11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-07-2026

ਬਰਸਾਤਾਂ ਤੋਂ ਪਹਿਲਾਂ ਡੇਂਗੂ ਖ਼ਿਲਾਫ਼ ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਘਰ-ਘਰ ਪਹੁੰਚੇਗਾ ਜਾਗਰੂਕਤਾ ਸੰਦੇਸ਼- ਡਾ. ਰਵਿੰਦਰ ਸਿੰਘ

Ad Position 21
No active advertisement
ਅਜੀਤ ਡੈਸਕ 19-07-2026
ਨੌਸ਼ਹਿਰਾ ਮੱਝਾ ਸਿੰਘ, 18 ਜੁਲਾਈ (ਰਵੀ ਭਗਤ)-ਡੇਂਗੂ ਦੇ ਵਧਦੇ ਖਤਰੇ ਨੂੰ ਦੇਖਦਿਆਂ ਤੇ ਬਰਸਾਤੀ ਮੌਸਮ ਤੋਂ ਪਹਿਲਾਂ ਲੋਕਾਂ ਨੂੰ ਜਾਗਰੂਕ ਕਰਨ ਦੇ ਉਦੇਸ਼ ਨਾਲ ਸਿਵਲ ਸਰਜਨ ਗੁਰਦਾਸਪੁਰ ਡਾ. ਮਹੇਸ਼ ਕੁਮਾਰ ਪ੍ਰਭਾਕਰ ਦੇ ਨਿਰਦੇਸ਼ਾਂ ਅਨੁਸਾਰ ਤੇ ਐਸ.ਐਮ.ਓ. ਡਾ. ਰਵਿੰਦਰ ਸਿੰਘ ਦੀ ਅਗਵਾਈ ਹੇਠ ‘ਹਰ ਸ਼ੁੱਕਰਵਾਰ ਡੇਂਗੂ ’ਤੇ ਵਾਰ’ ਮੁਹਿੰਮ ਤਹਿਤ ਅੱਜ ਬਲਾਕ ਨੌਸ਼ਹਿਰਾ ਮੱਝਾ ਸਿੰਘ ਦੀਆਂ ਆਸ਼ਾ ਵਰਕਰਾਂ ਨੂੰ ਡੇਂਗੂ ਰੋਕਥਾਮ ਸਬੰਧੀ ਵਿਸ਼ੇਸ਼ ਸੈਸ਼ਨ ਦੌਰਾਨ ਜਾਗਰੂਕ ਕੀਤਾ ਗਿਆ। ਇਸ ਮੌਕੇ ਆਸ਼ਾ ਵਰਕਰਾਂ ਤੇ ਸਿਹਤ ਟੀਮਾਂ ਨੂੰ ਆਪਣੇ-ਆਪਣੇ ਖੇਤਰਾਂ ਵਿਚ ਘਰ-ਘਰ ਜਾ ਕੇ ਲੋਕਾਂ ਨੂੰ ਡੇਂਗੂ ਤੋਂ ਬਚਾਅ ਸਬੰਧੀ ਜਾਗਰੂਕ ਕਰਨ ਦੀ ਅਪੀਲ ਕੀਤੀ ਗਈ। ਐਸ.ਐਮ.ਓ. ਡਾ. ਰਵਿੰਦਰ ਸਿੰਘ ਨੇ ਕਿਹਾ ਕਿ ਡੇਂਗੂ ਦੀ ਰੋਕਥਾਮ ਵਿਚ ਆਸ਼ਾ ਵਰਕਰਾਂ ਦੀ ਭੂਮਿਕਾ ਬੇਹੱਦ ਮਹੱਤਵਪੂਰਨ ਹੈ, ਕਿਉਂਕਿ ਉਨ੍ਹਾਂ ਵਲੋਂ ਲੋਕਾਂ ਨਾਲ ਸਿੱਧਾ ਸੰਪਰਕ ਰੱਖਿਆ ਜਾਂਦਾ ਹੈ।
Ad Position 22
No active advertisement
ਪਿਛਲੀ ਖ਼ਬਰ ਜੀਆ ਲਾਲ ਮਿੱਤਲ ਸਕੂਲ ਵਿਖੇ ਸਾਈਬਰ ਸੁਰੱਖਿਆ ਤੇ ਡੇਟਾ ਮਾਈਨਿੰਗ ’ਤੇ ਜਾਗਰੂਕਤਾ ਸੈਸ਼ਨ ਅਗਲੀ ਖ਼ਬਰ ਸਰਕਾਰੀ ਕਾਲਜ ਲਾਧੂਪੁਰ ’ਚ ਬੀ.ਏ. ਜਮਾਤਾਂ ’ਚ ਦਾਖ਼ਲਾ ਲੈਣ ਲਈ ਵਿਦਿਆਰਥੀਆਂ ’ਚ ਉਤਸ਼ਾਹ- ਪ੍ਰਿੰ. ਅਰੋੜਾ
Ad Position 24