14-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-07-2026

ਘਰ ਦੇ ਬਾਹਰੋਂ ਮੋਟਰਸਾਈਕਲ ਚੋਰੀ ਸੀ.ਸੀ.ਟੀ.ਵੀ. ’ਚ ਕੈਦ ਹੋਇਆ ਮੋਟਰਸਾਈਕਲ ਚੋਰ

Ad Position 21
No active advertisement
ਅਜੀਤ ਡੈਸਕ 18-07-2026
ਗੁਰਦਾਸਪੁਰ, 17 ਜੁਲਾਈ (ਚੱਕਰਾਜਾ)-ਸਥਾਨਕ ਸ਼ਹਿਰ ਅੰਦਰ ਵੱਧ ਰਹੀਆਂ ਚੋਰੀ ਦੀਆਂ ਘਟਨਾਵਾਂ ਕਾਰਨ ਲੋਕਾਂ ’ਚ ਡਰ ਤੇ ਸਹਿਮ ਦਾ ਮਾਹੌਲ ਬਣਿਆ ਹੈ। ਸਥਾਨਕ ਲੋਕਾਂ ਦਾ ਕਹਿਣਾ ਹੈ ਕਿ ਲਗਾਤਾਰ ਹੋ ਰਹੀਆਂ ਚੋਰੀਆਂ ਦੀਆਂ ਘਟਨਾਵਾਂ ਦੇ ਬਾਵਜੂਦ ਪੁਲਿਸ ਵਲੋਂ ਕਾਰਵਾਈ ਨਾ ਹੋਣ ਕਾਰਨ ਚੋਰਾਂ ਦੇ ਹੌਂਸਲੇ ਬੁਲੰਦ ਹਨ। ਤਾਜ਼ਾ ਮਾਮਲੇ ’ਚ ਬਾਬੋਵਾਲ ਵਾਸੀ ਜਸਵਿੰਦਰ ਪਾਲ ਪੁੱਤਰ ਬਚਨ ਲਾਲ ਨੇ ਦੱਸਿਆ ਕਿ ਬੀਤੇ ਦਿਨ ਦੁਪਹਿਰ ਕਰੀਬ 2 ਵਜੇ ਉਸ ਨੇ ਕਾਲੇ ਰੰਗ ਦਾ ਹੀਰੋ ਸਪਲੈਂਡਰ ਮੋਟਰਸਾਈਕਲ ਨੰਬਰ ਪੀ.ਬੀ.06.ਬੀ.ਬੀ.3108 ਘਰ ਦੇ ਬਾਹਰ ਖੜ੍ਹਾ ਕੀਤਾ ਸੀ, ਕਿ ਕੋਈ ਅਣਪਛਾਤੇ ਚੋਰ ਚੋਰੀ ਕਰਕੇ ਲੈ ਗਿਆ। ਉਨ੍ਹਾਂ ਦੱਸਿਆ ਕਿ ਚੋਰ ਆਪਣੇ ਮੋਟਰਸਾਈਕਲ ਨੰਬਰ ਪੀ.ਬੀ.06.ਐਨ.4066 ‘ਤੇ ਆਇਆ ਸੀ ਤੇ ਉਹ ਆਪਣਾ ਮੋਟਰਸਾਈਕਲ ਉਥੇ ਛੱਡ ਕੇ ਉਸ ਦਾ ਮੋਟਰਸਾਈਕਲ ਚੋਰੀ ਕਰਕੇ ਫ਼ਰਾਰ ਹੋ ਗਿਆ। ਇਹ ਘਟਨਾ ਨੇੜਲੇ ਘਰ ਵਿਚ ਲੱਗੇ ਸੀ.ਸੀ.ਟੀ.ਵੀ ਕੈਮਰੇ ਵਿਚ ਕੈਦ ਹੋ ਗਈ। ਜਿਸ ’ਚ ਚੋਰ ਚੋਰੀ ਕੀਤਾ ਮੋਟਰਸਾਈਕਲ ਲੈ ਕੇ ਜਾਂਦਾ ਸਪੱਸ਼ਟ ਦਿਖਾਈ ਦੇ ਰਿਹਾ ਹੈ। ਪੀੜਤ ਵਲੋਂ ਥਾਣਾ ਸਿਟੀ ਪੁਲਿਸ ਨੂੰ ਸ਼ਿਕਾਇਤ ਦਰਜ ਕਰਵਾ ਦਿੱਤੀ ਹੈ। ਪੁਲਿਸ ਨੇ ਚੋਰ ਵਲੋਂ ਮੌਕੇ ‘ਤੇ ਛੱਡੇ ਮੋਟਰਸਾਈਕਲ ਨੂੰ ਆਪਣੇ ਕਬਜ਼ੇ ’ਚ ਲੈ ਲਿਆ ਹੈ ਤੇ ਸੀ.ਸੀ.ਟੀ.ਵੀ ਫੁਟੇਜ ਦੇ ਆਧਾਰ ‘ਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਦਾ ਕਹਿਣਾ ਹੈ ਕਿ ਸਬੂਤਾਂ ਦੇ ਆਧਾਰ ‘ਤੇ ਦੋਸ਼ੀ ਦੀ ਪਹਿਚਾਣ ਕਰਕੇ ਉਸ ਨੂੰ ਜਲਦ ਗ੍ਰਿਫ਼ਤਾਰ ਕੀਤਾ ਜਾਵੇਗਾ। ਸਥਾਨਕ ਲੋਕਾਂ ਨੇ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਸ਼ਹਿਰ ’ਚ ਵੱਧ ਰਹੀਆਂ ਚੋਰੀ ਦੀਆਂ ਘਟਨਾਵਾਂ ‘ਤੇ ਨਕੇਲ ਕੱਸਣ ਲਈ ਦਿਨ-ਰਾਤ ਗਸ਼ਤ ਵਧਾਈ ਜਾਵੇ ਤੇ ਅਜਿਹੇ ਚੋਰਾਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕਰਕੇ ਲੋਕਾਂ ਵਿਚ ਸੁਰੱਖਿਆ ਦੀ ਭਾਵਨਾ ਮੁੜ ਕਾਇਮ ਕੀਤੀ ਜਾਵੇ।
Ad Position 22
No active advertisement
ਪਿਛਲੀ ਖ਼ਬਰ ਬੀ.ਐਲ.ਓਜ਼ ਵਲੋਂ ਘਰ-ਘਰ ਜਾ ਕੇ ਕੀਤੀ ਜਾਣ ਵਾਲੀ ਵੈਰੀਫਿਕੇਸ਼ਨ ਮੁਹਿੰਮ 3 ਅਗਸਤ ਤੱਕ ਚੱਲੇਗੀ ਅਗਲੀ ਖ਼ਬਰ ਐੱਸ.ਆਈ.ਆਰ. ਤਹਿਤ 19 ਜੁਲਾਈ ਨੂੰ ਜ਼ਿਲ੍ਹੇ ਦੇ ਸਮੂਹ ਪੋਲਿੰਗ ਬੂਥਾਂ ’ਤੇ ਲੱਗਣਗੇ ਵਿਸ਼ੇਸ਼ ਕੈਂਪ
Ad Position 24