10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-07-2026

ਜੇ.ਯੂ.ਐਸ.ਐਸ. ਸਕੂਲ ਸੇਖਵਾਂ ਦੇ ਵਿਦਿਆਰਥੀਆਂ ਨੇ ‘ਮਿਸ਼ਨ ਹਰਿਆਲੀ’ ਅਧੀਨ ਵਾਤਾਵਰਨ ਸੰਭਾਲ ਦਾ ਦਿੱਤਾ ਸੰਦੇਸ਼

Ad Position 21
No active advertisement
ਅਜੀਤ ਡੈਸਕ 21-07-2026
ਬਟਾਲਾ, 20 ਜੁਲਾਈ (ਸਤਿੰਦਰ ਸਿੰਘ)-ਜੇ.ਯੂ.ਐਸ.ਐਸ. ਇੰਟਰਨੈਸ਼ਨਲ ਸਕੂਲ ਸੇਖਵਾਂ ਦੇ ਈਕੋ ਕਲੱਬ ਵਲੋਂ ‘ਮਿਸ਼ਨ ਹਰਿਆਲੀ’ ਤਹਿਤ ਵਿਸ਼ੇਸ਼ ਰੁੱਖ ਲਗਾਓ ਮੁਹਿੰਮ ਚਲਾਈ ਗਈ। ਇਸ ਮੁਹਿੰਮ ਦੌਰਾਨ ਵਿਦਿਆਰਥੀਆਂ ਨੇ ਵਾਤਾਵਰਨ ਦੀ ਸੰਭਾਲ ਤੇ ਹਰਿਆਲੀ ਨੂੰ ਪ੍ਰਫੁੱਲਤ ਕਰਨ ਦਾ ਸੰਦੇਸ਼ ਦਿੰਦਿਆਂ 200 ਤੋਂ ਵੱਧ ਵੱਖ-ਵੱਖ ਕਿਸਮਾਂ ਦੇ ਬੂਟੇ ਲਗਾਏ ਗਏ। ਇਨ੍ਹਾਂ ’ਚ ਜਾਮੁਨ, ਨੀਮ, ਫੁੱਲਦਾਰ ਤੇ ਹੋਰ ਛਾਂਦਾਰ ਬੂਟੇ ਸ਼ਾਮਲ ਸਨ। ਈਕੋ ਕਲੱਬ ਦੀ ਸਰਪ੍ਰਸਤ ਸ੍ਰੀਮਤੀ ਕਿਰਨਦੀਪ ਕੌਰ ਨੇ ਵਿਦਿਆਰਥੀਆਂ ਨੂੰ ਬੂਟੇ ਲਗਾਉਣ ਲਈ ਪ੍ਰੇਰਿਤ ਕੀਤਾ ਅਤੇ ਬੂਟਿਆਂ ਦੀ ਸੰਭਾਲ ਕਰਨ ਦਾ ਸੰਕਲਪ ਦਿਵਾਇਆ। ਉਨ੍ਹਾਂ ਕਿਹਾ ਕਿ ਰੁੱਖ ਸਾਨੂੰ ਸ਼ੁੱਧ ਹਵਾ, ਆਕਸੀਜਨ, ਛਾਂ ਅਤੇ ਸੰਤੁਲਿਤ ਵਾਤਾਵਰਣ ਪ੍ਰਦਾਨ ਕਰਦੇ ਹਨ, ਇਸ ਲਈ ਹਰ ਵਿਅਕਤੀ ਨੂੰ ਆਪਣੇ ਜੀਵਨ ਵਿਚ ਘੱਟੋ-ਘੱਟ ਇਕ ਬੂਟਾ ਲਗਾ ਕੇ ਉਸ ਦੀ ਸੰਭਾਲ ਜ਼ਰੂਰ ਕਰਨੀ ਚਾਹੀਦੀ ਹੈ। ਸਕੂਲ ਦੇ ਪ੍ਰਿੰਸੀਪਲ ਅਮਨਦੀਪ ਸਿੰਘ ਨੇ ਵੀ ਕਿਹਾ ਕੇ ਰੁੱਖ ਸਾਡੇ ਜੀਵਨ ਦਾ ਆਧਾਰ ਹਨ। ਇਹ ਸਾਨੂੰ ਸ਼ੁੱਧ ਹਵਾ, ਠੰਢੀ ਛਾਂ, ਸਾਫ਼ ਵਾਤਾਵਰਣ ਅਤੇ ਸੁੰਦਰ ਭਵਿੱਖ ਪ੍ਰਦਾਨ ਕਰਦੇ ਹਨ। ‘ਮਿਸ਼ਨ ਹਰਿਆਲੀ’ ਸਿਰਫ਼ ਇਕ ਮੁਹਿੰਮ ਨਹੀਂ, ਸਗੋਂ ਕੁਦਰਤ ਪ੍ਰਤੀ ਸਾਡੀ ਸਾਂਝੀ ਜ਼ਿੰਮੇਵਾਰੀ ਹੈ। ਸਕੂਲ ਦੀ ਚੇਅਰਪਰਸਨ ਸ੍ਰੀਮਤੀ ਅਮਰਜੀਤ ਕੌਰ ਸੇਖਵਾਂ ਨੇ ਵੀ ਵਿਦਿਆਰਥੀਆਂ ਨੂੰ ਵਾਤਾਵਰਣ ਸੰਭਾਲ, ਰੁੱਖਾਂ ਦੀ ਮਹੱਤਤਾ ਅਤੇ ਹਰਿਆਲੀ ਵਧਾਉਣ ਸਬੰਧੀ ਜਾਣਕਾਰੀ ਦਿੱਤੀ। ਅੰਤ ਵਿਚ ਵਿਦਿਆਰਥੀਆਂ ਨੇ ਬੂਟਿਆਂ ਦੀ ਸੰਭਾਲ ਕਰਨ ਤੇ ਆਪਣੇ ਆਲੇ-ਦੁਆਲੇ ਨੂੰ ਹਰਿਆ-ਭਰਿਆ ਬਣਾਉਣ ਦਾ ਸੰਕਲਪ ਲਿਆ।
Ad Position 22
No active advertisement
ਪਿਛਲੀ ਖ਼ਬਰ ਗੁਰਵਿੰਦਰ ਸਿੰਘ ਬੂਝਿਆਂਵਾਲੀ ਨੂੰ ਬਲਾਕ ਪ੍ਰਧਾਨ ਬਣਾਏ ਜਾਣ ’ਤੇ ਇਲਾਕੇ ’ਚ ਖੁਸ਼ੀ ਦੀ ਲਹਿਰ ਅਗਲੀ ਖ਼ਬਰ ਪਿੰਡ ਕਾਸ਼ਤੀਵਾਲ ਦਾ 50 ਸਾਲਾ ਵਿਅਕਤੀ ਹੋਇਆ ਲਾਪਤਾ
Ad Position 24