ਬਟਾਲਾ, 18 ਜੁਲਾਈ (ਸਤਿੰਦਰ ਸਿੰਘ)-ਵਿਧਾਨ ਸਭਾ ਹਲਕਾ ਫਤਹਿਗੜ੍ਹ ਚੂੜੀਆਂ ਅੰਦਰ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਪਾਰਟੀ ਨੂੰ ਉਸ ਵੇਲੇ ਭਾਰੀ ਮਜ਼ਬੂਤੀ ਮਿਲੀ, ਜਦੋਂ ਹਲਕੇ ਦੇ ਪਿੰਡ ਹਰੂਵਾਲ ਤੋਂ ਵੱਡੀ ਗਿਣਤੀ ਵਿਚ ਲੋਕਾਂ ਨੇ ਰਵਾਇਤੀ ਪਾਰਟੀਆਂ ਨੂੰ ਛੱਡ ਕੇ ਹਲਕਾ ਇੰਚਾਰਜ ਜੁਗਰਾਜ ਸਿੰਘ ਲਾਲਾਨੰਗਲ ਦੀ ਅਗਵਾਈ ਹੇਠ ਅਕਾਲੀ ਦਲ ‘ਵਾਰਿਸ ਪੰਜਾਬੀ ਦੇ’ ਪਾਰਟੀ ਵਿਚ ਸ਼ਾਮਲ ਹੋਣ ਦਾ ਐਲਾਨ ਕਰ ਦਿੱਤਾ। ਇਸ ਮੌਕੇ ਹੋਈ ਮੀਟਿੰਗ ਦੌਰਾਨ ਭਾਈ ਜੁਗਰਾਜ ਸਿੰਘ ਲਾਲਾਨੰਗਲ ਨੇ ਨਿਸ਼ਾਨ ਸਿੰਘ ਚਾਹਲ ਤੇ ਸਾਥੀਆਂ ਨੂੰ ਪਾਰਟੀ ਵਿਚ ਸ਼ਾਮਲ ਕਰਦਿਆਂ ਪੂਰਾ ਮਾਣ-ਸਤਿਕਾਰ ਦੇਣ ਦਾ ਵਾਅਦਾ ਕੀਤਾ। ਹਲਕਾ ਇੰਚਾਰਜ ਭਾਈ ਜੁਗਰਾਜ ਸਿੰਘ ਲਾਲਾਨੰਗਲ ਨੇ ਕਿਹਾ ਕਿ ਲੋਕਾਂ ਦੀ ਆਮ ਆਦਮੀ ਪਾਰਟੀ, ਕਾਂਗਰਸ ਤੇ ਅਕਾਲੀ ਦਲ-ਭਾਜਪਾ ਦੀਆਂ ਸਰਕਾਰਾਂ ਤੋਂ ਵਿਸ਼ਵਾਸ਼ ਉੱਠ ਚੁੱਕਾ ਹੈ ਤੇ ਉਹ ਹੁਣ ਲੋਕ ਸਭਾ ਮੈਂਬਰ ਭਾਈ ਅੰਮ੍ਰਿਤਪਾਲ ਸਿੰਘ ਖਾਲਸਾ ਨੂੰ ਮੁੱਖ ਮੰਤਰੀ ਬਣਾਉਣ ਦਾ ਮਨ ਬਣਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਪਾਰਟੀ ਦੇ ਸਾਰੇ ਅਹੁਦੇਦਾਰਾਂ ਤੇ ਸੇਵਾਦਾਰਾਂ ਨੂੰ ਭਾਈ ਅੰਮ੍ਰਿਤਪਾਲ ਸਿੰਘ ਦੀ ਸੋਚ ਨੂੰ ਘਰ-ਘਰ ਪਿੰਡ ਪਹੁੰਚਾਉਣ ਲਈ ਦਿਨ-ਰਾਤ ਮਿਹਨਤ ਕਰਨ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਭਾਈ ਅੰਮ੍ਰਿਤਪਾਲ ਸਿੰਘ ਹੋਰਾਂ ਦੀ ਸਰਕਾਰ ਬਣਾਉਣ ਲਈ ਸੰਗਠਨ ਨੂੰ ਮਜ਼ਬੂਤ ਕਰਨਾ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਗੁਰਦਾਸਪੁਰ ਵਿਚ ਪਾਰਟੀ ਦੇ ਸੇਵਾਦਾਰ ਲੋਕਾਂ ਨੂੰ ਲਾਮਬੰਦ ਕਰਨ ਲਈ ਸਖ਼ਤ ਮਿਹਨਤ ਕਰ ਰਹੇ ਹਨ। ਪਿੰਡਾਂ ਤੇ ਸ਼ਹਿਰਾਂ ਵਿਚ ਪਾਰਟੀ ਨੂੰ ਬਹੁਤ ਵੱਡਾ ਸਮਰਥਨ ਮਿਲ ਰਿਹਾ ਹੈ। ਇਸ ਮੌਕੇ ਬਲਦੇਵ ਸਿੰਘ, ਜਗਦੀਪ ਸਿੰਘ, ਸਮਰਦੀਪ ਸਿੰਘ, ਸੁਰਜੀਤ ਸਿੰਘ, ਹਰਪ੍ਰੀਤ ਸਿੰਘ, ਹੀਰਾ ਸਿੰਘ, ਮਨੀ, ਯੁਵਰਾਜ ਸਿੰਘ, ਜੋਗਾ ਸਿੰਘ, ਅਮਰਬੀਰ ਸਿੰਘ, ਗੁਰਮੁੱਖ ਸਿੰਘ, ਪਾਲਾ ਸਿੰਘ, ਮਨੋਜ ਮਸੀਹ, ਸੋਨੂੰ ਸਿੰਘ, ਕੁਲਦੀਪ ਸਿੰਘ, ਮੰਗਲ ਸਿੰਘ, ਭਿੰਦਰ ਸਿੰਘ, ਦਿਲਬਾਗ ਸਿੰਘ, ਹਰਪਾਲ ਸਿੰਘ, ਮਨਜੀਤ ਸਿੰਘ, ਪਰਮਜੀਤ ਸਿੰਘ, ਸਰਵਨ ਸਿੰਘ, ਜਗਦੇਵ ਸਿੰਘ, ਵੱਸਣ ਸਿੰਘ, ਸਰਬਜੀਤ ਸਿੰਘ, ਸੁਖਦੇਵ ਸਿੰਘ, ਹਰਦੇਵ ਸਿੰਘ, ਜਗੀਰਾ ਸਿੰਘ ਆਦਿ ਹਾਜ਼ਰ ਸਨ।