11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-07-2026

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪੰਜਾਬ ਫੇਰੀ ਨਾਲ ਵਿਕਾਸ ਪ੍ਰਾਜੈਕਟਾਂ ਨੂੰ ਮਿਲੇਗੀ ਗਤੀ : ਪਰਮਜੀਤ ਸਿੰਘ ਗਿੱਲ

Ad Position 21
No active advertisement
ਅਜੀਤ ਡੈਸਕ 19-07-2026
ਬਟਾਲਾ, 18 ਜੁਲਾਈ (ਸਤਿੰਦਰ ਸਿੰਘ)-ਹਿਮਾਲਿਆ ਪਰਿਵਾਰ ਦੇ ਰਾਸ਼ਟਰੀ ਕਾਰਜਕਾਰੀ ਪ੍ਰਧਾਨ ਪਰਮਜੀਤ ਸਿੰਘ ਗਿੱਲ ਨੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੀ ਪੰਜਾਬ ਫੇਰੀ ਦਾ ਜ਼ੋਰਦਾਰ ਸਵਾਗਤ ਕੀਤਾ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਦੀ ਇਹ ਫੇਰੀ ਪੰਜਾਬ ਦੇ ਵਿਕਾਸ, ਅਮਨ-ਸ਼ਾਂਤੀ ਅਤੇ ਆਰਥਿਕ ਖੁਸ਼ਹਾਲੀ ਲਈ ਇਕ ਨਵਾਂ ਮੀਲ ਪੱਥਰ ਸਾਬਤ ਹੋਵੇਗੀ। ਗਿੱਲ ਨੇ ਕਿਹਾ ਕਿ ਕੇਂਦਰ ਸਰਕਾਰ ਵਲੋਂ ਪੰਜਾਬ ਦੇ ਬੁਨਿਆਦੀ ਢਾਂਚੇ, ਸੜਕੀ ਨੈੱਟਵਰਕ ਅਤੇ ਸਿਹਤ ਸੇਵਾਵਾਂ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਪ੍ਰਧਾਨ ਮੰਤਰੀ ਦੀ ਇਸ ਫੇਰੀ ਨਾਲ ਕਰੋੜਾਂ ਰੁਪਏ ਦੇ ਨਵੇਂ ਪ੍ਰੋਜੈਕਟਾਂ ਦਾ ਰਾਹ ਪੱਧਰਾ ਹੋਵੇਗਾ। ਉਨ੍ਹਾਂ ਵਿਸ਼ੇਸ਼ ਤੌਰ ’ਤੇ ਜ਼ਿਕਰ ਕੀਤਾ ਕਿ ਇਕ ਸਰਹੱਦੀ ਸੂਬਾ ਹੋਣ ਦੇ ਨਾਤੇ ਪੰਜਾਬ ਦੀ ਸੁਰੱਖਿਆ ਅਤੇ ਇਸ ਦੇ ਸਰਹੱਦੀ ਜ਼ਿਲ੍ਹਿਆਂ ਦਾ ਵਿਕਾਸ ਦੇਸ਼ ਲਈ ਬਹੁਤ ਮਹੱਤਵਪੂਰਨ ਹੈ। ਕੇਂਦਰ ਸਰਕਾਰ ਦੀਆਂ ਨੀਤੀਆਂ ਹਮੇਸ਼ਾ ਪੰਜਾਬ ਦੇ ਕਿਸਾਨਾਂ ਅਤੇ ਨੌਜਵਾਨਾਂ ਦੇ ਹਿੱਤ ਵਿਚ ਰਹੀਆਂ ਹਨ। ਹਿਮਾਲਿਆ ਪਰਿਵਾਰ ਦੇ ਰਾਸ਼ਟਰੀ ਕਾਰਜਕਾਰੀ ਪ੍ਰਧਾਨ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੰਜਾਬ ਅਤੇ ਸਿੱਖ ਕੌਮ ਨਾਲ ਗੂੜ੍ਹਾ ਲਗਾਅ ਹੈ। ‘ਵੀਰ ਬਾਲ ਦਿਵਸ’ ਦੀ ਸ਼ੁਰੂਆਤ, ਕਰਤਾਰਪੁਰ ਸਾਹਿਬ ਲਾਂਘਾ ਖੋਲ੍ਹਣਾ ਅਤੇ ਗੁਰੂ ਸਾਹਿਬਾਨ ਦੇ ਪ੍ਰਕਾਸ਼ ਪੁਰਬਾਂ ਨੂੰ ਕੌਮਾਂਤਰੀ ਪੱਧਰ ’ਤੇ ਮਨਾਉਣਾ ਇਸ ਗੱਲ ਦਾ ਪ੍ਰਤੱਖ ਪ੍ਰਮਾਣ ਹੈ। ਗਿੱਲ ਨੇ ਸਮੂਹ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਉਹ ਰਾਜ ਦੇ ਉੱਜਵਲ ਭਵਿੱਖ ਅਤੇ ਪ੍ਰਗਤੀ ਲਈ ਸਕਾਰਾਤਮਕ ਸੋਚ ਨਾਲ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਦਾ ਸਾਥ ਦੇਣ ਤਾਂ ਜੋ ਪੰਜਾਬ ਨੂੰ ਮੁੜ ਖੁਸ਼ਹਾਲ ਤੇ ਰੰਗਲਾ ਬਣਾਇਆ ਜਾ ਸਕੇ।
Ad Position 22
No active advertisement
ਪਿਛਲੀ ਖ਼ਬਰ ਲੀਗਲ ਏਡ ਡਿਫੈਂਸ ਕੋਂਸਲ ਸਿਸਟਮ ਨੂੰ ਵਾਪਸ ਕਰਾਉਣ ਲਈ ਵਕੀਲਾਂ ਕੀਤਾ 12 ਦਿਨਾਂ ਤੋਂ ਕੰਮ ਬੰਦ ਅਗਲੀ ਖ਼ਬਰ ਪੰਜਾਬ ਕਿਸਾਨ ਯੂਨੀਅਨ ਵਲੋਂ 22 ਜੁਲਾਈ ਨੂੰ 11 ਤੋਂ 2 ਵਜੇ ਤੱਕ ਲਦਪਾਲਵਾਂ ਟੋਲ ਪਲਾਜ਼ੇ ਨੂੰ ਬੰਦ ਕਰਨ ਦਾ ਐਲਾਨ
Ad Position 24