ਸ੍ਰੀ ਹਰਿਗੋਬਿੰਦਪੁਰ, 21 ਜੁਲਾਈ (ਕੰਵਲਜੀਤ ਸਿੰਘ ਚੀਮਾ)-ਵਿਧਾਨ ਸਭਾ ਹਲਕਾ ਸ੍ਰੀ ਹਰਿਗੋਬਿੰਦਪੁਰ ਤੋਂ ਸਾਬਕਾ ਵਿਧਾਇਕ ਬਲਵਿੰਦਰ ਸਿੰਘ ਲਾਡੀ ਜੋ ਕਿ ਕੁਝ ਦਿਨ ਪਹਿਲਾਂ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋਏ ਸਨ। ਇਸ ਸਮੇਂ ਬਲਵਿੰਦਰ ਸਿੰਘ ਲਾਡੀ ਨੇ ਆਪਣੇ ਸਾਥੀਆਂ ਸਮੇਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਉਨ੍ਹਾਂ ਦੀ ਰਿਹਾਇਸ਼ ਜਲੰਧਰ ਵਿਖੇ ਪੁੱਜ ਕੇ ਮੁਲਾਕਾਤ ਕੀਤੀ। ਇਸ ਸਮੇਂ ਬਲਵਿੰਦਰ ਸਿੰਘ ਲਾਡੀ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਫੁੱਲਾਂ ਦਾ ਗੁਲਦਸ਼ਤਾ ਭੇਟ ਕਰਦੇ ਹੋਏ ਮੁੱਖ ਮੰਤਰੀ ਦਾ ਧੰਨਵਾਦ ਕੀਤਾ ਅਤੇ ਉਨ੍ਹਾਂ ਨੂੰ ਵਿਸ਼ਵਾਸ਼ ਦਿਵਾਇਆ ਕਿ ਵਿਧਾਨ ਸਭਾ ਹਲਕਾ ਸ੍ਰੀ ਹਰਿਗੋਬਿੰਦਪੁਰ ਵਿਖੇ ਆਮ ਆਦਮੀ ਪਾਰਟੀ ਦੀ ਮਜ਼ਬੂਤੀ ਲਈ ਕੰਮ ਕਰਨਗੇ। ਇਸ ਮੌਕੇ ਬਲਵਿੰਦਰ ਸਿੰਘ ਲਾਡੀ ਨੇ ਆਪਣੇ ਸਾਥੀਆਂ ਸਮੇਤ ਮੁੱਖ ਮੰਤਰੀ ਭਗਵੰਤ ਮਾਨ ਦੀ ਮਾਤਾ ਨੂੰ ਵੀ ਫੁੱਲਾਂ ਦਾ ਗੁਲਦਸਤਾ ਭੇਟ ਕੀਤਾ ਅਤੇ ਉਨ੍ਹਾਂ ਕੋਲੋਂ ਅਸ਼ੀਰਵਾਦ ਲਿਆ। ਇਸ ਮੌਕੇ ਬਲਵਿੰਦਰ ਸਿੰਘ ਲਾਡੀ ਨਾਲ ਉਨ੍ਹਾਂ ਦੇ ਕਰੀਬੀ ਸਾਥੀ ਗੁਰਮੰਗਤ ਸਿੰਘ ਮੱਲ੍ਹੀ ਖੁਜ਼ਾਲਾ, ਗੁਰਨਾਮ ਸਿੰਘ ਨੱਥੂ ਖਹਿਰਾ ਤੋਂ ਇਲਾਵਾ ਉਨ੍ਹਾਂ ਦੇ ਹੋਰ ਸਾਥੀ ਵੀ ਮੌਜ਼ੂਦ ਸਨ।