13-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-07-2026

ਪਠਾਨਕੋਟ-ਜਲੰਧਰ ਹਾਈਵੇ ਹੇਠਾਂ ਬਣਿਆ ਅੰਡਰਪਾਸ ਮੀਂਹ ਦੇ ਪਾਣੀ ’ਚ ਡੁੱਬਿਆ

Ad Position 21
No active advertisement
ਅਜੀਤ ਡੈਸਕ 22-07-2026
ਪਠਾਨਕੋਟ, 21 ਜੁਲਾਈ (ਸੁਮਿਤ)-ਲਗਾਤਾਰ ਪੈ ਰਹੇ ਮੀਂਹ ਕਾਰਨ ਪਠਾਨਕੋਟ-ਜਲੰਧਰ ਨੈਸ਼ਨਲ ਹਾਈਵੇ ਦੇ ਹੇਠਾਂ ਬਣਿਆ ਅੰਡਰਪਾਸ ਪੂਰੀ ਤਰ੍ਹਾਂ ਪਾਣੀ ਵਿਚ ਡੁੱਬ ਗਿਆ ਹੈ। ਅੰਡਰਪਾਸ ਵਿਚ ਕਈ ਫੁੱਟ ਤੱਕ ਪਾਣੀ ਭਰਨ ਕਾਰਨ ਰਾਹਗੀਰਾਂ ਅਤੇ ਵਾਹਨ ਚਾਲਕਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਹਾਲਾਤ ਅਜਿਹੇ ਬਣ ਗਏ ਹਨ ਕਿ ਦੋ ਪਹੀਆ ਵਾਹਨ ਚਾਲਕਾਂ ਨੂੰ ਸਭ ਤੋਂ ਵੱਧ ਦਿੱਕਤ ਆ ਰਹੀ ਹੈ, ਜਦਕਿ ਕਈ ਲੋਕਾਂ ਨੂੰ ਲੰਮਾ ਬਦਲਵਾਂ ਰਸਤਾ ਅਪਣਾਉਣ ਲਈ ਮਜਬੂਰ ਹੋਣਾ ਪੈ ਰਿਹਾ ਹੈ। ਸਥਾਨਿਕ ਲੋਕਾਂ ਦਾ ਕਹਿਣਾ ਹੈ ਕਿ ਹਰ ਮੀਂਹ ਦੌਰਾਨ ਅੰਡਰਪਾਸ ਵਿਚ ਪਾਣੀ ਭਰ ਜਾਂਦਾ ਹੈ, ਪਰ ਇਸ ਦੇ ਸਥਾਈ ਹੱਲ ਲਈ ਅਜੇ ਤੱਕ ਕੋਈ ਠੋਸ ਕਦਮ ਨਹੀਂ ਚੁੱਕਿਆ ਗਿਆ। ਪਾਣੀ ਦੀ ਨਿਕਾਸੀ ਦਾ ਢੁੱਕਵਾਂ ਪ੍ਰਬੰਧ ਨਾ ਹੋਣ ਕਾਰਨ ਮੀਂਹ ਦਾ ਪਾਣੀ ਘੰਟਿਆਂ ਤੱਕ ਖੜ੍ਹਾ ਰਹਿੰਦਾ ਹੈ, ਜਿਸ ਨਾਲ ਆਵਾਜਾਈ ਪ੍ਰਭਾਵਿਤ ਹੁੰਦੀ ਹੈ ਅਤੇ ਹਾਦਸਿਆਂ ਦਾ ਖਤਰਾ ਵੀ ਵੱਧ ਜਾਂਦਾ ਹੈ। ਰਾਹਗੀਰਾਂ ਨੇ ਸਬੰਧਿਤ ਵਿਭਾਗ ਅਤੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਅੰਡਰਪਾਸ ਵਿਚੋਂ ਜਲਦੀ ਪਾਣੀ ਕੱਢਿਆ ਜਾਵੇ ਅਤੇ ਭਵਿੱਖ ਵਿਚ ਇਸ ਸਮੱਸਿਆ ਤੋਂ ਬਚਣ ਲਈ ਪ੍ਰਭਾਵਸ਼ਾਲੀ ਜਲ ਨਿਕਾਸੀ ਪ੍ਰਬੰਧ ਯਕੀਨੀ ਬਣਾਇਆ ਜਾਵੇ। ਲੋਕਾਂ ਦਾ ਕਹਿਣਾ ਹੈ ਕਿ ਜੇਕਰ ਸਮੇਂ ਸਿਰ ਇਸ ਦਾ ਹੱਲ ਨਾ ਕੀਤਾ ਗਿਆ ਤਾਂ ਪੂਰੇ ਬਰਸਾਤੀ ਮੌਸਮ ਦੌਰਾਨ ਆਮ ਲੋਕਾਂ ਨੂੰ ਇਸੇ ਤਰ੍ਹਾਂ ਦੀਆਂ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਵੇਗਾ।
Ad Position 22
No active advertisement
ਪਿਛਲੀ ਖ਼ਬਰ ਪਾਵਰ ਕਾਮ ਦੇ ਸੁਵਿਧਾ ਕੇਂਦਰ ਦੀ ਖਸਤਾ ਹਾਲਤ, ਮੁਲਾਜ਼ਮ ਜਾਨ ਜੋਖਮ ਵਿਚ ਪਾ ਕੇ ਕਰ ਰਹੇ ਕੰਮ ਅਗਲੀ ਖ਼ਬਰ 16 ਸਾਲਾਂ ਤੋਂ ਪੀ.ਐਮ. ਸ੍ਰੀ ਐਸ.ਐਸ. ਸਕੂਲ ਘਰੋਟਾ ’ਚ ਸੇਵਾ ਨਿਭਾਅ ਰਹੇ ਸਫ਼ਾਈ ਸੇਵਕ ਤੇ ਚੌਕੀਦਾਰ ਭਟਕ ਰਿਹਾ ਪੱਕਾ ਹੋਣ...
Ad Position 24