ਪਠਾਨਕੋਟ 21 ਜੁਲਾਈ (ਵਿਨੋਦ)-ਸ਼ਿਵ ਸੈਨਾ ਊਧਵ ਬਾਲਾ ਸਾਹਿਬ ਠਾਕਰ ਨੇ ਪੰਜਾਬ ਪ੍ਰਦੇਸ਼ ਪ੍ਰਧਾਨ ਯੋਗਰਾਜ ਸ਼ਰਮਾ ਦੀ ਪ੍ਰਧਾਨਗੀ ਹੇਠ ਇਕ ਵਿਸ਼ਾਲ ਸਮਾਗਮ ਦਾ ਆਯੋਜਨ ਕੀਤਾ। ਇਲਾਕੇ ਦੇ ਸੈਂਕੜੇ ਨੌਜਵਾਨਾਂ ਨੇ ਇਸ ਸਮਾਗਮ ਵਿਚ ਉਤਸ਼ਾਹ ਨਾਲ ਹਿੱਸਾ ਲਿਆ ਅਤੇ ਪਾਰਟੀ ਦੀਆਂ ਨੀਤੀਆਂ ਅਤੇ ਲੋਕ ਭਲਾਈ ਦੇ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਸ਼ਿਵ ਸੈਨਾ ਊਧਵ ਬਾਲਾ ਸਾਹਿਬ ਠਾਕਰੇ ਵਿਚ ਸ਼ਾਮਿਲ ਹੋਏ। ਇਸ ਮੌਕੇ ਜ਼ਿਲ੍ਹਾ ਪ੍ਰੈਸ ਸਕੱਤਰ ਹਰਵਿੰਦਰ ਸਿੰਘ ਨੇ ਕਿਹਾ ਕਿ ਪਾਰਟੀ ਨੇ ਲਗਾਤਾਰ ਜਨਤਕ ਮੁੱਦਿਆਂ ਨੂੰ ਉਜਾਗਰ ਕੀਤਾ ਹੈ ਅਤੇ ਨੌਜਵਾਨਾਂ ਨੂੰ ਸੰਗਠਨ ਵਿਚ ਇਕ ਸਨਮਾਨਜਨਕ ਭੂਮਿਕਾ ਦੇ ਰਹੀ ਹੈ। ਇਸੇ ਕਰਕੇ ਵੱਡੀ ਗਿਣਤੀ ਵਿਚ ਨੌਜਵਾਨ ਪਾਰਟੀ ਵਿਚ ਸ਼ਾਮਿਲ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਨੌਜਵਾਨਾਂ ਦੀ ਸ਼ਮੂਲੀਅਤ ਸੰਗਠਨ ਨੂੰ ਹੋਰ ਮਜ਼ਬੂਤ ਕਰੇਗੀ ਅਤੇ ਪਾਰਟੀ ਦੀ ਵਿਚਾਰਧਾਰਾ ਨੂੰ ਹਰ ਪਿੰਡ ਤੱਕ ਫੈਲਾਉਣ ਵਿਚ ਮਦਦ ਕਰੇਗੀ। ਸਮਾਗਮ ਨੂੰ ਸੰਬੋਧਨ ਕਰਦਿਆਂ ਪੰਜਾਬ ਪ੍ਰਦੇਸ਼ ਪ੍ਰਧਾਨ ਯੋਗਰਾਜ ਸ਼ਰਮਾ ਨੇ ਨਵੇਂ ਮੈਂਬਰਾਂ ਦਾ ਸਵਾਗਤ ਕੀਤਾ ਅਤੇ ਉਨ੍ਹਾਂ ਨੂੰ ਸੰਗਠਨ ਦੀ ਵਿਚਾਰਧਾਰਾ ਅਤੇ ਲੋਕ ਸੇਵਾ ਪ੍ਰਤੀ ਸਮਰਪਿਤ ਰਹਿਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਨੌਜਵਾਨਾਂ ਦੀ ਸ਼ਕਤੀ ਕਿਸੇ ਵੀ ਸੰਗਠਨ ਦੀ ਸਭ ਤੋਂ ਵੱਡੀ ਤਾਕਤ ਹੁੰਦੀ ਹੈ ਅਤੇ ਸ਼ਿਵ ਸੈਨਾ ਹਮੇਸ਼ਾ ਨੌਜਵਾਨਾਂ ਦੇ ਹਿੱਤਾਂ ਦੀ ਰਾਖੀ ਲਈ ਲੜਦੀ ਰਹੇਗੀ। ਇਸ ਮੌਕੇ ਪ੍ਰਮੁੱਖ ਤੌਰ ‘ਤੇ ਅਸ਼ਵਨੀ ਸਭਰਵਾਲ, ਗੁਰਦਾਸਪੁਰ ਜ਼ਿਲ੍ਹਾ ਮੁਖੀ ਸ਼ੁੱਭਮ ਠਾਕੁਰ, ਹਰਵਿੰਦਰ ਸਿੰਘ ਬੈਂਸ ਸਮੇਤ ਕਈ ਪਾਰਟੀ ਅਧਿਕਾਰੀ ਅਤੇ ਵਰਕਰ ਮੌਜੂਦ ਸਨ। ਸਾਰੇ ਆਗੂਆਂ ਨੇ ਨਵੇਂ ਸ਼ਾਮਿਲ ਹੋਏ ਨੌਜਵਾਨਾਂ ਦਾ ਸਵਾਗਤ ਕੀਤਾ ਅਤੇ ਸੰਗਠਨ ਨੂੰ ਮਜ਼ਬੂਤ ਬਣਾਉਣ ਦਾ ਪ੍ਰਣ ਲਿਆ। ਰੇਖਾ ਰਾਣੀ, ਗੌਰਵ ਮਹਿਰਾ, ਜ਼ਿਲ੍ਹਾ ਦਿਹਾਤੀ ਮੁਖੀ ਰਘੁਬੀਰ ਦਾਸ ਅਤੇ ਦਿਹਾਤੀ ਜ਼ਿਲ੍ਹਾ ਸਕੱਤਰ ਪਵਨ ਕੁਮਾਰ ਆਦਿ ਵਰਕਰ ਮੌਜੂਦ ਸਨ।