11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-07-2026

ਜੀਆ ਲਾਲ ਮਿੱਤਲ ਸਕੂਲ ਵਿਖੇ ਸਾਈਬਰ ਸੁਰੱਖਿਆ ਤੇ ਡੇਟਾ ਮਾਈਨਿੰਗ ’ਤੇ ਜਾਗਰੂਕਤਾ ਸੈਸ਼ਨ

Ad Position 21
No active advertisement
ਅਜੀਤ ਡੈਸਕ 19-07-2026
ਗੁਰਦਾਸਪੁਰ, 18 ਜੁਲਾਈ (ਚੱਕਰਾਜਾ)-ਜੀਆ ਲਾਲ ਮਿੱਤਲ ਡੀ.ਏ.ਵੀ. ਪਬਲਿਕ ਸਕੂਲ ਵਿਖੇ ਸਾਈਬਰ ਸੁਰੱਖਿਆ ਅਤੇ ਡੇਟਾ ਮਾਈਨਿੰਗ ‘ਤੇ ਵਿਸ਼ੇਸ਼ ਜਾਗਰੂਕਤਾ ਸੈਸ਼ਨ ਦਾ ਆਯੋਜਨ ਕੀਤਾ ਗਿਆ। ਜਿਸ ’ਚ ਮਾਨਵ ਮਹਾਜਨ ਮੁੱਖ ਬੁਲਾਰੇ ਵਜੋਂ ਪਹੁੰਚੇ, ਜਿਨ੍ਹਾਂ ਨੇ 8ਵੀਂ ਅਤੇ 9ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਸਾਈਬਰ ਸੁਰੱਖਿਆ, ਕੋਡਿੰਗ, ਏਜੰਟਿਕ ਏ.ਆਈ ਅਤੇ ਡਿਜ਼ੀਟਲ ਸੁਰੱਖਿਆ ਨਾਲ ਸਬੰਧਿਤ ਮਹੱਤਵਪੂਰਨ ਵਿਸ਼ਿਆਂ ‘ਤੇ ਜਾਣਕਾਰੀ ਦਿੱਤੀ। ਉਨ੍ਹਾਂ ਵਿਦਿਆਰਥੀਆਂ ਨੂੰ ਆਨਲਾਈਨ ਧੋਖਾਧੜੀ, ਫਿਸ਼ਿੰਗ, ਸਾਈਬਰ ਧੱਕੇਸ਼ਾਹੀ, ਸੋਸ਼ਲ ਮੀਡੀਆ ਦੀ ਸੁਰੱਖਿਅਤ ਵਰਤੋਂ, ਮਜ਼ਬੂਤ ਪਾਸਵਰਡ ਬਣਾਉਣ, ਨਿੱਜੀ ਜਾਣਕਾਰੀ ਦੀ ਸੁਰੱਖਿਆ ਤੇ ਜ਼ਿੰਮੇਵਾਰ ਡਿਜ਼ੀਟਲ ਨਾਗਰਿਕ ਬਣਨ ਬਾਰੇ ਜਾਗਰੂਕ ਕੀਤਾ। ਉਨ੍ਹਾਂ ਕਿਹਾ ਕਿ ਅੱਜ ਦੇ ਸਮੇਂ ’ਚ ਤਕਨਾਲੋਜੀ ਦੀ ਸੁਰੱਖਿਅਤ ਤੇ ਜ਼ਿੰਮੇਵਾਰ ਵਰਤੋਂ ਜ਼ਰੂਰੀ ਹੈ। ਇੰਟਰਨੈੱਟ ਦੀ ਸਮਝਦਾਰੀ ਨਾਲ ਵਰਤੋਂ ਹੀ ਸਾਨੂੰ ਸਾਈਬਰ ਅਪਰਾਧ ਤੋਂ ਬਚਾਅ ਸਕਦੀ ਹੈ। ਵਿਦਿਆਰਥੀਆਂ ਨੇ ਉਨ੍ਹਾਂ ਤੋਂ ਕਈ ਸਵਾਲ ਪੁੱਛੇ ਤੇ ਉਨ੍ਹਾਂ ਦੇ ਜਵਾਬ ਲੱਭੇ। ਸਕੂਲ ਦੇ ਪ੍ਰਿੰਸੀਪਲ ਰਾਜੀਵ ਭਾਰਤੀ ਨੇ ਕਿਹਾ ਕਿ ਸਾਈਬਰ ਸੁਰੱਖਿਆ ਅੱਜ ਜ਼ਰੂਰੀ ਲੋੜ ਹੈ। ਅੰਤ ਵਿਚ ਮੁੱਖ ਬੁਲਾਰੇ ਮਾਨਵ ਮਹਾਜਨ ਨੂੰ ਵਿਸ਼ੇਸ਼ ਤੌਰ ‘ਤੇ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ਪ੍ਰਧਾਨ ਮੰਤਰੀ ਦੇ ਪੰਜਾਬ ਦੌਰੇ ਦੌਰਾਨ ਸੂਬੇ ਲਈ ਵਿਸ਼ੇਸ਼ ਪੈਕੇਜ ਦਾ ਐਲਾਨ ਨਾ ਹੋਣਾ ਨਿਰਾਸ਼ਾਜਨਕ- ਧੁੱਗਾ ਅਗਲੀ ਖ਼ਬਰ ਬਰਸਾਤਾਂ ਤੋਂ ਪਹਿਲਾਂ ਡੇਂਗੂ ਖ਼ਿਲਾਫ਼ ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਘਰ-ਘਰ ਪਹੁੰਚੇਗਾ ਜਾਗਰੂਕਤਾ ਸੰਦੇਸ਼- ਡਾ. ਰਵਿੰਦਰ...
Ad Position 24