11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-07-2026

ਪ੍ਰਧਾਨ ਮੰਤਰੀ ਦੇ ਪੰਜਾਬ ਦੌਰੇ ਦੌਰਾਨ ਸੂਬੇ ਲਈ ਵਿਸ਼ੇਸ਼ ਪੈਕੇਜ ਦਾ ਐਲਾਨ ਨਾ ਹੋਣਾ ਨਿਰਾਸ਼ਾਜਨਕ- ਧੁੱਗਾ

Ad Position 21
No active advertisement
ਅਜੀਤ ਡੈਸਕ 19-07-2026
ਹਰਚੋਵਾਲ, 18 ਜੁਲਾਈ (ਰਣਜੋਧ ਸਿੰਘ ਭਾਮ/ਢਿੱਲੋਂ)-ਸਾਬਕਾ ਵਿਧਾਇਕ ਤੇ ਸਾਬਕਾ ਮੁੱਖ ਸੰਸਦੀ ਸਕੱਤਰ ਦੇਸਰਾਜ ਸਿੰਘ ਧੁੱਗਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੰਜਾਬ ਦੌਰੇ ’ਤੇ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਇਸ ਦੌਰੇ ਤੋਂ ਵੱਡੀਆਂ ਉਮੀਦਾਂ ਸਨ, ਪਰ ਸੂਬੇ ਲਈ ਕਿਸੇ ਵਿਸ਼ੇਸ਼ ਆਰਥਿਕ ਪੈਕੇਜ ਜਾਂ ਨਵੀਂ ਵੱਡੀ ਵਿਕਾਸ ਯੋਜਨਾ ਦਾ ਐਲਾਨ ਨਾ ਹੋਣ ਕਾਰਨ ਲੋਕਾਂ ’ਚ ਨਿਰਾਸ਼ਾ ਹੈ। ਦੇਸਰਾਜ ਸਿੰਘ ਧੁੱਗਾ ਨੇ ਦੋਸ਼ ਲਗਾਇਆ ਕਿ ਕੇਂਦਰ ਸਰਕਾਰ ਨੇ ਪੰਜਾਬ ਦੀਆਂ ਲੰਬੇ ਸਮੇਂ ਤੋਂ ਚੱਲੀਆਂ ਆ ਰਹੀਆਂ ਮੰਗਾਂ ਵੱਲ ਕੋਈ ਧਿਆਨ ਨਹੀਂ ਦਿੱਤਾ। ਉਨ੍ਹਾਂ ਕਿਹਾ ਕਿ ਪੰਜਾਬ ਖੇਤੀਬਾੜੀ, ਉਦਯੋਗ, ਸਰਹੱਦੀ ਸੁਰੱਖਿਆ ਤੇ ਨੌਜਵਾਨਾਂ ਦੇ ਰੁਜ਼ਗਾਰ ਵਰਗੇ ਕਈ ਗੰਭੀਰ ਮੁੱਦਿਆਂ ਨਾਲ ਜੂਝ ਰਿਹਾ ਹੈ, ਜਿਨ੍ਹਾਂ ਦੇ ਹੱਲ ਲਈ ਵਿਸ਼ੇਸ਼ ਸਹਾਇਤਾ ਦੀ ਲੋੜ ਸੀ। ਸ: ਧੁੱਗਾ ਨੇ ਦੋਸ਼ ਲਾਇਆ ਕਿ ਕੇਂਦਰ ਸਰਕਾਰ ਵਲੋਂ ਪੰਜਾਬ ਨਾਲ ਮਤਰੇਈ ਮਾਂ ਵਾਲਾ ਸਲੂਕ ਕੀਤਾ ਜਾ ਰਿਹਾ ਹੈ ਤੇ ਉਨ੍ਹਾਂ ਦੇ ਮੁਤਾਬਿਕ ਭਾਜਪਾ ਦੀਆਂ ਨੀਤੀਆਂ ਪੰਜਾਬ ਦੇ ਹਿੱਤਾਂ ਦੇ ਅਨੁਕੂਲ ਨਹੀਂ ਰਹੀਆਂ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਆਪਣੇ ਹੱਕਾਂ ਲਈ ਇਕਜੁੱਟ ਹਨ ਅਤੇ ਸੂਬੇ ਨਾਲ ਇਨਸਾਫ਼ ਦੀ ਉਮੀਦ ਕਰਦੇ ਹਨ।
Ad Position 22
No active advertisement
ਪਿਛਲੀ ਖ਼ਬਰ ਯੂਰੋ ਕਿਡਜ਼ ਸਕੂਲ ਵਿਖੇ ਬੱਚਿਆਂ ਲਈ ਕੌਂਸਲਿੰਗ ਸੈਸ਼ਨ ਕਰਵਾਇਆ ਅਗਲੀ ਖ਼ਬਰ ਜੀਆ ਲਾਲ ਮਿੱਤਲ ਸਕੂਲ ਵਿਖੇ ਸਾਈਬਰ ਸੁਰੱਖਿਆ ਤੇ ਡੇਟਾ ਮਾਈਨਿੰਗ ’ਤੇ ਜਾਗਰੂਕਤਾ ਸੈਸ਼ਨ
Ad Position 24