੇ ਪ੍ਰੋਗਰਾਮ ਕਰਵਾਏ ਜਾ ਰਹੇ ਹਨ। ਮਾਵਾਂ-ਧੀਆਂ ਸਤਿਕਾਰ ਯੋਜਨਾ ਬਾਰੇ ਵੱਡਾ ਐਲਾਨ ਕਰਨ ਤੋਂ ਪਹਿਲਾਂ ‘ਆਪ‘ ਸੁਪਰੀਮੋ ਨੇ ਕਿਹਾ, “ਮੈਂ ਦੇਖ ਸਕਦਾ ਹਾਂ ਕਿ ਤੁਹਾਡੇ ’ਚੋਂ ਵੱਡੀ ਗਿਣਤੀ ਵਿੱਚ ਲੋਕਾਂ ਨੇ ਆਪਣੇ ਬੈਂਕ ਖਾਤਿਆਂ ਵਿੱਚ 3,000 ਰੁਪਏ ਪ੍ਰਾਪਤ ਕਰਨ ਤੋਂ ਬਾਅਦ ਹੱਥ ਖੜ੍ਹੇ ਕੀਤੇ ਹਨ। ਹੁਣ ਮੈਨੂੰ ਦੇਖਣ ਦਿਓ, ਤੁਹਾਡੇ ਵਿੱਚੋਂ ਕਿੰਨੇ ਅਜਿਹੇ ਹਨ, ਜਿਨ੍ਹਾਂ ਨੇ ਆਪਣੀ ਰਜਿਸਟ੍ਰੇਸਨ ਪੂਰੀ ਕਰ ਲਈ ਹੈ ਪਰ ਅਜੇ ਤੱਕ ਪੈਸੇ ਨਹੀਂ ਮਿਲੇ? ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਭਗਵਾਨ ਸ਼ਿਵ ਦੇ ਚਰਨਾਂ ਵਿੱਚ ਸੀਸ ਨਿਵਾਇਆ ਅਤੇ ਸਭ ਦਾ ਸਵਾਗਤ ਕੀਤਾ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਦੀ ਧਰਤੀ ਬਹੁਤ ਉਪਜਾਊ ਹੈ ਅਤੇ ਇੱਥੇ ਬੀਜਿਆ ਹਰ ਬੀਜ ਉੱਗਦਾ ਹੈ ਪਰ ਇੱਕ ਬੀਜ ਅਜਿਹਾ ਹੈ ਜੋ ਪੰਜਾਬ ਵਿੱਚ ਕਦੇ ਨਹੀਂ ਉੱਗ ਸਕਦਾ ਅਤੇ ਉਹ ਹੈ ਨਫਰਤ ਦਾ ਬੀਜ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਭਾਈਚਾਰਕ ਸਾਂਝ ਬਹੁਤ ਮਜਬੂਤ ਹੈ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਗੌਰਮਿੰਟ ਪੈਨਸ਼ਨਰਜ਼ ਤੇ ਮੁਲਾਜ਼ਮ ਸਾਂਝਾ ਮੰਚ ਵਲੋਂ ਐਸ.ਡੀ.ਐਮ ਨੂੰ ਸੌਂਪਿਆ ਮੰਗ ਪੱਤਰ ਅਗਲੀ ਖ਼ਬਰ ਸੈਂਟਰਲ ਕਾਲਜ ਘੁਮਾਣ ਦੀ ਜਮਾਤ ਐਮ.ਐਸ.ਸੀ. (ਆਈ.ਟੀ.) ਦਾ ਨਤੀਜਾ ਸ਼ਾਨਦਾਰ ਰਿਹਾ
Ad Position 24