09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-07-2026

ਵਿਧਾਇਕ ਸੁਖਪਾਲ ਸਿੰਘ ਖਹਿਰਾ ਤੇ ਯੂਥ ਕਾਂਗਰਸ ਪ੍ਰਧਾਨ ਸ਼ੁਭਮ ਸ਼ਰਮਾ ਨੇ ਵਿਧਾਇਕ ਪਾਹੜਾ ਨਾਲ ਚਾਚੇ ਦੀ ਮੌਤ ’ਤੇ ਪ੍ਰਗਟਾਇਆ ਦੁੱਖ

Ad Position 21
No active advertisement
ਅਜੀਤ ਡੈਸਕ 21-07-2026
ਗੁਰਦਾਸਪੁਰ, 20 ਜੁਲਾਈ (ਗੁਰਪ੍ਰਤਾਪ ਸਿੰਘ)-ਹਲਕਾ ਗੁਰਦਾਸਪੁਰ ਦੇ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਤੇ ਨਗਰ ਕੌਂਸਲ ਪ੍ਰਧਾਨ ਐਡਵੋਕੇਟ ਬਲਜੀਤ ਸਿੰਘ ਪਾਹੜਾ ਦੇ ਚਾਚਾ ਭੁਪਿੰਦਰ ਸਿੰਘ ਪਾਹੜਾ ਦਾ ਪਿਛਲੇ ਦਿਨੀਂ ਦਿਹਾਂਤ ਹੋ ਗਿਆ ਸੀ। ਇਸ ਦੁੱਖ ਦੀ ਘੜੀ ’ਚ ਪਰਿਵਾਰ ਨਾਲ ਸੰਵੇਦਨਾ ਪ੍ਰਗਟ ਕਰਨ ਲਈ ਭੁਲੱਥ ਤੋਂ ਵਿਧਾਇਕ ਤੇ ਸਾਬਕਾ ਮੰਤਰੀ ਸੁਖਪਾਲ ਸਿੰਘ ਖਹਿਰਾ ਤੇ ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਸ਼ੁਭਮ ਸ਼ਰਮਾ ਅੱਜ ਪਾਹੜਾ ਨਿਵਾਸ ਵਿਖੇ ਪਹੁੰਚੇ, ਜਿਥੇ ਉਨ੍ਹਾਂ ਨੇ ਵਿਧਾਇਕ ਪਾਹੜਾ ਤੇ ਪਰਿਵਾਰਕ ਮੈਂਬਰਾਂ ਨਾਲ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ। ਜ਼ਿਕਰਯੋਗ ਹੈ ਕਿ ਵਿਧਾਇਕ ਪਾਹੜਾ ਦੇ ਚਾਚਾ ਭੁਪਿੰਦਰ ਸਿੰਘ ਪਿਛਲੇ ਕਾਫ਼ੀ ਲੰਮੇ ਸਮੇਂ ਤੋਂ ਬੀਮਾਰ ਚੱਲ ਰਹੇ ਸਨ ਤੇ ਹੈਦਰਾਬਾਦ ਦੇ ਇਕ ਹਸਪਤਾਲ ਵਿਚ ਉਨ੍ਹਾਂ ਦਾ ਇਲਾਜ ਚੱਲ ਰਿਹਾ ਸੀ ਕਿ ਬੀਤੇ ਸ਼ੁੱਕਰਵਾਰ ਨੂੰ ਇਲਾਜ ਦੌਰਾਨ ਉਨ੍ਹਾਂ ਨੇ ਆਖਰੀ ਸਾਹ ਲਏ। ਸਨਿਚਨਵਾਰ ਨੂੰ ਜੱਦੀ ਪਿੰਡ ਪਾਹੜਾ ਦੇ ਸ਼ਮਸ਼ਾਨਘਾਟ ਵਿਖੇ ਧਾਰਮਿਕ ਰੀਤੀ-ਰਿਵਾਜਾਂ ਅਨੁਸਾਰ ਉਨ੍ਹਾਂ ਦਾ ਅੰਤਿਮ ਸਸਕਾਰ ਕੀਤਾ ਗਿਆ। ਸ਼ੋਕ ਪ੍ਰਗਟ ਕਰਨ ਪਹੁੰਚੇ ਦੋਵਾਂ ਆਗੂਆਂ ਨੇ ਕਿਹਾ ਕਿ ਸਵ: ਭੁਪਿੰਦਰ ਸਿੰਘ ਪਾਹੜਾ ਦੇ ਚਲੇ ਜਾਣ ਨਾਲ ਪਰਿਵਾਰ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ। ਉਨ੍ਹਾਂ ਨੇ ਦੁਖੀ ਪਰਿਵਾਰ ਨੂੰ ਭਾਣਾ ਮੰਨਣ ਦਾ ਬੱਲ ਬਖਸ਼ਣ ਤੇ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿਚ ਨਿਵਾਸ ਦੇਣ ਲਈ ਪ੍ਰਮਾਤਮਾ ਅੱਗੇ ਅਰਦਾਸ ਕੀਤੀ।
Ad Position 22
No active advertisement
ਪਿਛਲੀ ਖ਼ਬਰ ਪਾਣੀ ਦਾ ਨਿਕਾਸ ਨਾ ਹੋਣ ਕਾਰਨ ਹਾਲ ਹੀ ’ਚ ਬਣੀਆਂ ਸੜਕਾਂ ਦੇ ਜਲਦ ਟੁੱਟਣ ਦਾ ਖਦਸ਼ਾ ਅਗਲੀ ਖ਼ਬਰ ਭਾਗੋਵਾਲ ਦਾ ਛਿੰਝ ਮੇਲਾ ਸੱਭਿਆਚਾਰ ਤੇ ਆਪਸੀ ਪਿਆਰ ਭਾਈਚਾਰਕ ਸਾਂਝ ਦਾ ਪ੍ਰਤੀਕ
Ad Position 24