ਡੇਰਾ ਬਾਬਾ ਨਾਨਕ, 21 ਜੁਲਾਈ (ਹੀਰਾ ਸਿੰਘ ਮਾਂਗਟ)-ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਅੰਦਰ ਸ਼੍ਰੋਮਣੀ ਅਕਾਲੀ ਦਲ ਬਾਦਲ ਨੂੰ ਉਸ ਵੇਲੇ ਵੱਡਾ ਝਟਕਾ ਲੱਗਾ, ਜਦ ਸੀਨੀਅਰ ਅਕਾਲੀ ਆਗੂ ਤੇ ਤਲਵੰਡੀ ਗੁਰਾਇਆ ਜ਼ੋਨ ਦੇ ਇੰਚਾਰਜ ਆਸਾ ਸਿੰਘ ਨੇ ਤਰਸੇਮ ਸਿੰਘ, ਬਾਲ ਸਿੰਘ, ਹਰਜੀਤ ਸਿੰਘ, ਵਰਿਆਮ ਸਿੰਘ ਤੇ ਸਤਨਾਮ ਸਿੰਘ ਆਦਿ ਅੱਧੀ ਦਰਜਨ ਪਰਿਵਾਰਾਂ ਸਮੇਤ ਸ਼੍ਰੋਮਣੀ ਅਕਾਲੀ ਦਲ ਬਾਦਲ ਨੂੰ ਸਦਾ ਲਈ ਅਲਵਿਦਾ ਕਹਿੰਦਿਆਂ ਤੇ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਦੀ ਅਗਵਾਈ ਕਬੂਲਦਿਆਂ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋਣ ਦਾ ਐਲਾਨ ਕਰ ਦਿੱਤਾ। ਇਸ ਮੌਕੇ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋਣ ਵਾਲੇ ਅਕਾਲੀ ਵਰਕਰਾਂ ਦਾ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਵਲੋਂ ਪਾਰਟੀ ਦੇ ਨਿਸ਼ਾਨ ਵਾਲੇ ਸਿਰੋਪਾਓ ਦੇ ਕੇ ਜੀ ਆਇਆ ਕਹਿੰਦਿਆਂ ਸਵਾਗਤ ਕੀਤਾ। ਇਸ ਮੌਕੇ ਆਸਾ ਸਿੰਘ ਤਲਵੰਡੀ ਗੁਰਾਇਆ ਨੇ ਕਿਹਾ ਕਿ ਉਹ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਤੋਂ ਖੁਸ਼ ਹੋ ਕੇ ਆਪ ਵਿਚ ਸ਼ਾਮਿਲ ਹੋ ਰਹੇ ਹਨ। ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਵਲੋਂ ਬਿਨਾਂ ਪੱਖਪਾਤ ਤੇ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਹਲਕੇ ਦੇ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਇਸ ਮੌਕੇ ਚੇਅਰਮੈਨ ਬਲਵਿੰਦਰ ਸਿੰਘ ਹਰੂਵਾਲ, ਬਲਾਕ ਸੰਮਤੀ ਮੈਂਬਰ ਬਲਵਿੰਦਰ ਸਿੰਘ ਗੁਰਾਇਆ, ਹਰਦੇਵ ਸਿੰਘ ਹਰੂਵਾਲ, ਲਵਪ੍ਰੀਤ ਸਿੰਘ ਪੀ.ਏ., ਦਲਜੀਤ ਸਿੰਘ, ਬਲਵਿੰਦਰ ਸਿੰਘ ਲਾਡਾ, ਸਤਪਾਲ ਸਿੰਘ, ਰਤਨ ਸਿੰਘ, ਕਸ਼ਮੀਰ ਸਿੰਘ ਤੇ ਸੋਨੀ ਮਸੀਹ ਸਮੇਤ ਵੱਡੀ ਗਿਣਤੀ ਵਿਚ ਲੋਕ ਹਾਜ਼ਰ ਸਨ।