09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-07-2026

‘ਆਪ’ ਦੇ ਫਾਊਂਡਰ ਮੈਂਬਰ ਸੁਖਵਿੰਦਰ ਸਿੰਘ ਗਿੱਲ ਚੇਅਰਮੈਨ ਨਿਯੁਕਤ

Ad Position 21
No active advertisement
ਅਜੀਤ ਡੈਸਕ 21-07-2026
ਹਰਚੋਵਾਲ, 20 ਜੁਲਾਈ (ਭਾਮ, ਢਿੱਲੋਂ)-ਪੰਜਾਬ ਸਰਕਾਰ ਵਲੋਂ ਰਾਮਗੜ੍ਹੀਆ ਭਾਈਚਾਰੇ ਦੀ ਭਲਾਈ ਲਈ ਕੀਤੀਆਂ ਜਾ ਰਹੀਆਂ ਪਹਿਲਕਦਮੀਆਂ ਦੇ ਤਹਿਤ ਰਾਮਗੜ੍ਹੀਆ ਵੈਲਫੇਅਰ ਬੋਰਡ, ਸ੍ਰੀ ਹਰਗੋਬਿੰਦਪੁਰ ਦੇ ਚੇਅਰਮੈਨ ਵਜੋਂ ਆਮ ਆਦਮੀ ਪਾਰਟੀ ਦੇ ਫਾਊਂਡਰ ਮੈਂਬਰ ਤੇ ਸਮਾਜ ਸੇਵੀ ਸੁਖਵਿੰਦਰ ਸਿੰਘ ਗਿੱਲ ਨੂੰ ਨਿਯੁਕਤ ਕੀਤਾ ਗਿਆ ਹੈ। ਇਸ ਨਿਯੁਕਤੀ ਨਾਲ ਇਲਾਕੇ ’ਚ ਖੁਸ਼ੀ ਦੀ ਲਹਿਰ ਹੈ ਤੇ ਪਾਰਟੀ ਵਰਕਰਾਂ ਨੇ ਇਸ ਦਾ ਭਰਵਾਂ ਸਵਾਗਤ ਕੀਤਾ ਹੈ। ਸੁਖਵਿੰਦਰ ਸਿੰਘ ਗਿੱਲ ਲੰਬੇ ਸਮੇਂ ਤੋਂ ਸਮਾਜ ਸੇਵਾ ਤੇ ਲੋਕ ਭਲਾਈ ਦੇ ਕਾਰਜਾਂ ਨਾਲ ਜੁੜੇ ਹੋਏ ਹਨ। ਉਹ ਆਮ ਆਦਮੀ ਪਾਰਟੀ ਦੇ ਫਾਊਂਡਰ ਮੈਂਬਰ ਵਜੋਂ ਵੀ ਲਗਾਤਾਰ ਸਰਗਰਮ ਰਹੇ ਹਨ ਤੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਸਰਕਾਰ ਤੱਕ ਪਹੁੰਚਾਉਣ ਲਈ ਅਹਿਮ ਭੂਮਿਕਾ ਨਿਭਾਉਂਦੇ ਆਏ ਹਨ। ਉਨ੍ਹਾਂ ਦੀ ਨਿਯੁਕਤੀ ਨੂੰ ਉਨ੍ਹਾਂ ਦੀਆਂ ਸੇਵਾਵਾਂ ਦਾ ਸਨਮਾਨ ਮੰਨਿਆ ਜਾ ਰਿਹਾ ਹੈ। ਇਸ ਮੌਕੇ ਸੁਖਵਿੰਦਰ ਸਿੰਘ ਗਿੱਲ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ, ਸੀਨੀਅਰ ਆਗੂ ਮਨੀਸ਼ ਸਿਸੋਦੀਆ ਤੇ ਸਮੁੱਚੀ ਪਾਰਟੀ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਪੰਜਾਬ ਸਰਕਾਰ ਵਲੋਂ ਸੌਂਪੀ ਗਈ ਇਸ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਤੇ ਸਮਰਪਣ ਨਾਲ ਨਿਭਾਉਣਗੇ। ਇਸ ਨਿਯੁਕਤੀ ’ਤੇ ਪਾਰਟੀ ਆਗੂਆਂ, ਵਰਕਰਾਂ, ਰਾਮਗੜੀਆ ਭਾਈਚਾਰੇ ਦੇ ਨੁਮਾਇੰਦਿਆਂ ਅਤੇ ਇਲਾਕਾ ਨਿਵਾਸੀਆਂ ਨੇ ਸੁਖਵਿੰਦਰ ਸਿੰਘ ਗਿੱਲ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੇ ਸਫ਼ਲ ਕਾਰਜਕਾਲ ਲਈ ਸ਼ੁੱਭਕਾਮਨਾਵਾਂ ਦਿੱਤੀਆਂ।
Ad Position 22
No active advertisement
ਪਿਛਲੀ ਖ਼ਬਰ ਚੋਰੀ ਕਰਨ ਦੀ ਨੀਅਤ ਨਾਲ ਆਏ ਦੋ ਚੋਰ ਚੜ੍ਹੇ ਪਿੰਡ ਡਾਲਾ ਵਾਸੀਆਂ ਦੇ ਅੜਿੱਕੇ-ਕੀਤਾ ਪੁਲਿਸ ਹਵਾਲੇ ਅਗਲੀ ਖ਼ਬਰ ਪਾਣੀ ਦਾ ਨਿਕਾਸ ਨਾ ਹੋਣ ਕਾਰਨ ਹਾਲ ਹੀ ’ਚ ਬਣੀਆਂ ਸੜਕਾਂ ਦੇ ਜਲਦ ਟੁੱਟਣ ਦਾ ਖਦਸ਼ਾ
Ad Position 24