11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-07-2026

ਅਬਰੋਲ ਨਗਰ ਪੁਲ ਨੇੜੇ ਨੌਜਵਾਨਾਂ ਵਲੋਂ ‘ਮੌਤ ਵਾਲੀਆਂ ਛਾਲਾਂ’ *ਪ੍ਰਸ਼ਾਸਨ ਦੀਆਂ ਚਿਤਾਵਨੀਆਂ ਦੇ ਬਾਵਜੂਦ ਨਹੀਂ ਰੁਕ ਰਹੀ ਲਾਪ੍ਰਵਾਹੀ

Ad Position 21
No active advertisement
ਅਜੀਤ ਡੈਸਕ 19-07-2026
ਪਠਾਨਕੋਟ, 18 ਜੁਲਾਈ (ਸੁਮਿਤ)-ਪਠਾਨਕੋਟ ਦੇ ਅਬਰੋਲ ਨਗਰ ਪੁਲ ਨੇੜੇ ਨਹਿਰ ਵਿਚ ਨੌਜਵਾਨਾਂ ਵਲੋਂ ਆਪਣੀ ਜਾਨ ਨੂੰ ਜੋਖ਼ਮ ਵਿਚ ਪਾ ਕੇ ਛਾਲਾਂ ਮਾਰਨ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਇਸ ਸੰਬੰਧੀ ਪ੍ਰਸ਼ਾਸਨ ਨੂੰ ਕਈ ਵਾਰ ਜਾਣੂ ਕਰਵਾਇਆ ਜਾ ਚੁੱਕਾ ਹੈ ਪਰ ਇਸ ਦੇ ਬਾਵਜੂਦ ਕੁਝ ਨੌਜਵਾਨ ਨਿਯਮਾਂ ਦੀ ਉਲੰਘਣਾ ਕਰਦੇ ਹੋਏ ਨਹਿਰ ਵਿਚ ਛਾਲਾਂ ਮਾਰ ਕੇ ਆਪਣੀ ਤੇ ਹੋਰਨਾਂ ਦੀ ਜਾਨ ਨੂੰ ਖਤਰੇ ਵਿਚ ਪਾ ਰਹੇ ਹਨ। ਇਨ੍ਹੀਂ ਦਿਨੀਂ ਪਹਾੜੀ ਇਲਾਕਿਆਂ ਵਿਚ ਲਗਾਤਾਰ ਹੋ ਰਹੀ ਬਾਰਿਸ਼ ਕਾਰਨ ਨਹਿਰਾਂ ਵਿਚ ਪਾਣੀ ਦਾ ਵਹਾਅ ਕਾਫ਼ੀ ਤੇਜ਼ ਹੋ ਗਿਆ ਹੈ। ਅਜਿਹੀ ਸਥਿਤੀ ਵਿਚ ਕਿਸੇ ਵੇਲੇ ਪਾਣੀ ਦਾ ਪੱਧਰ ਅਚਾਨਕ ਵੱਧ ਸਕਦਾ ਹੈ, ਜਿਸ ਕਾਰਨ ਵੱਡਾ ਹਾਦਸਾ ਵਾਪਰਨ ਦਾ ਖਤਰਾ ਬਣਿਆ ਹੈ। ਤੇਜ਼ ਵਹਾਅ ਕਾਰਨ ਨਹਿਰ ਵਿਚ ਉਤਰਨਾ ਜਾਂ ਛਾਲ ਮਾਰਨਾ ਖਤਰਨਾਕ ਸਾਬਤ ਹੋ ਸਕਦਾ ਹੈ। ਸਥਾਨਕ ਲੋਕਾਂ ਦਾ ਕਹਿਣਾ ਹੈ ਕਿ ਕਈ ਵਾਰ ਪ੍ਰਸ਼ਾਸਨ ਕੋਲ ਇਥੇ ਸੁਰੱਖਿਆ ਦੇ ਪੱਕੇ ਪ੍ਰਬੰਧ ਕਰਨ ਤੇ ਨੌਜਵਾਨਾਂ ਨੂੰ ਰੋਕਣ ਦੀ ਮੰਗ ਕੀਤੀ ਜਾ ਚੁੱਕੀ ਹੈ। ਇਸ ਦੇ ਬਾਵਜੂਦ ਕੁਝ ਲੋਕ ਚਿਤਾਵਨੀਆਂ ਨੂੰ ਨਜ਼ਰ ਅੰਦਾਜ਼ ਕਰ ਰਹੇ ਹਨ ਅਤੇ ਜੇਕਰ ਸਮੇਂ ਸਿਰ ਸਖ਼ਤੀ ਨਾ ਕੀਤੀ ਤਾਂ ਕੋਈ ਅਣਸੁਖਾਵੀਂ ਘਟਨਾ ਵਾਪਰ ਸਕਦੀ ਹੈ। ਪ੍ਰਸ਼ਾਸਨ ਵਲੋਂ ਵੀ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਨਹਿਰਾਂ, ਦਰਿਆਵਾਂ ਅਤੇ ਖੱਡਾਂ ਤੋਂ ਦੂਰ ਰਹਿਣ ਅਤੇ ਖਾਸ ਕਰਕੇ ਬੱਚਿਆਂ ਤੇ ਨੌਜਵਾਨਾਂ ਨੂੰ ਅਜਿਹੇ ਖਤਰਨਾਕ ਕਦਮ ਚੁੱਕਣ ਤੋਂ ਰੋਕਣ। ਬਰਸਾਤ ਦੇ ਮੌਸਮ ਵਿਚ ਥੋੜੀ ਜਿਹੀ ਲਾਪ੍ਰਵਾਹੀ ਵੀ ਜਾਨਲੇਵਾ ਸਾਬਤ ਹੋ ਸਕਦੀ ਹੈ। ਇਸ ਲਈ ਸਾਰੇ ਨਾਗਰਿਕਾਂ ਨੂੰ ਪ੍ਰਸ਼ਾਸਨ ਵਲੋਂ ਜਾਰੀ ਸੁਰੱਖਿਆ ਹਦਾਇਤਾਂ ਦੀ ਪਾਲਣਾ ਕਰਨੀ ਚਾਹੀਦੀ ਹੈ ਤਾਂ ਜੋ ਕਿਸੇ ਵੀ ਸੰਭਾਵਿਤ ਹਾਦਸੇ ਤੋਂ ਬਚਿਆ ਜਾ ਸਕੇ।
Ad Position 22
No active advertisement
ਪਿਛਲੀ ਖ਼ਬਰ ਅੱਜ ਭਗਵਾਨ ਸ੍ਰੀ ਜਗਨਨਾਥ ਦੀ ਭਵਿਆ ਰੱਥ ਯਾਤਰਾ ਦਾ ਕੀਤਾ ਜਾਵੇਗਾ ਆਯੋਜਨ ਅਗਲੀ ਖ਼ਬਰ ਕੰਪਿਊਟਰ ਅਧਿਆਪਕਾਂ ਨੇ ਐਸ. ਡੀ. ਐਮ. ਦੇ ਹੁਕਮਾਂ ਦੀਆਂ ਕਾਪੀਆਂ ਫੂਕ ਕੇ ਪ੍ਰਗਟਾਇਆ ਰੋਸ
Ad Position 24