12-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-07-2026

ਹਲਕਾ ਇੰਚਾਰਜ ਬਲਬੀਰ ਸਿੰਘ ਪੰਨੂੰ ਨੇ ਪਿੰਡ ਮੰਜਿਆਂਵਾਲੀ ਵਿਖੇ ਲੋਕ ਮਿਲਣੀ ਮੌਕੇ ਰਾਸ਼ਨ ਕਿੱਟਾਂ ਵੰਡੀਆਂ

Ad Position 21
No active advertisement
ਅਜੀਤ ਡੈਸਕ 22-07-2026
ਫਤਹਿਗੜ੍ਹ ਚੂੜੀਆਂ, 21 ਜੁਲਾਈ (ਅਵਤਾਰ ਸਿੰਘ ਰੰਧਾਵਾ)-ਪੰਜਾਬ ਸਰਕਾਰ ਵਲੋਂ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ ਨੂੰ ਘਰ-ਘਰ ਪਹੁੰਚਾਉਣ ਲਈ ਆਮ ਆਦਮੀ ਪਾਰਟੀ ਦੇ ਹਲਕਾ ਫਤਹਿਗੜ੍ਹ ਚੂੜੀਆਂ ਤੋਂ ਇੰਚਾਰਜ ਸ: ਬਲਬੀਰ ਸਿੰਘ ਪੰਨੂੰ ਵਲੋਂ ਰੋਜ਼ਾਨਾ ਦੀ ਤਰ੍ਹਾਂ ਪਿੰਡ ਮੰਜਿਆਂਵਾਲੀ ਵਿਖੇ ਸੀਨੀਅਰ ਆਗੂ ਸਰਪੰਚ ਰਾਜਦਵਿੰਦਰ ਸਿੰਘ ਅਤੇ ਸਰਪੰਚ ਬਲਵਿੰਦਰ ਕੌਰ ਵਲੋਂ ਕਰਵਾਈ ਗਈ ਲੋਕ ਮਿਲਣੀ ਮੀਟਿੰਗ ਮੌਕੇ ਰਾਸ਼ਨ ਕਿੱਟਾਂ ਵੰਡੀਆਂ ਗਈਆਂ। ਇਸ ਮੌਕੇ ਲੋਕਾਂ ਦੀਆਂ ਮੁਸ਼ਕਿਲਾਂ ਸੁਣਨ ਮੌਕੇ ਹਲਕਾ ਇੰਚਾਰਜ ਸ: ਪੰਨੂੰ ਨੇ ਵਿਸ਼ਵਾਸ ਦਿਵਾਇਆ ਕਿ ਹਲਕੇ ਅੰਦਰ ਬਣ ਰਹੀਆਂ ਆਲੀਸ਼ਾਨ ਸੜਕਾਂ ਨੂੰ ਦਰੁਸਤ ਕਰਨ ਲਈ ਪੱਧਰੀਆਂ ਕੀਤੀਆ ਜਾ ਰਹੀਆਂ ਹਨ, ਜਿਸ ਕਰ ਕੇ ਥੋੜੀ ਦੇਰੀ ਜ਼ਰੂਰ ਹੋ ਗਈ ਹੈ, ਪਰ ਆਧੁਨਿਕ ਤਰੀਕੇ ਦੇ ਨਾਲ ਸੜਕਾਂ ਨੂੰ ਨੇਪਰੇ ਚੜਾਉਣ ਲਈ ਪ੍ਰਕਿਰਿਆ ਚਲਾਈ ਜਾ ਰਹੀ ਹੈ। ਉਨ੍ਹਾਂ ਪਿੰਡ ਮੰਜਿਆਂਵਾਲੀ ਦੇ ਵਿਕਾਸ ਕਾਰਜਾਂ ਸਬੰਧੀ ਰਿਪੋਰਟ ਕਲਮਬੱਧ ਕੀਤੀ ਅਤੇ ਵਿਸ਼ਵਾਸ ਦਿਵਾਇਆ ਕਿ ਪਿੰਡ ਖੋਦੇ ਬਾਂਗਰ ਨੂੰ ਆਲੀਸ਼ਾਨ ਬਣਾਉਣ ਲਈ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ 2027 ਦੀ ਜੰਗ ਜਿੱਤ ਕੇ ਆਮ ਆਦਮੀ ਪਾਰਟੀ ਸੱਤਾ ’ਤੇ ਕਾਬਜ ਹੋਵੇਗੀ। ਇਸ ਮੌਕੇ ਹਲਕਾ ਇੰਚਾਰਜ ਪੰਨੂੰ ਦਾ ਇਥੇ ਪਹੁੰਚਣ ’ਤੇ ਭਰਵਾਂ ਸਵਾਗਤ ਕੀਤਾ ਗਿਆ ਅਤੇ ਵਿਸ਼ਵਾਸ ਦਿਵਾਇਆ ਕਿ ਮਿਸ਼ਨ 2027 ਜਿੱਤਣ ਲਈ ਉਹ ਪਿੰਡ ਵਾਸੀਆਂ ਸਮੇਤ ਮੋਢੇ ਨਾਲ ਮੋਢਾ ਜੋੜ ਕੇ ਸਾਥ ਦੇਣਗੇ। ਇਸ ਮੌਕੇ ਆਗਿਆਪਾਲ ਸਿੰਘ ਪੰਚ, ਅਮਰੀਕ ਸਿੰਘ ਪੰਚ, ਸੁਖਪ੍ਰੀਤ ਸਿੰਘ ਸਾਬਕਾ ਪੰਚ, ਰਵਿੰਦਰ ਸਿੰਘ, ਗੁਰਜੰਟ ਸਿੰਘ, ਸੁਰਜੀਤ ਸਿੰਘ, ਅਮਰਪ੍ਰੀਤ ਸਿੰਘ, ਦਵਿੰਦਰ ਸਿੰਘ, ਪੂਰਨ ਸਿੰਘ, ਵੀਰ ਸਿੰਘ, ਅਮਰਬੀਰ ਸਿੰਘ, ਬਲਵੰਤ ਸਿੰਘ, ਸਮੀਰ ਸ਼ਰਮਾ, ਪ੍ਰੇਮ ਸਿੰਘ, ਹਰਦੇਵ ਸਿੰਘ, ਬਾਬਾ ਹਰਦੀਪ ਸਿੰਘ, ਗੁਰਮੀਤ ਸਿੰਘ, ਮੰਗਲ ਸਿੰਘ, ਅੰਮ੍ਰਿਤਪਾਲ ਸਿੰਘ, ਲੱਕੀ ਬੇਦੀ, ਲਖਬੀਰ ਸਿੰਘ, ਕਰਨਦੀਪ ਸਿੰਘ, ਬਲਾਕ ਪ੍ਰਧਾਨ ਸ਼ਮਸ਼ੇਰ ਸਿੰਘ ਸ਼ੇਰਾ ਫੌਜੀ, ਹਰਦੀਪ ਸਿੰਘ ਦਮੋਦਰ, ਮਲਜਿੰਦਰ ਸਿੰਘ, ਬਲਬੀਰ ਸਿੰਘ ਢਡਿਆਲਾ ਨੱਤ ਆਦਿ ਵੱਡੀ ਗਿਣਤੀ ਵਿਚ ਪਿੰਡ ਵਾਸੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਧੁੱਸੀ ਬੰਨਾਂ ਦਾ ਜਾਇਜ਼ਾ ਲੈਣ ਲਈ ਡੇਰਾ ਬਾਬਾ ਨਾਨਕ ਪੁੱਜੇ ਅਗਲੀ ਖ਼ਬਰ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਪਾਰਟੀ ਵਲੋਂ ਪਿੰਡਾਂ ’ਚ ਮੀਟਿੰਗਾਂ
Ad Position 24