14-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-07-2026

ਐੱਸ.ਆਈ.ਆਰ. ਤਹਿਤ 19 ਜੁਲਾਈ ਨੂੰ ਜ਼ਿਲ੍ਹੇ ਦੇ ਸਮੂਹ ਪੋਲਿੰਗ ਬੂਥਾਂ ’ਤੇ ਲੱਗਣਗੇ ਵਿਸ਼ੇਸ਼ ਕੈਂਪ

Ad Position 21
No active advertisement
ਅਜੀਤ ਡੈਸਕ 18-07-2026
ਗੁਰਦਾਸਪੁਰ, 17 ਜੁਲਾਈ (ਅਸ਼ੋਕ ਸ਼ਰਮਾ)- ਜ਼ਿਲ੍ਹਾ ਚੋਣ ਅਫ਼ਸਰ- ਕਮ-ਡਿਪਟੀ ਕਮਿਸ਼ਨਰ ਸ੍ਰੀ ਆਦਿਤਿਆ ਉੱਪਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਵਲੋਂ ਵੋਟਰ ਸੂਚੀਆਂ ਦੀ ਚੱਲ ਰਹੀ ਵਿਸ਼ੇਸ਼ ਗਹਿਰੀ ਸੁਧਾਈ (ਐੱਸ.ਆਈ.ਆਰ) ਮੁਹਿੰਮ ਤਹਿਤ ਯੋਗ ਵੋਟਰਾਂ ਦੀ ਵੱਧ ਤੋਂ ਵੱਧ ਭਾਗੀਦਾਰੀ ਯਕੀਨੀ ਬਣਾਉਣ ਅਤੇ ਗਣਨਾ ਫਾਰਮਾਂ ਦੀ ਇਕੱਤਰਤਾ ਤੇ ਡਿਜੀਟਾਈਜ਼ੇਸ਼ਨ ਦੇ ਕੰਮ ਨੂੰ ਤੇਜ਼ ਕਰਨ ਲਈ 19 ਜੁਲਾਈ, 2026 (ਐਤਵਾਰ) ਨੂੰ ਜ਼ਿਲ੍ਹੇ ਦੇ ਸਮੂਹ ਪੋਲਿੰਗ ਬੂਥਾਂ ‘ਤੇ ਵਿਸ਼ੇਸ਼ ਕੈਂਪ ਲਗਾਏ ਜਾਣਗੇ। ਉਨ੍ਹਾਂ ਦੱਸਿਆ ਕਿ ਇਹ ਵਿਸ਼ੇਸ਼ ਕੈਂਪ ਸਵੇਰੇ 8 ਵਜੇ ਤੋਂ ਦੁਪਹਿਰ 2 ਵਜੇ ਤੱਕ ਚੱਲਣਗੇ। ਇਸ ਦੌਰਾਨ ਬੂਥ ਪੱਧਰੀ ਅਧਿਕਾਰੀ (ਬੀ.ਐਲ.ਓ) ਆਪਣੇ-ਆਪਣੇ ਪੋਲਿੰਗ ਬੂਥਾਂ ‘ਤੇ ਮੌਜੂਦ ਰਹਿਣਗੇ ਤੇ ਵੋਟਰਾਂ ਨੂੰ ਗਣਨਾ ਫਾਰਮ ਤੇ ਲੋੜੀਂਦੇ ਦਸਤਾਵੇਜ਼ ਜਮਾਂ ਕਰਵਾਉਣ ਤੇ ਡਿਜੀਟਾਈਜ਼ੇਸ਼ਨ ਸਬੰਧੀ ਹਰ ਤਰ੍ਹਾਂ ਦੀ ਸਹਾਇਤਾ ਪ੍ਰਦਾਨ ਕਰਨਗੇ। ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਜਿਨ੍ਹਾਂ ਬੀ.ਐਲ.ਓਜ਼ ਵੱਲੋਂ ਡਿਜੀਟਾਈਜ਼ੇਸ਼ਨ ਦਾ ਕੰਮ ਪੂਰਾ ਕਰ ਲਿਆ ਗਿਆ ਹੈ, ਉਹ ਲੋੜੀਂਦੇ ਦਸਤਾਵੇਜ਼ਾਂ ਦੀ ਪ੍ਰਾਪਤੀ ਤੇ ਜੇਕਰ ਕੋਈ ਤੁਰੱਟੀਆਂ ਜਾਂ ਕਮੀਆਂ ਹਨ ਤਾਂ ਉਨ੍ਹਾਂ ਨੂੰ ਦੂਰ ਕਰਨ ‘ਤੇ ਵਿਸ਼ੇਸ਼ ਧਿਆਨ ਦੇਣਗੇ, ਜਦਕਿ ਜਿਨ੍ਹਾਂ ਬੂਥਾਂ ‘ਤੇ ਫਾਰਮਾਂ ਦੀ ਪ੍ਰਾਪਤੀ ਜਾਂ ਡਿਜੀਟਾਈਜ਼ੇਸ਼ਨ ਦਾ ਕੰਮ ਅਜੇ ਬਾਕੀ ਹੈ, ਉਥੇ ਇਸ ਕਾਰਜ ਨੂੰ ਪਹਿਲ ਦੇ ਆਧਾਰ ‘ਤੇ ਮੁਕੰਮਲ ਕੀਤਾ ਜਾਵੇਗਾ।ਜ਼ਿਲ੍ਹਾ ਚੋਣ ਅਫ਼ਸਰ ਗੁਰਦਾਸਪੁਰ ਨੇ ਦੱਸਿਆ ਕਿ ਵਿਸ਼ੇਸ਼ ਕੈਂਪਾਂ ਬਾਰੇ ਵੋਟਰਾਂ ਨੂੰ ਵੱਖ-ਵੱਖ ਮਾਧਿਅਮਾਂ ਰਾਹੀਂ ਜਾਣੂ ਕਰਵਾਇਆ ਜਾ ਰਿਹਾ ਹੈ ਤਾਂ ਜੋ ਵੱਧ ਤੋਂ ਵੱਧ ਯੋਗ ਵੋਟਰ ਇਨ੍ਹਾਂ ਕੈਂਪਾਂ ਦਾ ਲਾਭ ਲੈ ਸਕਣ। ਇਸ ਤੋਂ ਇਲਾਵਾ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਨੂੰ ਵੀ ਕੈਂਪਾਂ ਬਾਰੇ ਸੂਚਿਤ ਕੀਤਾ ਗਿਆ ਹੈ ਤਾਂ ਜੋ ਉਨ੍ਹਾਂ ਦੇ ਬੂਥ ਪੱਧਰੀ ਏਜੰਟ (ਬੀ.ਐਲ.ਏ) ਵੋਟਰਾਂ ਨੂੰ ਕੈਂਪਾਂ ਵਿੱਚ ਸ਼ਾਮਲ ਹੋਣ ਲਈ ਪ੍ਰੇਰਿਤ ਕਰ ਸਕਣ। ਜ਼ਿਲ੍ਹਾ ਚੋਣ ਅਫ਼ਸਰ ਨੇ ਜ਼ਿਲ੍ਹੇ ਦੇ ਸਮੂਹ ਯੋਗ ਵੋਟਰਾਂ ਨੂੰ ਅਪੀਲ ਕੀਤੀ ਕਿ ਜਿਨ੍ਹਾਂ ਨੇ ਹਾਲੇ ਤੱਕ ਆਪਣੇ ਗਣਨਾ ਫਾਰਮ ਭਰ ਕੇ ਬੀ.ਐਲ.ਓ ਕੋਲ ਜਮਾਂ ਨਹੀਂ ਕਰਵਾਏ, ਉਹ 19 ਜੁਲਾਈ ਨੂੰ ਆਪਣੇ ਨਜ਼ਦੀਕੀ ਪੋਲਿੰਗ ਬੂਥ ‘ਤੇ ਲੱਗਣ ਵਾਲੇ ਵਿਸ਼ੇਸ਼ ਕੈਂਪ ਵਿੱਚ ਪਹੁੰਚ ਕੇ ਲੋੜੀਂਦੇ ਦਸਤਾਵੇਜ਼ ਜਮ੍ਹਾਂ ਕਰਵਾਉਣ ਤੇ ਆਪਣਾ ਵੇਰਵਾ ਸਮੇਂ ਸਿਰ ਡਿਜੀਟਾਈਜ਼ ਕਰਵਾ ਕੇ ਵੋਟਰ ਸੂਚੀ ਦੀ ਵਿਸ਼ੇਸ਼ ਸਰਸਰੀ ਸੁਧਾਈ ਮੁਹਿੰਮ ਨੂੰ ਸਫ਼ਲ ਬਣਾਉਣ ਵਿੱਚ ਆਪਣਾ ਯੋਗਦਾਨ ਪਾਉਣ।
Ad Position 22
No active advertisement
ਪਿਛਲੀ ਖ਼ਬਰ ਘਰ ਦੇ ਬਾਹਰੋਂ ਮੋਟਰਸਾਈਕਲ ਚੋਰੀ ਸੀ.ਸੀ.ਟੀ.ਵੀ. ’ਚ ਕੈਦ ਹੋਇਆ ਮੋਟਰਸਾਈਕਲ ਚੋਰ ਅਗਲੀ ਖ਼ਬਰ 22 ਜੁਲਾਈ ਦੇ ਧਰਨੇ ਨੂੰ ਸਫ਼ਲ ਬਣਾਉਣ ਲਈ ਕਿਰਤੀ ਕਿਸਾਨ ਯੂਨੀਅਨ ਦੀ ਮੀਟਿੰਗ
Ad Position 24