12-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-07-2026

ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਪਾਰਟੀ ਵਲੋਂ ਪਿੰਡਾਂ ’ਚ ਮੀਟਿੰਗਾਂ

Ad Position 21
No active advertisement
ਅਜੀਤ ਡੈਸਕ 22-07-2026
ਊਧਨਵਾਲ, 21 ਜੁਲਾਈ (ਪਰਗਟ ਸਿੰਘ)-ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਪਾਰਟੀ ਵਲੋਂ ਆਪਣੀਆਂ ਸਿਆਸੀ ਸਰਗਰਮੀਆਂ ਤੇਜ਼ ਕਰਦਿਆਂ ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਵਿਚ ਹਲਕੇ ਦੀ ਪ੍ਰਤੀਨਿਧਤਾ ਕਰਦੇ ਹੋਏ ਕਸ਼ਮੀਰ ਸਿੰਘ ਪੰਜਗਰਾਈਆਂ ਦੀ ਅਗਵਾਈ ਵਿਚ ਹਲਕੇ ਦੇ ਵੱਖ-ਵੱਖ ਪਿੰਡਾਂ ਵਿਚ ਵਿਸ਼ਾਲ ਮੀਟਿੰਗਾਂ ਕੀਤੀਆਂ ਗਈਆਂ। ਇਸ ਸਬੰਧੀ ਕਸ਼ਮੀਰ ਸਿੰਘ ਪੰਜਗਰਾਈਆਂ ਨੇ ਦੱਸਿਆ ਕਿ ਪਾਰਟੀ ਵਲੋਂ ਉਲੀਕੇ ਪ੍ਰੋਗਰਾਮ ਤਹਿਤ ਹਲਕੇ ਦੇ ਪਿੰਡ ਰੰਗੜ ਨੰਗਲ, ਬਹਾਦਰ ਹੁਸੈਨ, ਕਾਜਮਪੁਰ, ਊਧਨਵਾਲ, ਧਾਰੀਵਾਲ ਸੋਹੀਆਂ, ਸ੍ਰੀ ਹਰਗੋਬਿੰਦਪੁਰ ਸਾਹਿਬ ਅਤੇ ਕੀੜੀ ਅਫਗਾਨਾ ਵਿਖੇ ਲੋਕਾਂ ਨੂੰ ਜਾਗਰੂਕ ਕਰਨ ਲਈ ਮੀਟਿੰਗਾਂ ਕੀਤੀਆਂ ਗਈਆਂ। ਇਸ ਵਿਚ ਮੁੱਖ ਤੌਰ ’ਤੇ ਪਾਰਟੀ ਦੀ ਇਸਤਰੀ ਵਿੰਗ ਦੀ ਸੂਬਾ ਪ੍ਰਧਾਨ ਬੀਬੀ ਹਰਪ੍ਰੀਤ ਕੌਰ ਉਚੇਚੇ ਤੌਰ ’ਤੇ ਪਹੁੰਚੇ ਅਤੇ ਉਨ੍ਹਾਂ ਮੀਟਿੰਗਾਂ ਨੂੰ ਸੰਬੋਧਨ ਕਰਦਿਆਂ ਪਾਰਟੀ ਦੀਆਂ ਵਿਕਾਸ ਪੱਖੀ ਨੀਤੀਆਂ, ਪੰਥ ਬਚਾਓ, ਪੰਜਾਬ ਨੂੰ ਖੁਸ਼ਹਾਲ ਬਣਾਉਣ ਲਈ ਸਾਰਿਆਂ ਦੇ ਸਾਥ ਦੀ ਮੰਗ ਮੰਗ ਕੀਤੀ। ਉਨ੍ਹਾਂ ਤੋਂ ਇਲਾਵਾ ਪਾਰਟੀ ਦੇ ਵੱਖ-ਵੱਖ ਆਗੂਆਂ ਨੇ ਵੀ ਆਪਣੀ ਪਾਰਟੀ ਦੇ ਏਜੰਡਿਆਂ ਨੂੰ ਲੋਕਾਂ ਸਾਹਮਣੇ ਪੇਸ਼ ਕੀਤਾ। ਇਸਤਰੀ ਵਿੰਗ ਸੂਬਾ ਪ੍ਰਧਾਨ ਬੀਬੀ ਹਰਪ੍ਰੀਤ ਕੌਰ ਨੇ ਕਿਹਾ ਕਿ 2027 ਦੀ ਆ ਰਹੀਆਂ ਚੋਣਾਂ ਵਿਚ ਤੁਸੀਂ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਪਾਰਟੀ ਦੇ ਹੱਥ ਮਜ਼ਬੂਤ ਕਰਕੇ ਭਾਈ ਅੰਮ੍ਰਿਤਪਾਲ ਸਿੰਘ ਨੂੰ ਪੰਜਾਬ ਦੀ ਵਾਗਡੋਰ ਸੌਂਪਣੀ ਹੈ ਅਤੇ ਹਲਕੇ ਦੀ ਪ੍ਰਤੀਨਿਧਤਾ ਕਰ ਰਹੇ ਕਸ਼ਮੀਰ ਸਿੰਘ ਪੰਜਗਰਾਈਆਂ ਨਾਲ ਸੰਪਰਕ ਕਰਕੇ ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ ਵਿਚ ਪਾਰਟੀ ਨੂੰ ਮਜ਼ਬੂਤ ਕਰੋ। ਇਨ੍ਹਾਂ ਤੋਂ ਇਲਾਵਾ ਪਾਰਟੀ ਦੇ ਹੋਰ ਬੁਲਾਰਿਆਂ ਨੇ ਸੰਬੋਧਨ ਕੀਤਾ। ਮੀਟਿੰਗਾਂ ਵਿਚ ਨੌਜਵਾਨਾਂ ਅਤੇ ਬੀਬੀਆਂ ਨੇ ਵੱਡੀ ਗਿਣਤੀ ’ਚ ਸ਼ਿਰਕਤ ਕੀਤੀ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਮਨਜਿੰਦਰ ਸਿੰਘ ਬੱਲ, ਗੁਰਦੀਪ ਕੌਰ, ਜਤਿੰਦਰ ਕੌਰ, ਮਨਜੀਤ ਕੌਰ, ਜਤਿੰਦਰ ਸਿੰਘ ਚੌਧਰੀਵਾਲ, ਜਗਤਾਰ ਸਿੰਘ ਹਰਚੋਵਾਲ, ਜਤਿੰਦਰ ਸਿੰਘ ਮਹਿਤਾ, ਬਚਿੱਤਰ ਸਿੰਘ, ਭਾਈ ਗੁਰਪਾਲ ਸਿੰਘ ਖਾਲਸਾ, ਬੀਬੀ ਰਾਜਵਿੰਦਰ ਕੌਰ ਖਾਲਸਾ, ਲਖਬੀਰ ਸਿੰਘ ਲਾਲੀ, ਨਿਰਭਉ ਸਿੰਘ, ਬਿਕਾ ਹੇਅਰ, ਸੰਦੀਪ ਸਿੰਘ, ਰਵਿੰਦਰ ਸਿੰਘ, ਪ੍ਰਦੀਪ ਸਿੰਘ, ਗੁਰਪ੍ਰੀਤ ਸਿੰਘ, ਜਗੀਰ ਸਿੰਘ ਮੈਂਬਰ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਹਲਕਾ ਇੰਚਾਰਜ ਬਲਬੀਰ ਸਿੰਘ ਪੰਨੂੰ ਨੇ ਪਿੰਡ ਮੰਜਿਆਂਵਾਲੀ ਵਿਖੇ ਲੋਕ ਮਿਲਣੀ ਮੌਕੇ ਰਾਸ਼ਨ ਕਿੱਟਾਂ ਵੰਡੀਆਂ ਅਗਲੀ ਖ਼ਬਰ ਕਿਰਤੀ ਕਿਸਾਨ ਯੂਨੀਅਨ ਇਕਾਈ ਭਾਮ ਦੀ ਚੋਣ ਸੂਬੇਦਾਰ ਗੁਰਦਿਆਲ ਸਿੰਘ ਨੂੰ ਬਣਾਇਆ ਪ੍ਰਧਾਨ
Ad Position 24