12-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-07-2026

ਗੁਰੂ ਨਾਨਕ ਕਾਲਜ ਬਟਾਲਾ ਦੀ ਬੀ.ਐੱਸ.ਸੀ. ਮੈਡੀਕਲ ਸਮੈਸਟਰ ਪੰਜਵਾਂ ਦਾ ਨਤੀਜਾ ਸ਼ਾਨਦਾਰ

Ad Position 21
No active advertisement
ਅਜੀਤ ਡੈਸਕ 22-07-2026
ਬਟਾਲਾ, 21 ਜੁਲਾਈ (ਸਤਿੰਦਰ ਸਿੰਘ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਸਰਪ੍ਰਸਤੀ ਅਤੇ ਸਕੱਤਰ ਵਿੱਦਿਆ ਇੰਜੀਨੀਅਰ ਸਰਦਾਰ ਸੁਖਮਿੰਦਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਹੇਠ ਚੱਲ ਰਹੇ ਗੁਰੂ ਨਾਨਕ ਕਾਲਜ ਬਟਾਲਾ ਦੇ ਬੀ.ਐੱਸ.ਸੀ. ਮੈਡੀਕਲ ਸਮੈਸਟਰ ਪੰਜਵਾਂ ਦਾ ਨਤੀਜਾ ਸ਼ਾਨਦਾਰ ਰਿਹਾ। ਵਿਦਿਆਰਥਣ ਜਸਪ੍ਰੀਤ ਕੌਰ ਨੇ 81 ਫ਼ੀਸਦੀ ਅੰਕ ਪ੍ਰਾਪਤ ਕਰ ਕੇ ਕਾਲਜ ਵਿਚ ਪਹਿਲਾ ਸਥਾਨ ਹਾਸਲ ਕੀਤਾ। ਇਸ ਸ਼ਾਨਦਾਰ ਪ੍ਰਾਪਤੀ ’ਤੇ ਕਾਲਜ ਦੇ ਪ੍ਰਿੰਸੀਪਲ ਡਾ. ਚਰਨਜੀਤ ਸਿੰਘ ਸੰਧੂ ਨੇ ਜਸਪ੍ਰੀਤ ਕੌਰ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਸਫ਼ਲਤਾ ਵਿਦਿਆਰਥਣ ਦੀ ਕਠਿਨ ਮਿਹਨਤ, ਅਨੁਸ਼ਾਸਨ ਅਤੇ ਅਧਿਆਪਕਾਂ ਦੀ ਸਮਰਪਿਤ ਰਹਿਨੁਮਾਈ ਦਾ ਨਤੀਜਾ ਹੈ। ਉਨ੍ਹਾਂ ਕਿਹਾ ਕਿ ਕਾਲਜ ਵਲੋਂ ਵਿਦਿਆਰਥੀਆਂ ਨੂੰ ਉੱਚ ਗੁਣਵੱਤਾ ਵਾਲੀ ਸਿੱਖਿਆ ਦੇ ਨਾਲ-ਨਾਲ ਪ੍ਰੇਰਣਾਦਾਇਕ ਅਤੇ ਸੁਖਾਵਾਂ ਵਿੱਦਿਅਕ ਮਾਹੌਲ ਪ੍ਰਦਾਨ ਕੀਤਾ ਜਾਂਦਾ ਹੈ, ਜਿਸ ਸਦਕਾ ਵਿਦਿਆਰਥੀ ਆਪਣੇ ਜੀਵਨ ਵਿਚ ਉੱਚੀਆਂ ਮੰਜ਼ਿਲਾਂ ਹਾਸਲ ਕਰਨ ਦੇ ਯੋਗ ਬਣਦੇ ਹਨ। ਉਨ੍ਹਾਂ ਵਿਦਿਆਰਥਣ ਦੇ ਉੱਜਵਲ ਭਵਿੱਖ ਦੀ ਕਾਮਨਾ ਕਰਦਿਆਂ ਕਿਹਾ ਕਿ ਜਸਪ੍ਰੀਤ ਕੌਰ ਦੀ ਇਹ ਪ੍ਰਾਪਤੀ ਹੋਰਨਾਂ ਵਿਦਿਆਰਥੀਆਂ ਲਈ ਵੀ ਪ੍ਰੇਰਣਾ ਦਾ ਸਰੋਤ ਹੈ। ਇਸ ਮੌਕੇ ਪੋਸਟ ਗਰੈਜੂਏਟ ਪੰਜਾਬੀ ਵਿਭਾਗ ਦੇ ਮੁਖੀ ਡਾ. ਗੁਰਬੀਰ ਸਿੰਘ ਬਰਾੜ, ਪ੍ਰੋ. ਨਵਤੇਜ ਕੌਰ ਬੇਦੀ, ਪ੍ਰੋ. ਅੰਮ੍ਰਿਤਪਾਲ ਸਿੰਘ ਅਤੇ ਪ੍ਰੋ. ਗੁਰਸ਼ਰਨ ਕੌਰ ਨੇ ਵੀ ਜਸਪ੍ਰੀਤ ਕੌਰ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਉਸ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ। ਉਨ੍ਹਾਂ ਵਿਦਿਆਰਥੀਆਂ ਨੂੰ ਅੱਗੇ ਵੀ ਇਸੇ ਜਜ਼ਬੇ, ਲਗਨ ਤੇ ਮਿਹਨਤ ਨਾਲ ਆਪਣੀ ਪੜ੍ਹਾਈ ਜਾਰੀ ਰੱਖਣ ਲਈ ਪ੍ਰੇਰਿਤ ਕੀਤਾ।
Ad Position 22
No active advertisement
ਪਿਛਲੀ ਖ਼ਬਰ ਵੱਖ-ਵੱਖ ਆਗੂਆਂ ਵਲੋਂ ਖੁਸ਼ਹਾਲਪੁਰ ਪਰਿਵਾਰ ਨਾਲ ਦੁੱਖ ਸਾਂਝਾ ਅਗਲੀ ਖ਼ਬਰ ਬਿਆਸ-ਡੇਰਾ ਬਾਬਾ ਨਾਨਕ ਨੈਸ਼ਨਲ ਹਾਈਵੇਅ ਬਣਨ ਨਾਲ ਪਿੰਡ ਡੇਰਾ ਪਠਾਣਾਂ ਦੇ ਲੋਕਾਂ ਦੀਆਂ ਮੁਸ਼ਕਿਲਾਂ ਵਧੀਆਂ
Ad Position 24