14-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-07-2026

ਪੰਜਾਬ ਗੌਰਮਿੰਟ ਪੈਨਸ਼ਨਰਜ਼ ਤੇ ਮੁਲਾਜ਼ਮ ਸਾਂਝਾ ਮੰਚ ਵਲੋਂ ਐਸ.ਡੀ.ਐਮ ਨੂੰ ਸੌਂਪਿਆ ਮੰਗ ਪੱਤਰ

Ad Position 21
No active advertisement
ਅਜੀਤ ਡੈਸਕ 18-07-2026
ਦੀਨਾਨਗਰ, 17 ਜੁਲਾਈ (ਸੋਢੀ/ਘੁੰਮਣ/ਸ਼ਰਮਾ)- ਪੰਜਾਬ ਗੌਰਮਿੰਟ ਪੈਨਸ਼ਨਰਜ਼ ਤੇ ਮੁਲਾਜ਼ਮ ਸਾਂਝਾ ਮੰਚ ਵਲੋਂ ਸੀਟੂ ਦੇ ਜ਼ਿਲ੍ਹਾ ਸਕੱਤਰ ਮਾਇਆ ਧਾਰੀ ਦੀ ਅਗਵਾਈ ’ਚ ਮੁੱਖ ਮੰਤਰੀ ਪੰਜਾਬ ਦੇ ਨਾਂਅ ਐਸ.ਡੀ.ਐਮ ਨੂੰ ਮੰਗ ਪੱਤਰ ਸੌਂਪਿਆ ਗਿਆ। ਮੰਗ ਪੱਤਰ ਸੌਂਪਣ ਉਪਰੰਤ ਆਗੂਆਂ ਨੇ ਦੱਸਿਆ ਕਿ ਮੰਗ ਪੱਤਰ ਵਿਚ ਪੰਜਾਬ ਦੇ ਮੁੱਖ ਮੰਤਰੀ ਤੋਂ ਫਰਵਰੀ 2025 ਦੇ ਨੋਟੀਫਿਕੇਸ਼ਨ ਨੂੰ ਰੱਦ ਕਰਕੇ ਪੈਨਸ਼ਨਰਾਂ ਤੇ ਮੁਲਾਜਮਾਂ ਦਾ ਛੇਵੇਂ ਪੇ ਕਮਿਸ਼ਨ ਦੇ ਬਕਾਏ ਇਕ ਕਿਸ਼ਤ ਵਿਚ ਜਾਰੀ ਕੀਤੇ ਜਾਣ, 18 ਫੀਸਦੀ ਡੀ.ਏ ਦੀਆਂ ਕਿਸ਼ਤਾਂ ਉਨ੍ਹਾਂ ਦੇ ਬਕਾਏ ਬਿਨਾਂ ਦੇਰੀ ਜਾਰੀ ਕੀਤੇ ਜਾਣ, ਮੈਡੀਕਲ ਭੱਤਾ ਘੱਟੋ ਘੱਟ 2 ਹਜਾਰ ਪ੍ਰਤੀ ਮਹੀਨਾ ਕੀਤੇ ਜਾਣ, ਪੈਨਸ਼ਨਰਾਂ ਨੂੰ ਬੱਸਾਂ ਵਿਚ ਅੱਧੇ ਰੇਟ ਨਾਲ ਸਫ਼ਰ ਕੀਤੇ ਜਾਣ ਦੀ ਸਹੂਲਤ ਦਿੱਤੇ ਜਾਣ, ਠੇਕੇਦਾਰੀ ਪ੍ਰਥਾ ਨੂੰ ਖ਼ਤਮ ਕਰਕੇ ਮੁਲਾਜਮਾਂ ਦੀ ਭਰਤੀ ਪੱਕੇ ਤੌਰ ’ਤੇ ਕੀਤੇ ਜਾਣ ਦੀ ਮੰਗ ਵੀ ਕੀਤੀ। ਮੁਲਾਜ਼ਮ ਆਗੂਆਂ ਨੇ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਕਿ ਸੂਬੇ ਦੀ ਅਰਥ ਵਿਵਸਥਾ ਨੂੰ ਅਜਿਹੀ ਸੇਧ ਦੇਣੀ ਚਾਹੀਦੀ ਹੈ, ਜਿਸ ਨਾਲ ਜਿਸ ਨਾਲ ਬੇਰੁਜ਼ਗਾਰੀ, ਮਹਿੰਗਾਈ ਨੂੰ ਨੱਥ ਪਾਈ ਜਾ ਸਕੇ ਤੇ ਮਜ਼ਦੂਰਾਂ, ਕਿਸਾਨਾਂ ਤੇ ਮੁਲਾਜਮਾਂ ਨੂੰ ਉਨ੍ਹਾਂ ਦੇ ਹੱਕ ਅਨੁਸਾਰ ਮਿਹਨਤਾਨਾ ਮਿੱਲ ਸਕੇ। ਇਸ ਮੌਕੇ ਕੁਲਦੀਪ ਸਿੰਘ, ਸਵਰਨ ਸਿੰਘ, ਕਿਸ਼ੋਰ ਕੁਮਾਰ, ਤਰਸੇਮ ਸਿੰਘ, ਰਣਧੀਰ ਸਿੰਘ, ਸਨੇਹ ਸਰਿਤਾ ਜੋਸ਼ੀ, ਰਾਜ ਕੁਮਾਰੀ, ਰਘੁਵਿੰਦਰ ਕੌਰ, ਇੰਦਰ ਸਿੰਘ, ਸੁਰਿੰਦਰ ਕੁਮਾਰ, ਰਿਸ਼ੀ ਪਾਲ, ਪਰਸ਼ੋਤਮ ਲਾਲ, ਪੰਨਾ ਲਾਲ, ਸ਼ਸ਼ੀ ਪਾਲ ਅਤੇ ਜਗਦੀਸ਼ ਰਾਜ ਵੀ ਹਾਜਰ ਸਨ।
Ad Position 22
No active advertisement
ਪਿਛਲੀ ਖ਼ਬਰ ਵਿਗਿਆਨ ਪ੍ਰਦਰਸ਼ਨੀ ਦੌਰਾਨ ਵਿਦਿਆਰਥੀਆਂ ਨੇ ਸ਼ਾਨਦਾਰ ਮਾਡਲ ਕੀਤੇ ਪੇਸ਼ ਅਗਲੀ ਖ਼ਬਰ ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਵੱਡੀ ਗਿਣਤੀ ’ਚ ਔਰਤਾਂ ਨੂੰ 3,000 ਰੁਪਏ ਮਿਲੇ- ਅਰਵਿੰਦ ਕੇਜਰੀਵਾਲ
Ad Position 24