13-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-07-2026

16 ਸਾਲਾਂ ਤੋਂ ਪੀ.ਐਮ. ਸ੍ਰੀ ਐਸ.ਐਸ. ਸਕੂਲ ਘਰੋਟਾ ’ਚ ਸੇਵਾ ਨਿਭਾਅ ਰਹੇ ਸਫ਼ਾਈ ਸੇਵਕ ਤੇ ਚੌਕੀਦਾਰ ਭਟਕ ਰਿਹਾ ਪੱਕਾ ਹੋਣ ਨੂੰ

Ad Position 21
No active advertisement
ਅਜੀਤ ਡੈਸਕ 22-07-2026
ਘਰੋਟਾ, 21 ਜੁਲਾਈ (ਸੰਜੀਵ ਗੁਪਤਾ)-ਫਰੀਡਮ ਫਾਈਟਰ ਹੰਸ ਰਾਜ ਪੀ.ਐਮ. ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਘਰੋਟਾ ਵਿਚ ਪਿਛਲੇ ਕਰੀਬ 16 ਸਾਲਾਂ ਤੋਂ ਸਫ਼ਾਈ ਸੇਵਕ ਅਤੇ ਚੌਕੀਦਾਰ ਵਜੋਂ ਸੇਵਾਵਾਂ ਨਿਭਾਅ ਰਹੇ ਜਾਰਜ ਮਸੀਹ ਪੁੱਤਰ ਸਵਰਗਵਾਸੀ ਮੁਖਤਿਆਰ ਮਸੀਹ ਵਾਸੀ ਘਰੋਟਾ ਨੇ ਆਪਣੀ ਨੌਕਰੀ ਨੂੰ ਰੈਗੂਲਰ ਕਰਨ ਲਈ ਪੰਜਾਬ ਦੇ ਮੁੱਖ ਮੰਤਰੀ, ਸਿੱਖਿਆ ਮੰਤਰੀ ਅਤੇ ਹਲਕਾ ਮੰਤਰੀ ਨੂੰ ਮੰਗ ਪੱਤਰ ਭੇਜ ਕੇ ਇਨਸਾਫ਼ ਦੀ ਗੁਹਾਰ ਲਗਾਈ ਹੈ। ਜਾਰਜ ਮਸੀਹ ਨੇ ਆਪਣੇ ਮੰਗ ਪੱਤਰ ਵਿਚ ਦੱਸਿਆ ਕਿ ਉਹ ਜਨਵਰੀ 2010 ਤੋਂ ਲੈ ਕੇ ਅਪ੍ਰੈਲ 2023 ਤੱਕ ਪੀ.ਐਮ. ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਘਰੋਟਾ ਵਿਚ ਸਫ਼ਾਈ ਸੇਵਕ ਵਜੋਂ ਕੰਮ ਕਰਦੇ ਰਹੇ। ਇਸ ਤੋਂ ਬਾਅਦ ਮਈ 2023 ਤੋਂ ਹੁਣ ਤੱਕ ਉਹ ਸਕੂਲ ਵਿਚ ਚੌਕੀਦਾਰ ਦੀਆਂ ਜ਼ਿੰਮੇਵਾਰੀਆਂ ਨਿਭਾਅ ਰਹੇ ਹਨ। ਉਨ੍ਹਾਂ ਕਿਹਾ ਕਿ ਇੰਨ੍ਹੇ ਲੰਬੇ ਸਮੇਂ ਤੋਂ ਲਗਾਤਾਰ ਸੇਵਾ ਕਰਨ ਦੇ ਬਾਵਜੂਦ ਅੱਜ ਤੱਕ ਉਨ੍ਹਾਂ ਨੂੰ ਰੈਗੂਲਰ ਨਹੀਂ ਕੀਤਾ ਗਿਆ ਅਤੇ ਉਹ ਅਜੇ ਕਾਂਟ੍ਰੈਕਟ/ਸੰਪਰਕ ਆਧਾਰ ‘ਤੇ ਬਹੁਤ ਹੀ ਮਾਮੂਲੀ ਤਨਖ਼ਾਹ ‘ਤੇ ਕੰਮ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਘੱਟ ਤਨਖ਼ਾਹ ਕਾਰਨ ਆਪਣੇ ਪਰਿਵਾਰ ਦਾ ਗੁਜ਼ਾਰਾ ਕਰਨਾ ਬਹੁਤ ਮੁਸ਼ਕਿਲ ਹੋ ਗਿਆ ਹੈ। ਮਹਿੰਗਾਈ ਦੇ ਇਸ ਦੌਰ ਵਿਚ ਘਰ ਦੇ ਖਰਚੇ, ਬੱਚਿਆਂ ਦੀ ਪੜ੍ਹਾਈ ਅਤੇ ਹੋਰ ਲੋੜਾਂ ਨੂੰ ਪੂਰਾ ਕਰਨਾ ਔਖਾ ਹੋ ਰਿਹਾ ਹੈ। ਇਸ ਦੇ ਬਾਵਜੂਦ ਉਹ ਪੂਰੀ ਇਮਾਨਦਾਰੀ ਅਤੇ ਜ਼ਿੰਮੇਵਾਰੀ ਨਾਲ ਆਪਣੀਆਂ ਡਿਊਟੀਆਂ ਨਿਭਾਅ ਰਹੇ ਹਨ। ਜਾਰਜ ਮਸੀਹ ਨੇ ਇਹ ਵੀ ਕਿਹਾ ਕਿ ਉਨ੍ਹਾਂ ਦੇ ਪਰਿਵਾਰ ਦਾ ਸਕੂਲ ਨਾਲ ਲੰਬਾ ਨਾਤਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਉਨ੍ਹਾਂ ਤੋਂ ਪਹਿਲਾਂ ਉਨ੍ਹਾਂ ਦੇ ਪਿਤਾ ਸਵਰਗਵਾਸੀ ਮੁਖਤਿਆਰ ਮਸੀਹ ਨੇ ਵੀ ਕਰੀਬ 40 ਸਾਲ ਤੱਕ ਇਸੇ ਸਕੂਲ ਵਿਚ ਪਾਰਟ ਟਾਈਮ ਸਫ਼ਾਈ ਸੇਵਕ ਵਜੋਂ ਸੇਵਾਵਾਂ ਨਿਭਾਈਆਂ ਸਨ। ਹੁਣ ਉਹ ਖੁਦ ਪਿਛਲੇ 16 ਸਾਲਾਂ ਤੋਂ ਲਗਾਤਾਰ ਸਕੂਲ ਦੀ ਸੇਵਾ ਕਰ ਰਹੇ ਹਨ, ਪਰ ਫਿਰ ਵੀ ਉਨ੍ਹਾਂ ਨੂੰ ਪੱਕਾ ਨਹੀਂ ਕੀਤਾ ਗਿਆ। ਮੰਗ ਪੱਤਰ ਵਿਚ ਜਾਰਜ ਮਸੀਹ ਨੇ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਕਿ ਜਿਵੇਂ ਹੋਰ ਵਿਭਾਗਾਂ ਵਿਚ ਲੰਬੇ ਸਮੇਂ ਤੋਂ ਸੇਵਾ ਕਰ ਰਹੇ ਕੱਚੇ ਕਰਮਚਾਰੀਆਂ ਨੂੰ ਰੈਗੂਲਰ ਕੀਤਾ ਗਿਆ ਹੈ, ਉਸੇ ਤਰ੍ਹਾਂ ਉਨ੍ਹਾਂ ਦੀ ਸੇਵਾ ਨੂੰ ਵੀ ਨਿਯਮਿਤ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਉਹ ਆਪਣੀ ਪੂਰੀ ਜ਼ਿੰਦਗੀ ਸਿੱਖਿਆ ਵਿਭਾਗ ਦੀ ਸੇਵਾ ਵਿਚ ਲਗਾ ਰਹੇ ਹਨ ਅਤੇ ਸਰਕਾਰ ਵਲੋਂ ਉਨ੍ਹਾਂ ਨੂੰ ਰੈਗੂਲਰ ਕਰਕੇ ਰਾਹਤ ਦਿੱਤੀ ਜਾਵੇ, ਤਾਂ ਜੋ ਉਹ ਆਪਣੇ ਪਰਿਵਾਰ ਦਾ ਜੀਵਨ-ਯਾਪਨ ਇੱਜ਼ਤ ਨਾਲ ਕਰ ਸਕਣ। ਅੰਤ ਵਿਚ ਜਾਰਜ ਮਸੀਹ ਨੇ ਉਮੀਦ ਜਤਾਈ ਕਿ ਪੰਜਾਬ ਸਰਕਾਰ ਅਤੇ ਸਿੱਖਿਆ ਵਿਭਾਗ ਉਨ੍ਹਾਂ ਦੀਆਂ ਲੰਬੇ ਸਮੇਂ ਤੋਂ ਨਿਭਾਈਆਂ ਜਾ ਰਹੀਆਂ ਸੇਵਾਵਾਂ ਨੂੰ ਧਿਆਨ ਵਿਚ ਰੱਖਦੇ ਹੋਏ ਹਮਦਰਦੀ ਨਾਲ ਵਿਚਾਰ ਕਰਨਗੇ ਅਤੇ ਜਲਦ ਉਨ੍ਹਾਂ ਨੂੰ ਰੈਗੂਲਰ ਕਰਨ ਲਈ ਲੋੜੀਂਦੀ ਕਾਰਵਾਈ ਕਰਨਗੇ।
Ad Position 22
No active advertisement
ਪਿਛਲੀ ਖ਼ਬਰ ਪਠਾਨਕੋਟ-ਜਲੰਧਰ ਹਾਈਵੇ ਹੇਠਾਂ ਬਣਿਆ ਅੰਡਰਪਾਸ ਮੀਂਹ ਦੇ ਪਾਣੀ ’ਚ ਡੁੱਬਿਆ ਅਗਲੀ ਖ਼ਬਰ ਚੇਅਰਮੈਨ ਜੋਬਨ ਰੰਧਾਵਾ ਨੇ ਸਰਪੰਚ ਜਗੀਰ ਸਿੰਘ ਨੂੰ ਦਲਿਤ ਵਿਕਾਸ ਵੈਲਫੇਅਰ ਬੋਰਡ ਦਾ ਚੇਅਰਮੈਨ ਲੱਗਣ ’ਤੇ ਮੁਬਾਰਕਬਾਦ ਦਿੱ...
Ad Position 24