09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-07-2026

ਵਾਰਡ ਨੰਬਰ 19 ’ਚ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਵੰਡੀਆਂ

Ad Position 21
No active advertisement
ਅਜੀਤ ਡੈਸਕ 23-07-2026
ਬਟਾਲਾ, 22 ਜੁਲਾਈ (ਹਰਦੇਵ ਸਿੰਘ ਸੰਧੂ)-ਨਗਰ ਨਿਗਮ ਬਟਾਲਾ ਦੀ ਵਾਰਡ ਨੰਬਰ 19 ਵਿਚ ਕੌਂਸਲਰ ਅਨੂੰ ਬਾਲਾ ਵਲੋਂ ਵਿਧਾਇਕ ਸ਼ੈਰੀ ਕਲਸੀ ਦੀ ਅਗਵਾਈ ਹੇਠ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਭੇਜੀਆਂ ਗਈਆਂ ਰਾਸ਼ਨ ਕਿੱਟਾਂ ਲੋੜਵੰਦ ਪਰਿਵਾਰਾਂ ਨੂੰ ਵੰਡੀਆਂ ਗਈਆਂ। ਇਸ ਮੌਕੇ ਕੌਂਸਲਰ ਅਨੂੰ ਬਾਲਾ ਨੇ ਕਿਹਾ ਕਿ ਪੰਜਾਬ ਸਰਕਾਰ ਹਰ ਵਰਗ ਦੀ ਭਲਾਈ ਲਈ ਵਚਨਬੱਧ ਹੈ ਤੇ ਲੋੜਵੰਦ ਲੋਕਾਂ ਤੱਕ ਸਰਕਾਰੀ ਸਹਾਇਤਾ ਪਹੁੰਚਾਉਣ ਲਈ ਲਗਾਤਾਰ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੇ ਵਿਧਾਇਕ ਸ਼ੈਰੀ ਕਲਸੀ ਦੀ ਅਗਵਾਈ ਵਿਚ ਲੋਕ ਭਲਾਈ ਦੀਆਂ ਯੋਜਨਾਵਾਂ ਦਾ ਲਾਭ ਘਰ-ਘਰ ਤੱਕ ਪਹੁੰਚਾਇਆ ਜਾ ਰਿਹਾ ਹੈ। ਇਸ ਮੌਕੇ ਰਾਸ਼ਨ ਕਿੱਟਾਂ ਪ੍ਰਾਪਤ ਕਰਨ ਵਾਲੇ ਪਰਿਵਾਰਾਂ ਨੇ ਪੰਜਾਬ ਸਰਕਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਸਹਾਇਤਾ ਉਨ੍ਹਾਂ ਲਈ ਬਹੁਤ ਲਾਭਦਾਇਕ ਸਾਬਤ ਹੋਵੇਗੀ। ਇਸ ਮੌਕੇ ਬੱਗਾ ਬਾਜਵਾ, ਚਰਨਜੀਤ ਸਿੰਘ ਬਾਜਵਾ, ਬੱਬੂ ਕਾਹਲੋਂ, ਅਸ਼ੋਕ ਕੁਮਾਰ, ਹਰਵਿੰਦਰ ਸਿੰਘ, ਸਤਨਾਮ ਸਿੰਘ ਝਾੜੀਆਂਵਾਲ, ਰਾਜਪਾਲ ਰਾਜੂ, ਗੁਰਮੀਤ ਚੰਦ, ਸੰਨੀ ਬਾਜਵਾ, ਸਤਨਾਮ ਗੁਰਾਇਆ, ਕੁਲਦੀਪ ਭੁੱਟੋ, ਸਮਸ਼ੇਰ ਸਿੰਘ ਝਾੜੀਆਂਵਾਲ, ਪ੍ਰੀਤਮ ਕੌਰ, ਪਿੰਕੀ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪਿੰਡ ਚਾਹਗਿੱਲ ’ਚ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਪਾਰਟੀ ਦੀ ਹੋਈ ਮੀਟਿੰਗ ਅਗਲੀ ਖ਼ਬਰ ਲੋਕ ਸੁਖਬੀਰ ਸਿੰਘ ਬਾਦਲ ਨੂੰ ਮੁੱਖ ਮੰਤਰੀ ਬਣਾਉਣ ਲਈ ਕਾਹਲੇ- ਰਾਜਨਬੀਰ ਸਿੰਘ ਘੁਮਾਣ
Ad Position 24