10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-07-2026

ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ’ਚ ਕਾਂਗਰਸ ਭਾਰੀ ਬਹੁਮਤ ਨਾਲ ਸਰਕਾਰ ਬਣਾਏਗੀ- ਜਸਕਰਨ ਸਿੰਘ ਕਾਹਲੋਂ

Ad Position 21
No active advertisement
ਅਜੀਤ ਡੈਸਕ 19-07-2026
ਵਡਾਲਾ ਗ੍ਰੰਥੀਆਂ, 18 ਜੁਲਾਈ (ਗੁਰਪ੍ਰਤਾਪ ਸਿੰਘ ਕਾਹਲੋਂ)-ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਦੀਆਂ ਆਸਾਂ ਤੇ ਉਮੀਦਾਂ ’ਤੇ ਖਰੀ ਨਹੀਂ ਉਤਰੀ ਅਤੇ ਆਪਣੇ ਕਾਰਜਕਾਲ ਦੌਰਾਨ ਹਰ ਮੋਰਚੇ ’ਤੇ ਨਾਕਾਮ ਸਾਬਤ ਹੋਈ ਹੈ। ਸੂਬੇ ਵਿਚ ਵਿਗੜ ਰਹੀ ਕਾਨੂੰਨ-ਵਿਵਸਥਾ ਅਤੇ ਗਲੀ-ਗਲੀ ਨਸ਼ਿਆਂ ਦੇ ਵਿਕਣ ਦੀ ਸਥਿਤੀ ਸਰਕਾਰ ਦੀ ਸਭ ਤੋਂ ਵੱਡੀ ਅਸਫਲਤਾ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਬੁਲਾਰੇ ਅਤੇ ਵਿਧਾਨ ਸਭਾ ਹਲਕਾ ਬਟਾਲਾ ਦੇ ਸੀਨੀਅਰ ਕਾਂਗਰਸੀ ਆਗੂ ਜਸਕਰਨ ਸਿੰਘ ਕਾਹਲੋਂ ਨੇ ਨਜ਼ਦੀਕੀ ਪਿੰਡ ਬਹਿਲੂਵਾਲ ਵਿਖੇ ਕਾਂਗਰਸੀ ਵਰਕਰਾਂ ਦੀ ਭਰਵੀਂ ਇਕੱਤਰਤਾ ਨੂੰ ਸੰਬੋਧਨ ਕਰਦਿਆਂ ਕੀਤਾ। ਉਨ੍ਹਾਂ ਦਾਅਵਾ ਕੀਤਾ ਕਿ ਆਉਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਪਾਰਟੀ ਭਾਰੀ ਬਹੁਮਤ ਨਾਲ ਜਿੱਤ ਹਾਸਲ ਕਰ ਕੇ ਸੂਬੇ ਵਿਚ ਆਪਣੀ ਸਰਕਾਰ ਬਣਾਏਗੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਮੌਜੂਦਾ ਸਰਕਾਰ ਦੀਆਂ ਨੀਤੀਆਂ ਅਤੇ ਕਾਰਗੁਜ਼ਾਰੀ ਤੋਂ ਪੂਰੀ ਤਰ੍ਹਾਂ ਨਿਰਾਸ਼ ਹੋ ਚੁੱਕੇ ਹਨ ਅਤੇ ਇਸ ਵਾਰ ਬਦਲਾਅ ਦਾ ਮਨ ਬਣਾ ਚੁੱਕੇ ਹਨ। ਜਸਕਰਨ ਸਿੰਘ ਕਾਹਲੋਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਨੂੰ ਵਿਕਾਸ ਦੀ ਰਾਹ ’ਤੇ ਲਿਜਾਣ ਵਿ ਪੂਰੀ ਤਰ੍ਹਾਂ ਅਸਫਲ ਰਹੀ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਸਰਕਾਰ ਦੇ ਕਾਰਜਕਾਲ ਦੌਰਾਨ ਸੂਬੇ ਦਾ ਕਰਜ਼ਾ ਕਈ ਗੁਣਾ ਵਧਿਆ ਹੈ, ਜਿਸ ਕਾਰਨ ਪੰਜਾਬ ਦੀ ਆਰਥਿਕ ਸਥਿਤੀ ਕਮਜ਼ੋਰ ਹੋਈ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਨੇ ਪੰਜਾਬ ਅਤੇ ਪੰਜਾਬੀਅਤ ਨਾਲ ਵੱਡਾ ਧੋਖਾ ਕੀਤਾ ਹੈ ਅਤੇ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਵਿਚ ਅਸਫਲ ਰਹੀ ਹੈ। ਕਾਂਗਰਸੀ ਆਗੂ ਨੇ ਕਿਹਾ ਕਿ ਅੱਜ ਸੂਬੇ ਦਾ ਕਿਸਾਨ, ਵਪਾਰੀ, ਵਿਦਿਆਰਥੀ, ਮਜ਼ਦੂਰ ਅਤੇ ਵਿਸ਼ੇਸ਼ ਤੌਰ ’ਤੇ ਮੁਲਾਜ਼ਮ ਵਰਗ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਕਾਰਨ ਨਿਰਾਸ਼ਾ ਤੇ ਮਾਯੂਸੀ ਦਾ ਸਾਹਮਣਾ ਕਰ ਰਿਹਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਦਾ ਹਰ ਵਰਗ ਆਉਣ ਵਾਲੀਆਂ ਚੋਣਾਂ ਵਿਚ ਆਪਣੀ ਵੋਟ ਦੀ ਤਾਕਤ ਨਾਲ ਮੌਜੂਦਾ ਸਰਕਾਰ ਨੂੰ ਕਰਾਰਾ ਜਵਾਬ ਦੇਵੇਗਾ। ਇਸ ਮੌਕੇ ਸਾਬਕਾ ਸਰਪੰਚ ਭੁਪਿੰਦਰ ਸਿੰਘ, ਪਿਆਰਾ ਸਿੰਘ, ਨੰਬਰਦਾਰ ਸਤਨਾਮ ਸਿੰਘ, ਜਗਜੀਤ ਸਿੰਘ, ਰਾਜਵਿੰਦਰ ਸਿੰਘ, ਦਵਿੰਦਰ ਸਿੰਘ, ਕੁਲਵੰਤ ਸਿੰਘ ਫੌਜੀ, ਵਿਕਰਮਜੀਤ ਸਿੰਘ, ਗੁਰਵਿੰਦਰ ਸਿੰਘ ਜਸਬੀਰ ਸਿੰਘ, ਪ੍ਰਗਟ ਸਿੰਘ, ਰਣਜੀਤ ਸਿੰਘ, ਹਰਚੈਨ ਸਿੰਘ, ਹਰਪਾਲ ਸਿੰਘ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿਚ ਕਾਂਗਰਸੀ ਵਰਕਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਮਾਹਲ ਦੀ ਅਗਵਾਈ ਹੇਠ ਕਾਦੀਆਂ ’ਚ ਵਿਸ਼ਾਲ ਰੋਡ ਸ਼ੋਅ ਸ਼ਹਿਰ ਵਾਸੀਆਂ ਦਾ ਕੀਤਾ ਧੰਨਵਾਦ ਅਗਲੀ ਖ਼ਬਰ ਗਗਨ ਇੰਟਰਨੈਸ਼ਨਲ ਸਕੂਲ ਕਲਾਨੌਰ ਵਿਖੇ ‘ਸਤਰੰਗੀ ਪੀਂਘ’ ਦਿਵਸ ਮਨਾਇਆ
Ad Position 24